ਨੈਸ਼ਨਲ

ਉਘੇ ਪੱਤਰਕਾਰ ਅਤੇ ਆਪ ਦੇ ਸਾਬਕਾ ਵਿਧਾਇਕ ਭਾਈ ਜਰਨੈਲ ਸਿੰਘ ਕੋਰੋਨਾ ਨਾਲ ਜਿੰਦਗੀ ਦੀ ਜੰਗ ਹਾਰ ਗਏ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | May 14, 2021 06:51 PM

ਨਵੀਂ ਦਿੱਲੀ  -ਬਹੁਤ ਦੁੱਖ ਨਾਲ ਇਹ ਖ਼ਬਰ ਪੜੀ ਜਾਏਗੀ ਕਿ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਅੱਜ ਕੋਰੋਨਾ ਮਹਾਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਹਨ । ਉਨ੍ਹਾਂ ਦਾ ਪਿਛਲੇ ਕਈ ਦਿਨਾਂ ਤੋਂ ਰਾਜੀਵ ਗਾਂਧੀ ਅਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਭਾਈ ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸਨ ਜਿਥੋਂ ਉਨ੍ਹਾਂ ਕੋਲੋਂ ਆਪ ਪਾਰਟੀ ਨੇ ਅਸਤੀਫ਼ਾ ਲੈ ਕੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਹਮਣੇ ਚੋਣਾਂ ਵਿਚ ਖੜਾ ਕੀਤਾ ਸੀ । ਪੱਤਰਕਾਰ ਰਹੇ ਜਰਨੈਲ ਸਿੰਘ ਸਾਬਕਾ ਕੇਂਦਰੀ ਮੰਤਰੀ ਪੀ ਚਿਤੰਬਰਮ ਉਤੇ ਉੱਤੇ ਜੁੱਤੀ ਸੁੱਟਣ ਤੋ ਬਾਅਦ ਸੁਰਖੀਆਂ ਵਿਚ ਆਏ ਸਨ ਸੀ। ਭਾਈ ਸਾਹਿਬ ਜੀ ਦੀ ਅਰਦਾਸ ਬੜੂ ਸਾਹਿਬ ਦਿੱਲੀ ਯੂਨਿਟ ਦੇ ਸੇਵਾਦਾਰ ਭਾਈ ਜਸਬੀਰ ਸਿੰਘ ਜੀ ਨੇ ਕੀਤੀ ।
ਦੇਸ਼ ਵਿਦੇਸ਼ ਵਿਚ ਵਸਦੇ ਸਿੱਖ ਪੰਥਦਰਦੀ ਸਿੱਖਾਂ ਨੇ ਭਾਈ ਸਾਹਿਬ ਦੇ ਚਲਾਣੇ ਤੇ ਦੁੱਖ ਜ਼ਾਹਿਰ ਕੀਤਾ ਹੈ ।
ਅਖੰਡ ਕੀਰਤਨੀ ਜੱਥੇ ਦੇ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਭਾਈ ਜਰਨੈਲ ਸਿੰਘ ਦੇ ਜਾਣ ਨਾਲ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਹ ਬਹੁਤ ਵੱਡੇ ਪੰਥਦਰਦੀ ਸਨ । ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਭਾਈ ਜਗਤਾਰ ਸਿੰਘ ਤਾਰਾ ਨੇ ਵੀ ਅਪਣੇ ਸੋਗ ਸੁਨੇਹੇ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ । ਭਾਈ ਰੇਸ਼ਮ ਸਿੰਘ ਬੱਬਰ, ਭਾਈ ਹਰਦੀਪ ਸਿੰਘ ਨਿੱਝਰ, ਭਾਈ ਲਵਸ਼ਿੰਦਰ ਸਿੰਘ ਡਲੇਵਾਲ, ਭਾਈ ਗੁਰਚਰਨ ਸਿੰਘ, ਭਾਈ ਪਰਮਜੀਤ ਸਿੰਘ ਪੰਮਾ ਨੇ ਕਿਹਾ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਮਨ ਵਿੱਚ ਤੜਪ ਰੱਖਣ ਵਾਲੇ, ਸਰਕਾਰੀ ਤਸ਼ੱਦਦ', ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ, ਦਿੱਲੀ 'ਚ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਕਲਮਬੰਦ ਕਰਨ ਵਾਲੇ ਤੇ ਬੀਤੇ ਸਮੇਂ ਦੇ ਗ੍ਰਹਿ ਮੰਤਰੀ ਵੱਲ ਆਪਣੇ ਪੈਰ ਦੀ ਜੁੱਤੀ ਸੁੱਟ ਕੇ ਸਿੱਖਾਂ ਦੇ ਦਰਦ ਦਾ ਇਜ਼ਹਾਰ ਕਰਨ ਵਾਲੇ ਨਿਧੜਕ ਪੱਤਰਕਾਰ ਸਰਦਾਰ ਜਰਨੈਲ ਸਿੰਘ ਜੀ ਦੇ ਵਿਛੋੜੇ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਪ੍ਰਗਟਾਉਂਦੇ ਹੋਏ ਟਵੀਟ ਕੀਤਾ ਹੈ।
ਭਾਈ ਸਾਹਿਬ ਦੇ ਸਸਕਾਰ ਸਮੇਂ ਅਖੰਡ ਕੀਰਤਨੀ ਜਥੇ ਦੇ ਭਾਈ ਅਰਵਿੰਦਰ ਸਿੰਘ ਰਾਜਾ, ਜਸਪ੍ਰੀਤ ਸਿੰਘ ਲਵਲੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਖਾਲਸਾ, ਅਰੁਣਪਾਲ ਸਿੰਘ ਘੁਗਾ, ਹਰਜਿੰਦਰ ਸਿੰਘ (ਤੇਲ ਵਾਲੇ), ਕਮਲਜੀਤ ਸਿੰਘ, ਯੂਨਾਇਟੇਡ ਸਿਖਸ ਵਲੋਂ ਬਿੱਟੂ ਜੀ, ਪ੍ਰੀਤਮ ਸਿੰਘ, ਆਪ ਪਾਰਟੀ ਵਲੋਂ ਭਾਈ ਅਵਤਾਰ ਸਿੰਘ ਕਾਲਕਾ, ਦਿੱਲੀ ਗੁਰਦੁਆਰਾ ਕਮੇਟੀ ਦੇ ਮੇਂਬਰ ਭਾਈ ਪਰਮਜੀਤ ਸਿੰਘ ਰਾਣਾ ਅਤੇ ਹੋਰ ਬਹੁਤ ਸਾਰੇ ਸਿੱਖ ਵੀਰ ਭੈਣ ਹਾਜ਼ਿਰ ਸਨ ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ