ਪੰਜਾਬ

ਉੱਘੇ ਪੱਤਰਕਾਰ ਜਰਨੈਲ ਸਿੰਘ ਦੀ ਮੌਤ ‘ਤੇ ਬਾਬਾ ਬਲਬੀਰ ਸਿੰਘ ਅਕਾਲੀ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | May 14, 2021 06:58 PM


ਅੰਮ੍ਰਿਤਸਰ,   ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰ. ਜਰਨੈਲ ਸਿੰਘ ਖਾਲਸਾ ਦੀ ਹੋਈ ਅਚਨਚੇਤੀ ਮੌਤ ‘ਤੇ ਗਹਿਰਾ ਦੁੱਖ ਪਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਿੱਖੀ ਜਜਬੇ ਨਾਲ ਲਬਰੇਜ਼, ਉੱਘੇ ਪੱਤਰਕਾਰ, ਲੋਕਾਂ ਦੀ ਆਵਾਜ਼ ਦਾ ਮਾਸੀਹਾ, ਨੇਤਾ ਸ੍ਰ. ਜਰਨੈਲ ਸਿੰਘ ਖਾਲਸਾ ਦਿੱਲੀ ‘ਚ ਕਰੋਨਾ ਨਾਲ ਜੰਗ ਲੜਦਿਆਂ ਅਕਾਲ ਚਲਾਣਾ ਕਰ ਗਿਆ ਹੈ ਜਿਸ ਕਰਕੇ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅੱਜ ਏਥੋ ਨਿਹੰਗ ਸਿੰਘਾਂ ਦੀ ਛਾਉਣੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਤੋਂ ਬੁੱਢਾ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਵੱਲੋ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬਾਬਾ ਬਲਬੀਰ ਸਿੰਘ ਨੇ ਉਨ੍ਹਾਂ ਦੇ ਪਰਿਵਾਰ ਅਤੇ ਸੰਗੀ ਸਾਥੀਆਂ ਨਾਲ਼ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ੍ਰ. ਜਰਨੈਲ ਖਾਲਸਾ ਅੰਦਰ ਬਾਣੀ, ਬਾਣੇ ਅਤੇ ਲੋਕ ਭਲਾਈ ਕੰਮਾਂ ਲਈ ਪਿਆਰ ਹਮੇਸ਼ਾਂ ਉੱਮੜਦਾ ਸੀ।ਸ੍ਰ. ਜਰਨੈਲ ਸਿੰਘ ਵਲੋਂ ਆਪਣੇ ਜੀਵਨ ਕਾਲ ਵਿਚ ਨਿਭਾਈਆਂ ਲੋਕ ਭਲਾਈ ਹਿਤ ਸੇਵਾਵਾਂ ਹਮੇਸ਼ਾਂ ਯਾਦ ਕੀਤੀਆਂ ਜਾਂਦੀਆਂ ਰਹਿਣਗੀਆਂ।ਉਨ੍ਹਾਂ ਜਿਥੇ ਪੱਤਰਕਾਰੀ ਵਿਚ ਲਾਮਿਸਾਲ ਇਮਾਨਦਾਰੀ ਤੇ ਇਖਲਾਕੀ ਸਦਾਚਾਰੀ ਨਾਲ ਪਹਿਰਾ ਦਿੱਤਾ।ਉਵੇਂ ਹੀ ਉਸ ਨੇ ਇੱਕ ਰਾਜਨੀਤਕ ਪਾਰਟੀ ਦੇ ਪਲੇਟਫਾਰਮ ਤੋਂ ਲੋਕਾਂ ਦਾ ਨੁਮਾਇਦਾ ਬਣਕੇ ਚੰਗੀ ਅਗਵਾਈ ਕੀਤੀ। ਉਨ੍ਹਾਂ ਦੇ ਤੁਰ ਜਾਣ ਤੇ ਅਫਸੋਸ ਹੈ ਪਰ ਅਕਾਲ ਪੁਰਖ ਦਾ ਭਾਣਾ, ਇਸ ਨੂੰ ਕੋਈ ਟਾਲ ਨਹੀਂ ਸਕਦਾ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ