ਨੈਸ਼ਨਲ

32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨੇ, 226ਵੇਂ ਦਿਨ ਵੀ ਦਿੱਲੀ ਲਈ ਕਿਸਾਨਾਂ ਦੇ ਕਾਫ਼ਲਿਆਂ ਦਾ ਜਾਣਾ ਲਗਾਤਾਰ ਜਾਰੀ

ਕੌਮੀ ਮਾਰਗ ਬਿਊਰੋ | May 14, 2021 07:08 PM
 
 
 
 
 
ਚੰਡੀਗੜ੍ਹ : 
 
ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨੇ 226ਵੇਂ ਦਿਨ ਵੀ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਜਾਰੀ ਰਹੇ।  ਧਰਨੇ ਵਿੱਚ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਿਸਾਨ ਨਿਧੀ ਸਕੀਮ ਅਧੀਨ ਦੋ ਹਜਾਰ ਰੁਪਏ ਕਰੈਡਿਟ ਕਰਨ ਦੀ ਅਸਲੀਅਤ ਦਾ ਮੁੱਦਾ ਚਰਚਾ ਅਧੀਨ ਰਿਹਾ। 
 
 
ਬੁਲਾਰਿਆਂ ਨੇ ਕਿਹਾ ਕਿ ਖਬਰਾਂ ਆ ਰਹੀਆਂ ਹਨ ਕਿ ਪ੍ਰਧਾਨ ਮੰਤਰੀ ਅੱਜ ਕਿਸਾਨ ਨਿਧੀ ਸਕੀਮ ਅਧੀਨ 9.5 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਦੋ ਦੋ ਹਜਾਰ ਰੁਪਏ ਕਰੈਡਿਟ ਕਰਨਗੇ। ਅਸਲ ਵਿੱਚ ਇਹ ਸਕੀਮ ਕਿਸਾਨਾਂ ਨੂੰ ਬੇਵਕੂਫ਼ ਬਣਾਉਣ ਅਤੇ ਉਨ੍ਹਾਂ ਦਾ ਧਿਆਨ ਅਸਲੀ ਮੁੱਦਿਆਂ ਤੋਂ ਭਟਕਾਉਣ ਤੋਂ ਵੱਧ ਹੋਰ ਕੁੱਝ ਵੀ ਨਹੀਂ ਹੈ। ਇਸ ਦੋ ਹਜਾਰ ਰੁਪਏ ਦੀ ਰਕਮ ਨੂੰ ਪਿਛਲੇ ਸਾਲਾਂ ਦੌਰਾਨ ਡੀਜਲ, ਖਾਦਾਂ, ਕੀੜੇਮਾਰ ਦਵਾਈਆਂ, ਬੀਜਾਂ ਤੇ ਹੋਰ ਖੇਤੀ ਲਾਗਤਾਂ ਵਿੱਚ ਹੋਏ ਅਥਾਹ ਵਾਧੇ ਨਾਲ ਮੇਲ ਕੇ ਦੇਖਣ ਦੀ ਜਰੂਰਤ ਹੈ। ਲਾਗਤਾਂ ਵਿੱਚ ਹੋਏ ਇਸ ਅਥਾਹ ਵਾਧੇ ਦੇ ਮੁਕਾਬਲੇ ਫਸਲਾਂ ਦੀ  ਐਮਐਸਪੀ ਵਿੱਚ ਬਿਲਕੁੱਲ ਨਿਗੂਣਾ ਵਾਧਾ ਕੀਤਾ ਗਿਆ ਹੈ। ਡੀਜਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਨੂੰ ਛੂਹ ਰਹੀ ਹੈ। ਖਾਦਾਂ  ਦੀਆਂ ਕੀਮਤਾਂ ਵਿੱਚ ਪਿਛਲੇ ਦਿਨੀਂ ਡੇਢ ਗੁਣਾਂ ਤੱਕ ਵਾਧਾ ਕਰ ਦਿੱਤਾ ਹੈ। ਖੇਤੀ ਲਾਗਤਾਂ ਵਿੱਚ ਇੰਨੇ ਵੱਡੇ ਵਾਧੇ ਦੇ ਮੁਕਾਬਲੇ ਆਉਂਦੇ ਸੀਜਨ ਲਈ ਝੋਨੇ ਦੀ ਐਮਐਸਪੀ ਵਿੱਚ ਮਹਿਜ਼ 72 ਰੁਪਏ ਦਾ ਵਾਧਾ ਕੀਤਾ ਹੈ ਜੋ ਇਕੱਲੇ ਡੀਜਲ ਦੀ ਕੀਮਤ ਵਿੱਚ ਹੋਏ ਵਾਧੇ ਦੀ ਵੀ ਪੂਰਤੀ ਨਹੀਂ ਕਰਦਾ।
 
  ਬੁਲਾਰਿਆਂ ਨੇ ਕਿਹਾ ਕਿ ਕਿਸਾਨ ਨਿਧੀ ਵਰਗੀਆਂ ਇਹ ਸਕੀਮਾਂ ਲੋਕਾਂ ਦਾ ਧਿਆਨ ਅਸਲੀ ਮੱਦਿਆਂ ਤੋਂ ਲਾਂਭੇ ਲਿਜਾਣ ਲਈ ਚਲਾਈਆਂ ਜਾਂਦੀਆਂ ਹਨ। ਜੇਕਰ ਪ੍ਰਧਾਨ ਮੰਤਰੀ ਸਚਮੁੱਚ ਹੀ ਕਿਸਾਨ ਦਾ ਭਲਾ ਕਰਨਾ ਚਾਹੁੰਦਾ ਹੈ ਤਾਂ ਇਹ ਕਾਲੇ ਕਾਨੂੰਨ ਰੱਦ ਕਿਉਂ ਨਹੀਂ ਕਰ ਦਿੰਦਾ। ਜਦੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਕਿਸੇ ਕਿਸਾਨ ਜਥੇਬੰਦੀ ਨੇ ਨਹੀਂ ਕੀਤੀ ਸੀ ਤਾਂ ਇਹ ਕਿਸ ਦੇ ਕਹਿਣ 'ਤੇ ਬਣਾਏ ਗਏ ਹਨ? ਅਸਲ ਵਿੱਚ ਦੋ ਹਜਾਰ ਰੁਪਏ ਦੇਣ ਦੀ ਇਹ ਸ਼ੋਸ਼ੇਬਾਜੀ ਖੇਤੀ ਕਾਨੂੰਨਾਂ ਵਿਰੁੱਧ ਉਠੇ ਲੋਕ ਰੋਹ ਨੂੰ ਮੱਠਾ ਕਰਨ ਦਾ ਇੱਕ ਢਕਵੰਜ ਮਾਤਰ ਹੈ। ਕਿਸਾਨ ਸਰਕਾਰ ਦੇ ਅਜਿਹੇ ਝਾਂਸਿਆਂ ਵਿੱਚ ਨਹੀਂ ਆਉਣਗੇ ਅਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੱਕ  ਆਪਣਾ ਅੰਦੋਲਨ ਜਾਰੀ ਰੱਖਣਗੇ।
 
ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੇ ਪੱਕੇ-ਧਰਨਿਆਂ ਦੇ 226ਵੇਂ ਦਿਨ ਵੀ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। 3 ਖੇਤੀ ਕਾਨੂੰਨ, ਬਿਜਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਲਗਾਤਾਰ ਸ਼ਮੂਲੀਅਤ ਜਾਰੀ ਹੈ।
 
ਪੰਜਾਬ ਭਰ 'ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ 'ਚ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ-ਮੰਤਰੀ ਖੱਟੜ ਵਾਰ-ਵਾਰ ਕਿਸਾਨਾਂ 'ਤੇ ਕਰੋਨਾ ਦੇ ਫੈਲਾਅ ਦਾ ਦੋਸ਼ ਲਾ ਰਹੇ ਹਨ। ਉਹ ਕੇਂਦਰ-ਸਰਕਾਰ ਦੀਆਂ ਨਲਾਇਕੀਆਂ  ਕਿਸਾਨਾਂ ਦੇ ਸਿਰ ਨਾ ਮੜ੍ਹਨ। ਦੇਸ਼-ਭਰ 'ਚ ਸਿਹਤ ਸਹੂਲਤਾਂ ਅਤੇ ਕਰੋਨਾ ਤੋਂ ਬਚਾਅ ਲਈ ਸਰਕਾਰ ਨੇ ਕੀ ਤਿਆਰੀਆਂ ਕੀਤੀਆਂ ਹਨ, ਇਹ ਦੁਨੀਆ ਭਰ ਦੇ ਲੋਕਾਂ ਸਾਹਮਣੇ ਸਾਫ਼ ਹੋ ਚੁੱਕਾ ਹੈ।
 
ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਸ਼ੌਕ ਵਜੋਂ ਨਹੀਂ ਬੈਠੇ, ਸਗੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਸ਼ਹੀਦੀਆਂ ਪਾ ਰਹੇ ਹਨ।
 
ਕਿਸਾਨ-ਆਗੂਆਂ ਨੇ ਦੁਹਰਾਇਆ ਕਿ ਕੇਂਦਰ-ਸਰਕਾਰ ਖੇਤੀ-ਕਾਨੂੰਨ, ਪਰਾਲੀ ਆਰਡੀਨੈਂਸ ਅਤੇ ਬਿਜਲੀ-ਸੋਧ ਬਿਲ-2020 ਤੁਰੰਤ ਰੱਦ ਕਰੇ।
 
 
ਇਸੇ ਦੌਰਾਨ ਕਿਸਾਨਾਂ ਦੇ ਕਾਫ਼ਲਿਆਂ ਦਾ ਪੰਜਾਬ 'ਚੋਂ ਲਗਾਤਾਰ ਸਿੰਘੂ ਅਤੇ ਟਿਕਰੀ ਦੇ ਮੋਰਚਿਆਂ 'ਤੇ ਜਾਣਾ ਜਾਰੀ ਹੈ। ਨਵਾਂਸ਼ਹਿਰ, ਬਠਿੰਡਾ, ਗੁਰਦਾਸਪੁਰ, ਮੋਗਾ ਜਿਲ੍ਹਿਆਂ ਸਮੇਤ ਵੱਖ-ਵੱਖ ਥਾਵਾਂ ਤੋਂ ਕਿਸਾਨਾਂ ਦੇ ਕਿਸਾਨਾਂ ਦੇ ਦਰਜ਼ਨਾਂ ਜਥੇ ਰਵਾਨਾ ਹੋਏ। 
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ