ਪੰਜਾਬ

ਪੇਂਡੂ ਇਲਾਕਿਆਂ ਵਿਚ ਕੋਵਿਡ ਦੇ ਕੇਸ ਵਧਣ ’ਤੇ ਮੁੱਖ ਮੰਤਰੀ ਨੇ ਪਿੰਡਾਂ ਨੂੰ ਸਿਰਫ ਕਰੋਨਾ ਮੁਕਤ ਵਿਅਕਤੀਆਂ ਨੂੰ ਪ੍ਰਵੇਸ਼ ਕਰਨ ਦੇਣ ਲਈ ਆਖਿਆ

ਕੌਮੀ ਮਾਰਗ ਬਿਊਰੋ | May 14, 2021 07:16 PM

ਚੰਡੀਗੜ੍ਹ,  

ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਦਾਖ਼ਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ।

ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਤਾਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨ੍ਹਾਂ ਕਿਹਾ, “ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ਼ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ।

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ, “ਸਾਡੇ ਕੋਲ ਹਰੇਕ ਜਗ੍ਹਾ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨ੍ਹਾਂ ਡਾਕਟਰਾਂ ਤੱਕ ਪਹੁੰਚ ਕਰੋ।” ਉਨ੍ਹਾਂ ਇਸ ਗੱਲ ਉਤੇ ਜੋਰ ਦਿੱਤਾ ਕਿ ਇਲਾਜ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨ੍ਹਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, “ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਓ।”

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਮੈਨੂੰ ਤਾਂ ਇਹ ਸਮਝ ਨਹੀਂ ਆਉਂਦੀ ਕਿ ਤੁਸੀਂ ਇਸ ਢੰਗ ਨਾਲ ਆਪਣੇ ਪਰਿਵਾਰਾਂ ਅਤੇ ਸੂਬੇ ਦੇ ਹਿੱਤਾ ਨੂੰ ਨੁਕਸਾਨ ਕਿਉਂ ਪਹੁੰਚਾ ਰਹੇ ਹੋ।” ਉਨ੍ਹਾਂ ਕਿਹਾ, “ਅਸੀਂ ਪੰਜਾਬ ਨੂੰ ਦਿੱਲੀ ਅਤੇ ਮਹਾਰਾਸ਼ਟਰ ਦੇ ਰਾਹ ਨਹੀਂ ਪੈਣ ਦੇਣਾ ਚਾਹੁੰਦੇ ਜਿਨ੍ਹਾਂ ਨੂੰ ਦੂਜੀ ਲਹਿਰ ਦੇ ਦੌਰਾਨ ਅਣਕਿਆਸੀਆਂ ਸਮੱਸਿਆਵਾਂ ਵਿੱਚੋਂ ਗੁਜ਼ਰਨਾ ਪਿਆ।” ਉਨ੍ਹਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਹੋਇਆ ਹੈ ਅਤੇ ਇੱਥੋਂ ਤੱਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕੋਵਿਡ ਦੀਆਂ ਚੁਣੌਤੀਆਂ ਦਰਮਿਆਨ ਕਣਕ ਦੀ ਖਰੀਦ ਦੇ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਉਤੇ ਖੁਸ਼ੀ ਜਾਹਰ ਕਰਦਿਆਂ ਇਸ ਪ੍ਰਾਪਤੀ ਲਈ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਸਾਲ ਦੇ 129 ਲੱਖ ਮੀਟਰਕ ਟਨ ਦੇ ਮੁਕਾਬਲੇ ਇਸ ਸਾਲ ਕੁੱਲ 132 ਲੱਖ ਮੀਟਰਕ ਟਨ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਬੀਤੇ ਸਾਲ 24, 600 ਕਰੋੜ ਰੁਪਏ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੂੰ 26000 ਕਰੋੜ ਰੁਪਏ ਦੀ ਆਮਦਨ ਹੋਈ ਹੈ।

ਉਨ੍ਹਾਂ ਕਿਹਾ, “ਅਸੀਂ ਇਸ ਜੰਗ ਨੂੰ ਜਿੱਤ ਲਿਆ ਪਰ ਮਹਾਮਾਰੀ ਦਾ ਖ਼ਤਰਾ ਅਜੇ ਵੀ ਮੰਡਰਾ ਰਿਹਾ ਹੈ।” ਉਨ੍ਹਾਂ ਨੇ ਦੁੱਖ ਜਾਹਰ ਕੀਤਾ ਕਿ ਇਸ ਮਹਾਮਾਰੀ ਦੇ 14 ਮਹੀਨੇ ਬੀਤ ਜਾਣ ਦੇ ਬਾਵਜੂਦ ਕੁਝ ਲੋਕ ਅਜੇ ਵੀ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ।

ਮੁੱਖ ਮੰਤਰੀ ਨੇ ਅੰਕੜਿਆਂ ਨਾਲ ਖੁਲਾਸਾ ਕਰਦੇ ਹੋਏ ਦੱਸਿਆ ਕਿ ਪੰਜਾਬ ਵਿਚ ਹੁਣ ਤੱਕ 4.75 ਲੱਖ ਤੋਂ ਵੱਧ ਕੇਸ ਹੋ ਚੁੱਕੇ ਹਨ ਅਤੇ ਵੀਰਵਾਰ ਨੂੰ 24 ਘੰਟਿਆਂ ਦੌਰਾਨ 8484 ਕੇਸ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11297 ਮੌਤਾਂ ਹੋਈਆਂ ਹਨ ਅਤੇ ਬੀਤੇ ਦਿਨ ਕੋਵਿਡ ਨਾਲ 184 ਜਾਨਾਂ ਗਈਆਂ। ਅੱਜ ਤੱਕ 9619 ਮਰੀਜ਼ ਆਕਸੀਜਨ ਉਤੇ ਹਨ ਜਦਕਿ 429 ਮਰੀਜ਼ ਵੈਂਟੀਲੇਟਰ ਦੇ ਸਹਾਰੇ ਉਤੇ ਹਨ।

 

Have something to say? Post your comment

 

ਪੰਜਾਬ

ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

ਪੀ.ਏ.ਐਮ.ਐਸ. ਚੋਣ ਪ੍ਰਕਿਰਿਆ ਦੌਰਾਨ ਵੱਖ-ਵੱਖ ਗਤੀਵਿਧੀਆਂ ਦੇ ਪ੍ਰਬੰਧਨ ਵਿੱਚ ਅਹਿਮ ਭੂਮਿਕਾ ਨਿਭਾਏਗਾ-ਜ਼ਿਲ੍ਹਾ ਚੋਣ ਅਫ਼ਸਰ

ਪੇਡ ਨਿਊਜ ’ਤੇ ਨਜ਼ਰ ਰੱਖੇਗੀ ਐਮ.ਸੀ.ਐਮ.ਸੀ. ਕਮੇਟੀ- ਡਾ ਪੱਲਵੀ

ਛੀਨਾ ਨੇ ਕੈਬਨਿਟ ਮੰਤਰੀ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਖਿਲਾਫ਼ ਵਰਤੀ ਸ਼ਬਦਾਂਵਲੀ ਕੀਤੀ ਨਿਖੇਧੀ

ਬਾਬਾ ਬਲਬੀਰ ਸਿੰਘ ਸਮੂਹ ਨਿਹੰਗ ਸਿੰਘਾਂ ਦੀ ਨੁਮਾਇਦੀ ਕਰਦੇ ਹਨ:ਐਡਵੋਕੇਟ ਧਾਮੀ

ਵਿਸਾਖੀ ਮੇਲਾ ਸੰਪੂਰਨ ਹੋਣ ਤੇ ਸਭ ਸੰਗਤਾਂ ਦਾ ਬਾਬਾ ਬਲਬੀਰ ਸਿੰਘ ਵਲੋ ਧੰਨਵਾਦ

ਭਾਰਤੀ ਜਨਤਾ ਪਾਰਟੀ ਦਾ ਚੋਣ ਮਨੋਰਥ ਪੱਤਰ ਕੇਵਲ ਦਿਖਾਵਾ ਅਤੇ ਵੋਟਰਾਂ ਨੂੰ ਗੁੰਮਰਾਹ ਕਰਨ ਵਾਲਾ : ਮਾਨ

ਲੋਕ ਮੋਦੀ-ਭਾਜਪਾ ਦੀ ਤਾਨਾਸ਼ਾਹੀ ਨੂੰ ਖਤਮ ਕਰਨ ਲਈ ਤਿਆਰ ਹਨ

ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ.ਆਰ. ਕੋਡ ਲਗਾ ਕੇ ਹੋਵੇਗੀ ਛਪਾਈ- ਐਡਵੋਕੇਟ ਧਾਮੀ