ਨੈਸ਼ਨਲ

ਦਿੱਲੀ ਕਮੇਟੀ ਮੈਂਬਰਾਂ ਵੱਲੋਂ ਜੀ ਕੇ ਤੇ ਸਰਨਾ ਨੂੰ ਚੁਣੌਤੀ, 1984 ਸਿੱਖ ਕਤਲੇਆਮ ਮਾਮਲੇ ਵਿਚ ਅਮਿਤਾਭ ਬੱਚਨ ਖਿਲਾਫ ਆਪਣਾ ਇਕ ਵੀ ਬਿਆਨ ਸੰਗਤ ਸਾਹਮਣੇ ਰੱਖੋ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | May 14, 2021 07:23 PM

ਨਵੀਂ ਦਿੱਲੀ-  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ, ਮੈਂਬਰ ਸਰਵਜੀਤ ਸਿੰਘ ਵਿਰਕ, ਗੁਰਮੀਤ ਸਿੰਘ ਭਾਟੀਆ ਤੇ ਮਨਜੀਤ ਸਿੰਘ ਔਲਖ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਤੇ ਪਰਮਜੀਤ ਸਿੰਘ ਸਰਨਾ ਵੱਲੋਂ ਅਮਿਤਾਭ ਬੱਚਨ ਵੱਲੋਂ ਕਮੇਟੀ ਨੂੰ ਦਿੱਤੇ 2 ਕਰੋੜ ਰੁਪਏ ਦੇ ਮਾਮਲੇ 'ਤੇ ਘਟੀਆ ਰਾਜਨੀਤੀ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਦੋਵਾਂ ਆਗੂਆਂ ਨੁੰ ਚੁਣੌਤੀ ਦਿੱਤੀ ਹੈ ਕਿ ਉਹ ਪਿਛਲੇ 37 ਸਾਲਾਂ ਦੌਰਾਨ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਅਮਿਤਾਭ ਬੱਚਨ ਬਾਰੇ ਦਿੱਤਾ ਗਿਆ ਇਕ ਵੀ ਬਿਆਨ ਸੰਗਤ ਸਾਹਮਣੇ ਰੱਖਣ।
ਇਥੇ ਜਾਰੀ ਕੀਤੇ ਬਿਆਨ ਵਿਚ ਇਹਨਾਂ ਮੈਂਬਰਾਂ ਨੇ ਕਿਹਾ ਹੈ ਕਿ ਹੈਰਾਨੀ ਵਾਲੀ ਗੱਲ ਹੈ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨਾਲ ਨੇੜਤਾ ਰੱਖਣ ਵਾਲੇ ਮਨਜੀਤ ਸਿੰਘ ਜੀ ਕੇ ਤੇ ਕਾਂਗਰਸ ਪਾਰਟੀ ਦੇ ਹਮੇਸ਼ਾ ਝੋਲੀ ਝੁੱਕ ਰਹੇ ਪਰਮਜੀਤ ਸਿੰਘ ਸਰਨਾ ਅੱਜ ਅਕਾਲੀ ਦਲ ਨੂੰ ਅਮਿਤਾਭ ਬੱਚਨ ਦੇ ਮਾਮਲੇ 'ਤੇ ਸਿੱਖਿਆਵਾਂ ਦੇ ਰਹੇ ਹਨ। ਉਹਨਾਂ ਪੁੱਛਿਆ ਕਿ ਜੋ ਅੱਜ ਇਹ ਆਗੂ ਬਿਆਨਬਾਜ਼ੀ ਕਰ ਰਹੇ ਹਨ, ਉਹ ਪਿਛਲੇ 37 ਸਾਲਾਂ ਦੌਰਾਨ ਅਮਿਤਾਭ ਬੱਚਨ ਖਿਲਾਫ ਕਿਉਂ ਨਹੀਂ ਕੀਤੀ ? ਉਹਨਾਂ ਕਿਹਾ ਕਿ ਇਹ ਦੋਵੇਂ ਆਗੂ ਕਾਂਗਰਸ ਦੇ ਝੋਲੀ ਚੁੱਕ ਹਨ ਸਿਰਫ ਸਿਆਸੀ ਲਾਭ ਲੈਣ ਵਾਸਤੇ ਬਿਆਨਬਾਜ਼ੀ ਕਰਦੇ ਹਨ। ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਹ ਲੋਕ ਈਰਖਾ ਤੇ ਦਵੈਸ਼ ਭਾਵਨਾ ਨਾਲ ਭਰੇ ਹੋਏ ਹਨ ਜੋ ਘਟੀਆ ਰਾਜਨੀਤੀ 'ਤੇ ਉਤਰ ਆਏ ਹਨ।
ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਅਜਿਹਾ ਨਾ ਕਦੇ ਕਿਸੇ ਨੇ ਸੁਣਿਆ ਹੈ ਤੇ ਨਾ ਕੀਤਾ ਹੈ ਕਿ ਸੰਗਤ ਵੱਲੋਂ ਗੁਰੂ ਘਰ ਨੁੰ ਦਿੱਤਾ ਪੈਸਾ ਕਿਸੇ ਵਿਅਕਤੀ ਨੂੰ ਵਾਪਸ ਕੀਤਾ ਹੋਵੇ ਪਰ ਮਨਜੀਤ ਸਿੰਘ ਜੀ ਕੇ ਨੇ ਸਾਰੀ ਸਿੱਖ ਮਰਿਆਦਾ ਦੀਆਂ ਧੱਜੀਆਂ ਉਡਾ ਕੇ ਅਜਿਹੀ ਬਿਆਨਬਾਜ਼ੀ ਕਰ ਦਿੱਤੀ ਹੈ ਜਿਸਨੇ ਹਰ ਗੁਰਸਿੱਖ ਦਾ ਸਿਰ ਸ਼ਰਮ ਨਾਲ ਝੁਕਾ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਜਦੋਂ ਜੀ ਕੇ ਵੱਲੋਂ ਗੁਰੂ ਘਰ ਤੇ ਗੁਰੂ ਮਰਿਆਦਾ ਦੇ ਖਿਲਾਫ ਬਿਆਨਬਾਜ਼ੀ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਗੁਰੂ ਘਰਾਂ ਤੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਜੀ ਕੇ ਤੇ ਸਰਨਾ ਨੇ ਕੋਈ ਕਸਰ ਬਾਕੀ ਨਹੀਂ ਛੱਡੀ।
ਇਹਨਾਂ ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਮਨਜੀਤ ਸਿੰਘ ਜੀ ਕੇ ਹੋਣ ਜਾਂ ਪਰਮਜੀਤ ਸਿੰਘ ਸਰਨਾ ਜਾਂ ਕੋਈ ਹੋਰ, ਦਿੱਲੀ ਕਮੇਟੀ ਕਿਸੇ ਵੀ ਦੂਸ਼ਣਬਾਜ਼ੀ ਦੀ ਪਰਵਾਹ ਨਹੀਂ ਕਰੇਗੀ ਤੇ ਮਨੁੱਖਤਾ ਦੀ ਸੇਵਾ ਹੋਰ ਵੱਧ ਚੜ ਕੇ ਕਰੇਗੀ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ