ਟ੍ਰਾਈਸਿਟੀ

ਮੇਅਰ ਸਿੱਧੂ ਵੱਲੋਂ ਸੈਕਟਰ 77 ਵਿਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਕੌਮੀ ਮਾਰਗ ਬਿਊਰੋ | August 02, 2021 05:19 PM

ਮੋਹਾਲੀ,
ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੇ ਸੈਕਟਰ 77 ਸੋਸ਼ਲ ਵੈੱਲਫੇਅਰ ਸੋਸਾਇਟੀ (ਰਜਿ.) ਵੱਲੋਂ ਬੂਟੇ ਲਾਉਣ ਦੀ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਸੈਕਟਰ 77 ਸੋਸ਼ਲ ਵੈੱਲਫੇਅਰ ਸੋਸਾਇਟੀ (ਰਜਿ.) ਵੱਲੋਂ ਸਮੁੱਚੇ ਇਲਾਕੇ ਨੂੰ ਹਰਿਆਂ ਭਰਾ ਕਰਨ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਤੇ ਮੇਅਰ ਸਿੱਧੂ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਖ਼ਾਸ ਮਹਿਮਾਨ ਵਜੋਂ ਸਮਾਗਮ ਵਿਚ ਸ਼ਾਮਿਲ ਹੋਏ। ਸੈਕਟਰ 77 ਦੇ ਕੌਂਸਲਰ ਸੁੱਚਾ ਸਿੰਘ ਕਲੌੜ ਅਤੇ ਸੁਸਾਇਟੀ ਦੇ ਪ੍ਰਧਾਨ ਰਾਜਕੁਮਾਰ ਕੌੜਾ ਨੇ ਮੁੱਖ ਮਹਿਮਾਨ ਅਤੇ ਖ਼ਾਸ ਮਹਿਮਾਨਾਂ ਨੂੰ ਜੀ ਆਇਆ ਕਿਹਾ। ਇਸ ਮੌਕੇ ਤੇ ਵੱਡੀ ਗਿਣਤੀ ਵਿਚ ਸੈਕਟਰ 77 ਦੇ ਨਿਵਾਸੀ ਵੀ ਹਾਜ਼ਰ ਸਨ। ਬੂਟਾ ਲਗਾਉਣ ਦੀ ਰਸਮ ਤੋਂ ਬਾਅਦ ਮੇਅਰ ਸਿੱਧੂ ਅਤੇ ਉਨ੍ਹਾਂ ਦੀ ਟੀਮ ਨੇ ਸੈਕਟਰ ਨਿਵਾਸੀਆਂ ਨਾਲ ਪਬਲਿਕ ਮੀਟਿੰਗ ਕਰਦੇ ਹੋਏ ਉਨ੍ਹਾਂ ਦੀ ਮੁਸ਼ਕਲਾਂ ਸੁਣੀਆਂ।
ਮੇਅਰ ਸਿੱਧੂ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਰਾਧਾ ਸਵਾਮੀ ਸਤਸੰਗ ਭਵਨ ਦੇ ਨਜ਼ਦੀਕ ਦਾ ਸੈਕਟਰ 77 ਦਾ ਇਲਾਕਾ ਬੇਹੱਦ ਖ਼ੂਬਸੂਰਤ ਅਤੇ ਹਰਾ ਭਰਿਆ ਨਜ਼ਰ ਆਉਂਦਾ ਹੈ। ਇਸ ਦਾ ਸਿਹਰਾ ਸੈਕਟਰ 77 ਸੋਸ਼ਲ ਵੈੱਲਫੇਅਰ ਸੋਸਾਇਟੀ ਅਤੇ ਸਮੁੱਚੇ ਇਲਾਕਾ ਵਾਸੀਆਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੇਅਰ ਬਣਨ ਤੋਂ ਬਾਅਦ ਉਨ੍ਹਾਂ ਦੀ ਪਹਿਲ 76-80 ਸੈਕਟਰ ਦਾ ਸੰਪੂਰਨ ਵਿਕਾਸ ਕਰਨਾ ਹੈ। ਇਸ ਸੈਕਟਰ ਦੀਆਂ ਪਾਰਕਾਂ ਦੀ ਖ਼ੂਬਸੂਰਤੀ, ਪੇਵਰ ਬਲਾਕ ਲਗਾਉਣਾ, ੳਪਨ ਜਿੰਮ ਅਤੇ ਝੂਲੇ ਲਗਾਉਣ ਸਮੇਤ ਇਸ ਇਲਾਕੇ ਨੂੰ ਮੋਹਾਲੀ ਦੇ ਸਭ ਤੋਂ ਖ਼ੂਬਸੂਰਤ ਇਲਾਕੇ ਵਜੋਂ ਵਿਕਸਤ ਕਰਨਾ ਉਨ੍ਹਾਂ ਦੇ ਮੁੱਢਲੇ ਕਾਰਜਾਂ ਵਿਚੋਂ ਇਕ ਹੈ। ਮੇਅਰ ਸਿੱਧੂ ਨੇ ਕਿਹਾ ਕਿ ਸੈਕਟਰ 76-80 ਨੂੰ ਬਿਜਲੀ ਦੇ ਖੰਭਿਆਂ ਤੋਂ ਮੁਕਤ ਕੀਤਾ ਜਾਵੇਗਾ ਅਤੇ ਸਭ ਤਾਰਾਂ ਅੰਡਰਗਰਾਊਂਡ ਕੀਤੀਆਂ ਜਾਣਗੀਆਂ। ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਸਬੰਧੀ ਉਨ੍ਹਾਂ ਦੱਸਿਆਂ ਕਿ ਇਸ ਸਬੰਧੀ ਛੇਤੀ ਹੀ ਟੈਂਡਰ ਕੱਢਿਆਂ ਜਾ ਰਿਹਾ ਹੈ ਅਤੇ ਸ਼ਹਿਰ ਨੂੰ ਆਵਾਰਾ ਪਸ਼ੂਆਂ ਤੋਂ ਨਿਜਾਤ ਮਿਲ ਜਾਵੇਗੀ।ਇਸ ਦੇ ਨਾਲ ਉਨ੍ਹਾਂ ਬਰਸਾਤਾਂ ਤੋਂ ਬਾਅਦ ਸੈਕਟਰ 76-80 ਵਿਚ ਸੜਕਾਂ ਦੇ ਪੈਚ ਵਰਕ ਸ਼ੁਰੂ ਕਰਨ ਦਾ ਐਲਾਨ ਕੀਤਾ।ਇਸ ਮੌਕੇ ਤੇ ਜੀ.ਐੱਸ ਸੰਧੂ, ਐਮ ਡੀ, ਮੀਡੀਆ ਹਾਇਟਸ, ਸੈਕਟਰੀ ਬਖ਼ਸ਼ੀ ਰਾਮ, ਸੁਰਿੰਦਰ ਕੁਮਾਰ, ਅਛਰ ਸਿੰਘ, ਪ੍ਰੇਮ ਤਲਵਾੜ, ਨਰੋਤਮ ਵਰਮਾ, ਰਾਜੇਸ਼ ਸਰਮਾ, ਇੰਦਰਪ੍ਰੀਤ ਸਿੰਘ, ਸੁਭਾਸ਼ ਗਹਿਲੋਤ, ਜੀਤ ਸਿੰਘ, ਅਮਰਜੀਤ ਸਿੰਘ, ਡਾ. ਧਨਵੰਤ ਸਿੰਘ, ਦੌਲਤ ਸਿੰਘ, ਕਿਰਨ ਕੌੜਾ, ਵੀਨਾ ਸਚਦੇਵਾ, ਪੂਨਮ ਕੌੜਾ, ਰਾਜੂ, ਗਗਨ ਕੌਰ, ਐੱਸ ਕੇ ਸੰਧੂ, ਅਰਵਜੋਤ ਸਿੰਘ ਸੰਧੂ ਸਮੇਤ ਹੋਰ ਕਈ ਪਤਵੰਤੇ ਸੱਜਣ ਹਾਜਿਰ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ