ਕਾਤਬਾਂ ਅਤੇ ਸਾਹਿਤ

ਵੈਰੀਆਂ ਦੇ ਸਿਰ ਲਾਉਣ ਵਾਲੇ ਨਵਾਬ ਕਪੂਰ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ

ਦਿਲਜੀਤ ਸਿੰਘ ਬੇਦੀ | October 22, 2021 06:40 PM

 

 

1716 ਤੋਂ 1753 ਤੱਕ ਦਾ ਸਿੱਖ ਇਤਿਹਾਸ ਲਹੂ ਭਿੱਜਾ ਅਤੇ ਘਟਨਾਵਾਂ ਭਰਪੂਰ ਹੈਨਵਾਬ ਕਪੂਰ ਸਿੰਘ ਅਤੇ ਸਜੱਸਾ ਸਿੰਘ ਆਹਲੂਵਾਲੀਆ ਦਾ ਨਾਂ ਸਿੱਖ ਇਤਿਹਾਸ ਅੰਦਰ ਵਿਸ਼ੇਸ਼ ਸਥਾਨ ਰੱਖਦਾ ਹੈਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਤੀਸਰੇ ਮੁਖੀ ਨਵਾਬ ਕਪੂਰ ਸਿੰਘ ਦੇ ਇਸ ਜਹਾਨ ਤੋਂ ਕੂਚ ਕਰ ਜਾਣ ਉਪਰੰਤ ਸਮੁੱਚੇ ਪੰਥ ਵੱਲੋਂ ਸਜੱਸਾ ਸਿੰਘ ਆਹਲੂਵਾਲੀਆ ਨੂੰ ਪੰਥ ਦਾ ਜਥੇਦਾਰ ਪ੍ਰਵਾਨਿਆ ਗਿਆ

ਸਿੰਘ ਸਾਹਿਬ ਬਾਬਾ ਨਵਾਬ ਕਪੂਰ ਸਿੰਘ-

ਨਵਾਬ ਕਪੂਰ ਸਿੰਘ ਪੰਥ ਦੀ ਮਹਾਨ ਸ਼ਖ਼ਸੀਅਤ ਸਨ ਆਪ ਅਠਾਰਵੀਂ ਸਦੀ ਦੇ ਉਨ੍ਹਾਂ ਸਿੱਖ ਸਰਦਾਰਾਂ ਵਿੱਚੋਂ ਸਨ,  ਜਿਨ੍ਹਾਂ ਦਾ ਨਾਂ ਸਿੱਖ ਤਵਾਰੀਖ ਵਿਚ ਸੁਨਹਿਰੀ ਅੱਖਰਾਂ ਵਿਚ ਚਮਕਦਾ ਹੈ ਆਪ ਦਾ ਜਨਮ 1697 ਵਿਚ ਸ੍ਰਦਲੀਪ ਸਿੰਘ ਦੇ ਘਰ ਪੱਛਮੀ ਪੰਜਾਬ ਦੇ ਜਿਲ੍ਹਾ ਸੇਖੂਪੁਰਾ ਦੇ ਪਿੰਡ ਕਾਲੋਕੇ ਹੁਣ ਪਾਕਿਸਤਾਨ ਵਿੱਚ ਹੋਇਆ ਸਿੱਖੀ ਸਿਦਕ ਅਤੇ ਗੁਰੂ ਘਰ ਦੀ ਸੇਵਾ ਕਪੂਰ ਸਿੰਘ ਨੂੰ ਵਿਰਸੇ ਵਿਚ ਮਿਲੀ ਸੀ ਆਪ ਅੰਮ੍ਰਿਤਪਾਨ ਕਰ ਕੇ ਸਿੰਘ ਸਜੇ ਆਪ ਬੇਹੱਦ ਦਲੇਰ,  ਸੂਰਬੀਰ ਅਤੇ ਕਹਿਣੀ ਤੇ ਕਰਨੀ ਦੇ ਪੱਕੇ ਸਨ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਅਦ ਸਿੱਖਾਂ ਦੀ ਅਗਵਾਈ ਕਰਦਿਆਂ ਆਪ ਨੇ ਸਿੱਖ ਕੌਮ ਦੀ ਬੁਲੰਦੀ ਲਈ ਵਡਮੁੱਲਾ ਯੋਗਦਾਨ ਪਾਇਆ

ਜ਼ਕਰੀਆ ਖਾਂ ਦੇ ਸਮੇਂ ਸਿੱਖਾਂ ’ਤੇ ਸਖਤੀ ਦਾ ਦੌਰ ਸਿੱਖਰ ’ਤੇ ਸੀ ਅਤੇ ਉਨ੍ਹਾਂ ਦੇ ਸਿਰਾਂ ਤੇ ਇਨਾਮ ਵੀ ਰਖੇ ਗਏ ਸਨ ਸਿੱਖਾਂ ਦੀ ਸੂਹ ਦੇਣ ਵਾਲੇ ਅਤੇ ਸਿੱਖਾਂ ਨੂੰ ਮਾਰ ਕੇ ਸਿਰ ਪੇਸ਼ ਕਰਨ ਵਾਲੇ ਨੂੰ ਇਨਾਮ ਦਿਤਾ ਜਾਂਦਾ ਸੀ ਪਰ ਇਸ ਸਖਤਾਈ ਦੇ ਬਾਵਜੂਦ ਵੀ ਸਿੱਖਾਂ ਨੇ ਜਾਨ ਦੀ ਪ੍ਰਵਾਹ ਨਹੀ ਕੀਤੀ ਅਤੇ ਜ਼ਾਲਿਮਾਂ ਨਾਲ ਟੱਕਰ ਲੈਣ ਲਈ ਸਿੱਖਾਂ ਨੇ ਠਾਣੀ ਰੱਖੀ ਸਿੱਖਾਂ ਦੀ ਹਿੰਮਤ,  ਅਣਖ ਅਤੇ ਦਲੇਰੀ ਤੋਂ ਜ਼ਕਰੀਆ ਖਾਂ ਕਾਫੀ ਦੁਖੀ ਸੀ ਉਸ ਵੱਲੋਂ ਸਿੱਖਾਂ ਸਿੱਖਾਂ ਨੂੰ ਸਮੇਂ-ਸਮੇਂ ਕਈ ਪੇਸ਼ਕਸ਼ਾਂ ਵੀ ਕੀਤੀਆਂ ਗਈਆਂ ਭਾਵੇਂ ਸਾਰੇ ਇਸ ਸਬੰਧੀ ਇੱਕ ਮਤ ਨਹੀਂ ਵੀ ਸਨ ਪਰ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦਾ ਰਵੱਈਆ ਨਰਮ ਹੋ ਗਿਆ ਇਸ ਪਿੱਛੋਂ ਸਿੱਖ ਅੰਮ੍ਰਿਤਸਰ ਆ ਕੇ ਵੱਸ ਗਏਸਿੱਖਾਂ ਦੀ ਆਬਾਦੀ ਵਧਣ ਨਾਲ ਉਨ੍ਹਾਂ ਨੂੰ ਮੁਸ਼ਕਿਲਾਂ ਆਉਣ ਲੱਗੀਆਂ,  ਜਿਸ ’ਤੇ ਪੰਥ ਨੂੰ ਦੋ ਹਿੱਸਿਆਂ ਵਿਚ ਵੰਡਿਆ ਗਿਆ 40 ਵਰ੍ਹਿਆਂ ਤੋਂ ਵੱਧ ਉਮਰ ਵਾਲੇ ‘ਬੁੱਢਾ ਦਲ’ ਵਿਚ ਸ਼ਾਮਲ ਹੋ ਗਏ ਅਤੇ ਨਵਾਬ ਕਪੂਰ ਸਿੰਘ ਇਸ ਦਲ ਦੇ ਜਥੇਦਾਰ ਬਣੇ ਦੂਸਰਾ ਦਲ ‘ਤਰਨਾ ਦਲ’ ਅਖਵਾਇਆ ਬੁੱਢਾ ਦਲ ਤਾਂ ਅੰਮ੍ਰਿਤਸਰ ਵਿਚ ਹੀ ਰਹਿ ਪਿਆ ਇਸ ਦੌਰਾਨ ਸੂਬੇਦਾਰ ਜ਼ਕਰੀਆ ਖਾਂ ਨੇ ਸਿੱਖਾਂ ਨਾਲ ਸਮਝੌਤਾ ਤੌੜ ਲਿਆ ਅਤੇ ਸਿੱਖਾਂ ’ਤੇ ਫਿਰ ਤੋਂ ਜ਼ੁਲਮ ਅਤੇ ਅਤਿਆਚਾਰ ਦਾ ਦੌਰ ਆਰੰਭ ਹੋ ਗਿਆ ਇਸ ਮੁਸ਼ਕਿਲਾਂ ਭਰੇ ਸਮੇਂ ਵਿਚ ਬੁੱਢਾ ਦਲ ਦਾ ਅੰਮ੍ਰਿਤਸਰ ਰਹਿਣਾ ਸੌਖਾ ਨਾ ਰਿਹਾ

ਇਸ ਉਪਰੰਤ ਲੰਮਾਂ ਅਰਸਾ ਸਿੱਖਾਂ ਨੇ ਸਰਕਾਰੀ ਜੁਲਮ ਦਾ ਟਾਕਰਾ ਕਰਦਿਆਂ ਬਤੀਤ ਕੀਤਾ ਬੇਸ਼ੱਕ ਸਿੱਖ ਕੌਮ ਨੇ ਇਸ ਸਮੇਂ ਦੌਰਾਨ ਅਤਿਅੰਤ ਜਾਨੀ ਤੇ ਮਾਲੀ ਨੁਕਸਾਨ ਵੀ ਉਠਾਇਆ ਪਰ ਸਿੱਖਾਂ ਨੇ ਆਪਣੇ ਆਪ ਨੂੰ ਜੱਥੇਬੰਦ ਕਰ ਲਿਆ 1748 ਵਿਚ ਦਲ ਖਾਲਸਾ ਬਣਿਆ ਅਤੇ ਮਿਸਲਾਂ ਦੀ ਸਥਾਪਨਾ ਹੋਈ ਨਵਾਬ ਕਪੂਰ ਸਿੰਘ ਨੇ ਇਸ ਸਾਰੇ ਸਮੇਂ ਦੌਰਾਨ ਪੰਥ ਦੀ ਜਥੇਦਾਰੀ ਸੰਭਾਲੀ ਮਿਸਲਾਂ ਵਿਚ ਇਕ ਮਿਸਲ ਨਵਾਬ ਕਪੂਰ ਸਿੰਘ ਦੀ ਵੀ ਸੀ ਜਿਸ ਨੂੰ ‘ਫੈਜ਼ਲਪੁਰੀਆ’ ਜਾਂ ‘ਸਿੰਘ ਪੁਰੀਆ’ ਮਿਸਲ ਕਿਹਾ ਜਾਂਦਾ ਹੈ ਨਵਾਬ ਕਪੂਰ ਸਿੰਘ ਦੀ ਵਡੇਰੀ ਉਮਰ ਅਤੇ ਆਦਰਸ਼ਕ ਸ਼ਖਸੀਅਤ ਕਾਰਨ ਸਿੱਖ ਪੰਥ ਉਨ੍ਹਾਂ ਦਾ ਸਤਿਕਾਰ ਕਰਦਾ ਸੀ ਇੰਜ ਆਪ ਨੇ ਸਿੱਖ ਪੰਥ ਲੰਮਾ ਸਮਾਂ ਅਗਵਾਈ ਕਰ ਕੇ ਸ਼ਾਨਾਂਮੱਤਾ ਇਤਿਹਾਸ ਸਿਰਜਿਆਨਵਾਬ ਕਪੂਰ ਸਿੰਘ ਅੱਸੂ ਸੁਦੀ ਦੱਸਵੀਂ ਸੰਮਤ 1811 ਬਿ: 1753 ਨੂੰ ਸ੍ਰੀ ਅੰਮ੍ਰਿਤਸਰ ਵਿੱਚ ਪ੍ਰਲੋਕ ਸਿਧਾਰ ਗਏ

ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ-

ਜੱਸਾ ਸਿੰਘ (ਆਹਲੂਵਾਲੀਆਂਦਾ ਜਨਮ 1718 ਨੂੰ ਸਬਦਰ ਸਿੰਘ ਤੇ ਘਰ ਮਾਤਾ ਜੀਵਨ ਕੌਰ ਦੀ ਕੁੱਖੋਂ ਪਿੰਡ ਆਹਲੂ ਜ਼ਿਲ੍ਹਾ ਲਾਹੌਰ (ਪਾਕਿਸਤਾਨਵਿਖੇ ਹੋਇਆ ਬਾਪ ਦਾ ਸਾਇਆ ਛੋਟੀ ਉਮਰੇ ਆਪ ਦੇ ਸਿਰ ਤੋਂ ਉਠ ਗਿਆ ਮਾਤਾ ਜੀਵਨ ਕੌਰ ਸੰਗਤ ਨਾਲ ਦਿੱਲੀ ਗਏ ਤੇ ਮਾਤਾ ਸੁੰਦਰੀ ਜੀ ਦੀ ਸੇਵਾ ਵਿੱਚ ਹੀ ਜੁਟ ਗਏ ਉਥੇ ਹੀ ਬਾਲ ਜੱਸਾ ਸਿੰਘ ਨੇ ਕੀਰਤਨ ਤੇ ਸੇਵਾ ਦੀ ਅਸੀਸ ਪ੍ਰਾਪਤ ਕੀਤੀ ਮਾਤਾ ਸੁੰਦਰੀ ਜੀ ਦੀ ਸਰਪ੍ਰਸਤੀ ਵਿੱਚ ਹੀ ਸਿੱਖ ਵਿਚਾਰਧਾਰਾ,  ਆਤਮਿਕ ਤੇ ਸਮਾਜਿਕ ਪੱਖਾਂ ਤੇ ਬਹੁਪੱਖੀ ਸਿੱਖਿਆ ਤੇ ਵੱਖ-ਵੱਖ ਭਾਸ਼ਾਵਾਂ ਦਾ ਗਿਆਨ ਸਜੱਸਾ ਸਿੰਘ ਨੇ ਪ੍ਰਾਪਤ ਕੀਤਾ ਦਿੱਲੀ ਤੋਂ ਤੁਰਨ ਸਮੇਂ ਮਾਤਾ ਸੁੰਦਰੀ ਜੀ ਨੇ ਬਾਲਕ ਜੱਸਾ ਸਿੰਘ ਨੂੰ ਦਸਮੇਸ਼ ਪਿਤਾ ਦੇ ਕਰ ਕਮਲਾਂ ਦੀ ਛੋਹ ਪ੍ਰਾਪਤ ਸ਼ਸਤਰ,  ਤਲਵਾਰ,  ਤੀਰਾਂ-ਕਮਾਨ,  ਗੁਰਜ ਆਦਿ ਬਖਸ਼ਿਸ਼ ਕੀਤੇ

          ਮਾਂ,  ਪੁੱਤਰ ਤੇ ਮਾਮਾ ਬਾਘ ਸਿੰਘ ਹਲੋਵਾਲੀਆ ਕਰਤਾਰਪੁਰ,  ਜਲੰਧਰ ਜਥੇਦਾਰ ਨਵਾਬ ਕਪੂਰ ਸਿੰਘ ਪਾਸ ਪੁੱਜੇ ਜੱਸਾ ਸਿੰਘ ਦੀ ਸਖਸ਼ੀਅਤ ਨਵਾਬ ਕਪੂਰ ਸਿੰਘ ਨੂੰ ਚੰਗੀ ਲੱਗੀ ਨਵਾਬ ਕਪੂਰ ਸਿੰਘ ਦੇ ਕਹਿਣ ’ਤੇ ਮਾਤਾ ਜੀਵਨ ਕੌਰ ਨੇ ਜੱਸਾ ਸਿੰਘ ਨੂੰ ਉਥੇ ਹੀ ਛੱਡ ਦਿੱਤਾ ਨਵਾਬ ਕਪੂਰ ਸਿੰਘ ਨੇ ਸਜੱਸਾ ਸਿੰਘ ਨੂੰ ਘੋੜ ਸਵਾਰੀ,  ਤੇਗ ਜੌਹਰ,  ਨੇਜ਼ਾਬਾਜ਼ੀ ਤੇ ਤੀਰਕਮਾਨ ਆਦਿ ਦੀ ਬਰੀਕੀ ਨਾਲ ਸਿੱਖਿਆ ਦਿਵਾਈ ਜੱਸਾ ਸਿੰਘ ਇਸ ਸਿਖਲਾਈ ਦੇ ਨਾਲ ਦੀਵਾਨਾਂ ਵਿੱਚ ਸੰਗਤ ਨੂੰ ਪੱਖਾ ਝੱਲਣ ਤੇ ਭਾਂਡੇ ਮਾਂਜਣ ਦੀ ਸੇਵਾ ਵੀ ਖੂਬ ਕਰਦਾ ਜਵਾਨ ਹੋਣ ’ਤੇ ਉਸ ਨੂੰ ਨਵਾਬ ਕਪੂਰ ਸਿੰਘ ਨੇ ਅੰਮ੍ਰਿਤਪਾਨ ਕਰਵਾਇਆ ਤੇ ਰਹਿਤ ਬਹਿਤ ਵਿੱਚ ਪਰਪੱਕ ਰਹਿਣ ਲਈ ਕਿਹਾ ਫਿਰ ਨਵਾਬ ਸਾਹਿਬ ਨੇ ਖਾਲਸੇ ਦੇ ਘੋੜਿਆਂ ਨੂੰ ਖੁਰਾਕ ਮੁਹੱਈਆ ਕਰਨ ਦੀ ਸੇਵਾ ਸੌਂਪ ਦਿੱਤੀ,  ਜੋ ਸਜੱਸਾ ਸਿੰਘ ਨੇ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾਈ ਜੱਸਾ ਸਿੰਘ ਨੇ ਨਵਾਬ ਕਪੂਰ ਸਿੰਘ ਦੀਆਂ ਬਹੁਤ ਸਾਰੀਆਂ ਮੁਹਿੰਮਾਂ ਸਮੇਂ ਉਨ੍ਹਾਂ ਦਾ ਸਾਥ ਦਿੱਤਾ ਇਸ ਤਰ੍ਹਾਂ ਸਜੱਸਾ ਸਿੰਘ ਸਿੱਖ ਸਰਦਾਰਾਂ ਦੀ ਪਹਿਲੀ ਕਤਾਰ ਵਿੱਚ ਸ਼ਾਮਲ ਹੋ ਗਏ ਸਨ

ਜੱਸਾ ਸਿੰਘ ਨੇ ਜਿਥੇ ਅਫਗਾਨੀਆਂ ਨੂੰ ਸੋਧਿਆ ਉਥੇ 1761 ਨੂੰ ਅਮਿਦਸ਼ਾਹ ਅਬਦਾਲੀ ਕੋਲੋਂ ਬਾਈ ਸੌ ਜਵਾਨ ਹਿੰਦੂ ਲੜਕੀਆਂ ਨੂੰ ਛਡਾ ਕੇ ਬਾਇੱਜ਼ਤ ਘਰੋ-ਘਰੀ ਪਹੁੰਚਾਇਆ 1761 ਨੂੰ ਖਾਲਸੇ ਨੇ ਲਾਹੌਰ ਫਤਹਿ ਕੀਤਾ ਅਤੇ ਇਸ ਖੁਸ਼ੀ ਵਿੱਚ ਸਜੱਸਾ ਸਿੰਘ ਆਹਲੂਵਾਲੀਆ ਨੂੰ ਪੰਥ ਦਾ ਪਹਿਲਾ ਬਾਦਸ਼ਾਹ ਸੁਲਤਾਨ-ਉਲ-ਕੌਮ ਐਲਾਨਿਆ ਗਿਆ ਸੁਲਤਾਨ-ਉਲ-ਕੌਮ ਨੇ ਸਿੱਖਾਂ ਦੀ ਸੁਤੰਤਰਤਾ ਦਾ ਐਲਾਨ ਕੀਤਾ ਤੇ ਸਿੱਖ ਗੁਰੂ ਸਾਹਿਬਾਨ ਦੇ ਨਾਂ ਦੇ ਸਿੱਕੇ ਜਾਰੀ ਕੀਤੇ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਜਥੇਦਾਰ ਬਣੇ ਤੇ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਵੀ ਕੌਮ ਦੀ ਅਗਵਾਈ ਕਰਦੇ ਰਹੇ ਇਤਿਹਾਸ ਅਨੁਸਾਰ ਵੱਡਾ ਘੱਲੂਘਾਰਾ ਜੋ 5 ਫਰਵਰੀ 1762 ਨੂੰ ਕੁੱਪ ਰੁਹੀੜੇ ਦੇ ਸਥਾਨ ’ਤੇ ਵਾਪਰਿਆ,  ਉਸ ਸਮੇਂ ਸਜੱਸਾ ਸਿੰਘ ਨੇ ਬਹੁਤ ਦਲੇਰੀ ਤੇ ਸਮਝਦਾਰੀ ਨਾਲ ਕੌਮ ਦੀ ਅਗਵਾਈ ਕੀਤੀ ਇਸ ਸਾਕੇ ਸਮੇਂ ਉਨ੍ਹਾਂ ਦੇ ਸਰੀਰ ਤੇ ਦੋ ਦਰਜਨ ਤੋਂ ਵੱਧ ਫੱਟ ਲੱਗੇ

          11 ਮਾਰਚ 1783 ਨੂੰ ਸਿੱਖ ਸਰਦਾਰਾਂ ਸਜੱਸਾ ਸਿੰਘ ਰਾਮਗੜ੍ਹੀਆ,  ਬਘੇਲ ਸਿੰਘ,  ਭਾਗ ਸਿੰਘ,  ਗੁਰਦਿੱਤ ਸਿੰਘ ਨਾਲ ਮਿਲ ਕੇ ਲਾਲ ਕਿਲੇ ’ਤੇ ਕੇਸਰੀ ਨਿਸ਼ਾਨ ਲਹਿਰਾਇਆ ਤੇ ਸੁਲਤਾਨ-ਉਲ-ਕੌਮ ਸਜੱਸਾ ਸਿੰਘ ਆਹਲੂਵਾਲੀਆ ਨੂੰ ਭਾਰਤ ਦਾ ਬਾਦਸ਼ਾਹ ਐਲਾਨਿਆ ਅਖੀਰ ਅੱਸੂ ਸੁਦੀ 11 ਸੰਮਤ 1810 ਅਕਤੂਬਰ 1783 ਨੂੰ ਕੌਮ ਨੂੰ ਬੁਲੰਦੀਆਂ ’ਤੇ ਪਹੁੰਚਾ ਜਥੇਬਾਬਾ ਜੱਸਾ ਸਿੰਘ ਆਹਲੂਵਾਲੀਆ ਅਕਾਲ ਚਲਾਣਾ ਕਰ ਗਏ

ਇਨ੍ਹਾਂ ਦੋਹਾਂ ਯੋਧਿਆਂ ਦੀ ਯਾਦ ਵਿਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਚੱਲਦਾ ਵਹੀਰ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ ਦੀ ਅਗਵਾਈ ਹੇਠ ਹਰ ਸਾਲ ਸਮਾਗਮ ਕਰਵਾਏ ਜਾਂਦੇ ਹਨਇਸ ਵਾਰ ਵੀ ਬੁਰਜ ਅਕਾਲੀ ਫੂਲਾ ਸਿੰਘ,  ਗੁਰਦੁਆਰਾ ਮੱਲ ਅਖਾੜਾ ਪਾਛੇਵੀਂ ਸ੍ਰੀ ਅੰਮ੍ਰਿਤਸਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ,  ਜਿਸ ਵਿਚ ਪ੍ਰਸਿੱਧ ਰਾਗੀ,  ਢਾਡੀ ਅਤੇ ਕਥਾਵਾਚਕ ਸੰਗਤਾਂ ਨਾਲ ਗੁਰਬਾਣੀ ਕੀਰਤਨ ਤੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇਨਾਮਵਰ ਸਖ਼ਸ਼ੀਅਤਾਂ ਹਾਜ਼ਰੀ ਭਰਨਗੀਆਂ

 

Have something to say? Post your comment

 

ਕਾਤਬਾਂ ਅਤੇ ਸਾਹਿਤ

ਸਮਾਜਿਕ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਾਇਰੀ – ‘ਸ਼ੀਸ਼ੇ ਦੇ ਅੱਖਰ’

ਸਚੱ ਦੇ ਪਾਂਧੀ

ਸੁਰਜੀਤ ਪਾਤਰ ਨੇ ਜਤਿਨ ਸਲਵਾਨ ਦਾ ਕਾਵਿ ਸੰਗ੍ਰਹਿ ‘ਫੂੜ੍ਹੀ’ ਕੀਤਾ ਲੋਕ ਅਰਪਣ

ਮਹਾਰਾਜਾ ਦਲੀਪ ਸਿੰਘ ਦੀ ਬਰਸੀ ਤੇ - ਸੋਨੇ ਦਾ ਤਖਤ ਅਤੇ ਕੋਹੇਨੂਰ ਹੀਰੇ ਨੂੰ ਸਿੱਖ ਆਪਣੇ ਸੁਪਨਿਆਂ ਵਿੱਚ ਰੱਖਣ

ਮਰਹੂਮ ਲੇਖਕ ਮਨਜੀਤ ਮੀਤ ਨੂੰ ਸਮਰਪਿਤ ਰਹੀ ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ

ਗਿ: ਬਲਬੀਰ ਸਿੰਘ ਚੰਗਿਆੜਾ ਦੀਆਂ ਅਭੁੱਲ ਯਾਦਾਂ ਕਿਤਾਬ ਹੋਈ ਰਲੀਜ਼

ਕਿਤਾਬ ‘ਕਿਸਾਨ ਅੰਦੋਲਨ’ ਦਾ ਲੋਕ ਅਰਪਣ 11 ਅਪ੍ਰੈਲ ਦਿਨ ਐਤਵਾਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ

ਗਲਪਕਾਰ ਦਰਸ਼ਨ ਧੀਰ ਦਾ ਵਿਛੋੜਾ

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬੀ ਨਾਵਲਕਾਰ ਮੋਹਨ ਕਾਹਲੋਂ ਨੂੰ ਸਦਮਾ ਜੀਵਨ ਸਾਥਣ ਲੇੇਖਿਕਾ ਦੀਪ ਮੋਹਿਨੀ ਦਾ ਦੇਹਾਂਤ