ਪੰਜਾਬ

ਲੇਖਕਾਂ ਤੇ ਰੰਗਕਰਮੀਆਂ ਵੱਲੋਂ ਕਿਸਾਨ ਜਥੇਬੰਦੀਆਂ ਦਾ ਭਰਵਾਂ ਸਵਾਗਤ

ਕੌਮੀ ਮਾਰਗ ਬਿਊਰੋ | December 12, 2021 07:06 PM

ਚੰਡੀਗੜ੍ਹ:  ਕਿਸਾਨ ਸੰਘਰਸ਼ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਘਰ ਵਾਪਸੀ ਲਈ ਮੁੜ ਰਹੀਆਂ ਕਿਸਾਨ ਜਥੇਬੰਦੀਆਂ ਦਾ ਪੰਜਾਬੀ ਲੇਖਕਾਂ, ਰੰਗਕਰਮੀਆਂ ਅਤੇ ਕਲਾਕਾਰਾਂ ਵੱਲੋਂ ਰਾਜਪੁਰਾ ਵਿਖੇ ਨਿੱਘਾ ਸੁਆਗਤ ਕੀਤਾ ਗਿਆ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.), ਪ੍ਰਗਤੀਸ਼ੀਲ ਲੇਖਕ ਸੰਘ ਅਤੇ ਇੰਡੀਅਨ ਪੀਪਲਜ਼ ਥੀਏਟਰ ਐਸੋਸੀਏਸ਼ਨ (ਇਪਟਾ) ਦੇ ਲੇਖਕਾਂ ਅਤੇ ਰੰਗਕਰਮੀਆਂ ਨੇ ਸੰਘਰਸ਼ਸ਼ੀਲ ਕਿਸਾਨਾਂ ਦਾ ਅਕਾਸ਼ ਗੂੰਜਾਊ ਨਾਹਰਿਆਂ ਤੇ ਫੁੱਲਾਂ ਦੀ ਵਰਖਾ ਕਰਕੇ ਸੁਆਗਤ ਕੀਤਾ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਸੀਨੀ. ਮੀਤ ਪ੍ਰਧਾਨ ਡਾ. ਜੋਗਾ ਸਿੰਘ, ਖੇਤੀ ਮਾਹਿਰ ਡਾ. ਸੁਖਪਾਲ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਚੰਡੀਗੜ੍ਹ ਦੇ ਸਕੱਤਰ ਡਾ. ਗੁਰਮੇਲ ਸਿੰਘ ਅਤੇ ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ ਦੀ ਅਗਵਾਈ ਵਾਲੀ ਟੀਮ ਵਿੱਚ ਲਗਭਗ 50 ਲੇਖਕ, ਰੰਗਕਰਮੀ ਅਤੇ ਕਲਾਕਾਰ ਸ਼ਾਮਲ ਸਨ। ਸੁਆਗਤ ਕਰਨ ਵਾਲੇ ਲੇਖਕਾਂ ਵਿੱਚ ਕਰਮ ਸਿੰਘ ਵਕੀਲ, ਇੰਦਰਜੀਤ ਰੂਪੋਵਾਲੀ, ਬਲਕਾਰ ਸਿੱਧੂ, ਕੰਵਲਨੈਣ ਸਿੰਘ ਸੇਖੋਂ, ਕੁਲਦੀਪ ਸਿੰਘ ਦੀਪ, ਬਲਵਿੰਦਰ ਸੰਧੂ, ਜੈਨੇਂਦਰ ਚੌਹਾਨ, ਜਗਜੀਤ ਸਿੰਘ, ਕਿਰਪਾਲ ਸਿੰਘ ਹੀਰਾ, ਬਲਵਿੰਦਰ ਚਹਿਲ, ਪ੍ਰੋ. ਮਨਪ੍ਰੀਤ ਜੱਸ, ਡਾ. ਵੀਰਪਾਲ ਕੌਰ, ਡਾ. ਮਲਕੀਤ ਕੌਰ, ਬਲਦੇਵ ਸਪਤਰਿਸ਼ੀ, ਵਿੱਕੀ ਮਹੇਸ਼ਵਰੀ ਅਤੇ ਪ੍ਰੋ. ਸੰਦੀਪ ਕੌਰ ਸ਼ਾਮਲ ਸਨ।

ਕਿਸਾਨਾਂ ਦਾ ਕਾਫ਼ਲਾ ਸ਼ਾਮੀਂ ਚਾਰ ਵਜੇ ਦੇ ਆਸ-ਪਾਸ ਜਦੋਂ ਸੰਭੂ ਬੈਰੀਅਰ 'ਤੇ ਪਹੁੰਚਿਆ ਤਾਂ ਲੋਕਾਂ ਦੇ ਵੱਡੇ ਇਕੱਠ ਨੇ ਕਿਸਾਨ ਨੇਤਾਵਾਂ ਅਤੇ ਸੰਘਰਸ਼ੀ ਕਿਸਾਨਾਂ ਨੂੰ ਫੁੱਲਾਂ ਦੇ ਹਾਰਾਂ ਨਾਲ ਲੱਦ ਦਿੱਤਾ। ਕਿਸਾਨ ਮਜ਼ਦੂਰ ਏਕਤਾ ਦੇ ਨਾਹਰੇ ਅਤੇ ਹਵਾ ਵਿੱਚ ਤਣੇ ਹੋਏ ਮੁੱਕੇ ਇੱਕ ਅਜਬ ਨਜ਼ਾਰਾ ਪੇਸ਼ ਕਰ ਰਹੇ ਸਨ। ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.), ਪ੍ਰਗਤੀਸ਼ੀਲ ਲੇਖਕ ਸੰਘ ਅਤੇ ਇਪਟਾ ਦੇ ਆਗੂਆਂ ਨੇ ਇੰਗਲੈਂਡ ਦੇ ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਛਪਵਾਇਆ ਗਿਆ ਕਿਸਾਨ ਅੰਦੋਲਨ ਨੂੰ ਸਮਰਪਿਤ 2022 ਦਾ ਕੈਲੰਡਰ ਲੋਕ-ਅਰਪਣ ਕੀਤਾ। ਬਹੁਤ ਹੀ ਖ਼ੂਬਸੂਰਤੀ ਨਾਲ ਡਿਜ਼ਾਈਨ ਕੀਤਾ ਗਿਆ ਇਹ ਕੈਲੰਡਰ ਸੰਘਰਸ਼ੀ ਕਿਸਾਨਾਂ ਨੂੰ ਭੇਂਟ ਕੀਤਾ ਗਿਆ। ਥਾਂ ਥਾਂ ਉੱਪਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵੱਲੋਂ ਚਾਹ ਅਤੇ ਸਮੋਸਿਆਂ ਦੇ ਲੰਗਰ ਲਗਾਏ ਗਏ ਸਨ। ਮੁਸਲਿਮ ਭਾਈਚਾਰੇ ਨੇ ਲੰਗਰ ਲਗਾ ਕੇ ਭਾਈਚਾਰਕ ਏਕਤਾ ਦਾ ਸਬੂਤ ਦਿੱਤਾ।
ਕਿਸਾਨ ਅੰਦੋਲਨ ਨੂੰ ਕਿਰਤੀਆਂ ਅਤੇ ਮਜ਼ਦੂਰਾਂ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਅਜੇ ਸੰਘਰਸ਼ ਖ਼ਤਮ ਨਹੀਂ ਹੋਇਆ। ਇਹ ਕਾਰਪੋਰੇਟਸ ਖ਼ਿਲਾਫ਼ ਭਾਰਤੀ ਕਿਸਾਨ-ਮਜ਼ਦੂਰ ਸੰਘਰਸ਼ ਦਾ ਪਹਿਲਾ ਪੜਾਅ ਹੈ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਭਾਰਤੀ ਆਵਾਮ ਦੀ ਸਰਗਰਮ ਭਾਗੀਦਾਰੀ ਨਾਲ ਫਤਹਿ ਕੀਤਾ ਹੈ। ਡਾ. ਸਿਰਸਾ ਨੇ ਕਿਹਾ ਕਿ ਇਹ ਅੰਦੋਲਨ ਦੁਨੀਆਂ ਭਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਵੱਡੇ ਅਤੇ ਦੂਰਗਾਮੀ ਸਬਕ ਲੈ ਕੇ ਸਫਲਤਾ ਦੀ ਪੌੜੀ ਚੜ੍ਹਿਆ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ ਨੇ ਕਿਹਾ ਕਿ ਕੇਂਦਰੀ ਸਭਾ ਕਿਸਾਨਾਂ ਦੇ ਹਰ ਸੰਘਰਸ਼ ਵਿੱਚ ਵੱਧ ਚੜ੍ਹ ਕੇ ਹਿਸਾ ਪਾਉਂਦੀ ਰਹੇਗੀ।

Have something to say? Post your comment

 

ਪੰਜਾਬ

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ : ਸੁਨੀਲ ਜਾਖੜ

ਕਿਸਾਨ ਹਤੈਸੀ ਕਹਾਉਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖਿਲਾਫ ਲਿਆਂਦੇ ਕਾਲੇ ਕਾਨੂੰਨ ਚ ਸਭ ਤੋਂ ਪਹਿਲਾਂ ਹਾਮੀ ਭਰੀ :ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖਿਲਾਫ਼ ਰੋਸ਼ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ