ਪੰਜਾਬ

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਕਰੌਦੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | January 07, 2022 09:03 PM
 
 
 
ਭਵਾਨੀਗੜ੍ਹ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਕਰੌਦੀ ਵਿਖੇ ਨਵੇਂਂ ਸਾਲ ਦੇ ਸ਼ੁਰੂਆਤ ਵਿੱਚ ਸਕੂਲ ਦੀ ਸਮੁੱਚੀ ਸਮਾਰਟ ਇਮਾਰਤ ਬੱਚਿਆਂਂ ਨੂੰ ਸਮਰਪਿਤ ਕਰਨ ਦੀ ਭਾਵਨਾ ਤਹਿਤ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਸਮੂਹ ਨਗਰ ਨਿਵਾਸੀਆਂਂ ਸਮੂਹ ਸਟਾਫ ਅਤੇ ਪਸਵਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
 
ਸਕੂਲ ਦੀ ਦਿੱਖ ਅਤੇ ਮੁਕੰਮਲ ਸਮਾਰਟ ਰੂਮ ਦੇਖ ਕੇ ਲੋਕ ਬਹੁਤ ਹੀ ਪ੍ਰਭਾਵਤ ਹੋਏ ਅਤੇ ਆਪਣੇ ਬੱਚਿਆਂ ਨੂੰ ਨਵੇਂ ਸੈਸ਼ਨ ਵਿਚ ਦਾਖਲਾ ਕਰਵਾਉਣ ਲਈ ਉਤਸ਼ਾਹਿਤ ਵੀ ਹੋਏ। ਪੀ ਡਬਲਯੂ ਡੀ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵੀ ਸ਼ਮੂਲੀਅਤ ਕੀਤੀ ਅਤੇ ਸਕੂਲ ਦੀ ਸੁੰਦਰਤਾ ਤੇ ਖ਼ੂਬਸੂਰਤੀ ਬਾਰੇ ਆਪਣੇ ਵਿਚਾਰ ਸਾਰੇ ਲੋਕਾਂ ਦੇ ਸਾਹਮਣੇ ਸਾਂਝੇ ਕੀਤੇ ਅਤੇ ਸਮੂਹ ਸਟਾਫ਼ ਦੀ ਪ੍ਰਸੰਸਾ ਵੀ ਕੀਤੀ। ਪਿਛਲੇ ਸਮੇਂਂ ਦੌਰਾਨ ਸਿੱਖਿਆ ਵਿਭਾਗ ਵੱਲੋਂ ਪੰਜਾਬ ਵਿਚ ਬਣਾਏ ਗਏ ਸਮਾਰਟ ਸਕੂਲਾਂ ਦੇ ਉਪਰਾਲੇ ਬਾਰੇ ਵੀ ਜ਼ਿਕਰ ਕੀਤਾ।
 
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਸ੍ਰੀ ਕੁਲਤਾਰਨ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ ਮਲੇਰਕੋਟਲਾ ਸ੍ਰੀ ਸੰਜੀਵ ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਪਾਲ ਸਿੰਘ, ਸੁਰਿੰਦਰ ਸਿੰਘ ਭਰੂਰ, ਪ੍ਰਿੰਸੀਪਲ ਨੀਰਜ ਸੂਦ, ਪ੍ਰਿੰਸੀਪਲ ਤਵਿੰਦਰ ਕੌਰ, ਪ੍ਰਿੰਸੀਪਲ ਪ੍ਰੀਤ ਇੰਦਰ ਘਈ, ਪ੍ਰਿੰਸੀਪਲ ਪਰਮਲ ਸਿੰਘ, ਪ੍ਰਿੰਸੀਪਲ ਮਨਜੀਤ ਕੌਰ, ਪ੍ਰਿੰਸੀਪਲ ਮਹਿੰਦਰਪਾਲ ਕੌਰ, ਸ੍ਰੀਮਤੀ ਅਮਨਦੀਪ ਕੌਰ, ਜਰਨੈਲ ਸਿੰਘ, ਯਾਦਵਿੰਦਰ ਸਿੰਘ, ਪ੍ਰਿੰਸੀਪਲ ਅਰਜਿੰਦਰ ਸਿੰਘ, ਪ੍ਰਿੰਸੀਪਲ ਰਣਵੀਰ ਕਾਲਜ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣਾਂ ਤੋਂ ਇਲਾਵਾ ਜਸਬੀਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਨਿਰੰਜਣ ਸਿੰਘ ਗਰੇਵਾਲ, ਪਸਵਕ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਮੂਹ ਪੰਚਾਇਤ, ਜਸਪਾਲ ਸਿੰਘ ਪ੍ਰਿੰਸੀਪਲ ਸਿੱਧੂਵਾਲ ਪਟਿਆਲਾ ਸ਼ਾਮਲ ਹੋਏ। ਆਲੇ ਦੁਆਲੇ ਤੋਂ ਆਈਆਂਂ ਹੋਈਆਂ ਸੰਗਤਾਂ ਦਾ ਅਤੇ ਪਤਵੰਤੇ ਸੱਜਣਾਂ ਦਾ ਪ੍ਰਿੰਸੀਪਲ ਸੱਤਪਾਲ ਸਿੰਘ ਬਲਾਸੀ ਨੇ ਧੰਨਵਾਦ ਕੀਤਾ। 
 
ਇਸ ਮੌਕੇ ਤੇ ਸਮੂਹ ਸਟਾਫ ਅਤੇ ਕੁਲਦੀਪ ਵਰਮਾ, ਪ੍ਰੋਫ਼ੈਸਰ ਗੁਰਮੀਤ ਸਿੰਘ, ਪਰਵਿੰਦਰ ਸਿੰਘ ਗਰੇਵਾਲ, ਜੀਵਨ ਸਿੰਘ, ਗੁਰਵਿੰਦਰ ਸਿੰਘ ਬਬਲਾ, ਇੰਦਰਜੀਤ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
 

Have something to say? Post your comment

 

ਪੰਜਾਬ

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ : ਸੁਨੀਲ ਜਾਖੜ

ਕਿਸਾਨ ਹਤੈਸੀ ਕਹਾਉਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖਿਲਾਫ ਲਿਆਂਦੇ ਕਾਲੇ ਕਾਨੂੰਨ ਚ ਸਭ ਤੋਂ ਪਹਿਲਾਂ ਹਾਮੀ ਭਰੀ :ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖਿਲਾਫ਼ ਰੋਸ਼ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ