ਪੰਜਾਬ

ਸਿੱਧੂ ਭਰਾਵਾਂ ਨੇ ਸ਼ਹਿਰ ਵਿਚ ਸਫਾਈ ਦੇ ਕੰਮ ਨੂੰ ਪੂਰੀ ਤਰ੍ਹਾਂ ਰੱਖਿਆ ਹੈ ਰੋਕ ਕੇ, ਥਾਂ -ਥਾਂ ਪਏ ਹਨ ਗੰਦਗੀ ਦੇ ਢੇਰ : ਮਨਜੀਤ ਸਿੰਘ ਸੇਠੀ

ਕੌਮੀ ਮਾਰਗ ਬਿਊਰੋ | April 11, 2022 09:40 PM

ਮੋਹਾਲੀ - ਸ਼ਹਿਰ ਵਿਚ ਸਫਾਈ ਦਾ ਕੰਮ ਪੂਰੀ ਤਰ੍ਹਾਂ ਰੁਕਿਆ ਪਿਆ ਹੈ ਅਤੇ ਜਿਸ ਕਾਰਨ ਥਾਂ ਥਾਂ ਗੰਦਗੀ ਦੇ ਢੇਰ ਲੱਗ ਚੁੱਕੇ ਹਨ ਇਹ ਸਭ ਕੁਝ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ ਅਤੇ ਸਾਬਕਾ ਵਿਧਾਇਕ ਦੀ ਸ਼ਹਿ ਉੱਤੇ ਕੀਤਾ ਜਾ ਰਿਹਾ ਹੈ। ਇਹ ਗੱਲ ਮੁਹਾਲੀ ਕਾਰਪੋਰੇਸ਼ਨ ਦੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਹੀ । ਮਨਜੀਤ ਸਿੰਘ ਸੇਠੀ , ਕੌਂਸਲਰ ਸਰਬਜੀਤ ਸਿੰਘ ਸਮਾਣਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕੌਂਸਲਰ ਗੁਰਮੀਤ ਕੌਰ, ਕੌਂਸਲਰ ਅਰੁਣਾ ਵਸ਼ਿਸ਼ਟ ਅਤੇ ਰਵਿੰਦਰ ਸਿੰਘ ਕੁੰਭੜਾ ਦੇ ਨਾਲ ਸੈਕਟਰ -79 ਸਥਿਤ ਆਪ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਮੋਰਿੰਡਾ ਤੋਂ ਇਕ ਠੇਕੇਦਾਰ ਹੈ ਜੋ ਕਿ ਮੇਅਰ ਦਾ ਖਾਸਮ -ਖਾਸ ਹੈ ਅਤੇ ਜਿਸ ਨੂੰ ਕੰਮ ਦਿੱਤਾ ਜਾਣਾ ਹੈ, ਪ੍ਰੰਤੂ ਸਫ਼ਾਈ ਦੇ ਕੰਮ ਅਤੇ ਹੋਰਨਾਂ ਵਿਚ ਮੋਹਾਲੀ ਕਾਰਪੋਰੇਸ਼ਨ ਦੇ ਮੇਅਰ- ਅਮਰਜੀਤ ਸਿੰਘ ਜੀਤੀ ਸਿੱਧੂ ਤੇ ਵੱਲੋਂ ਰਤਾ ਭਰ ਵੀ ਦਿਲਚਸਪੀ ਨਹੀਂ ਦਿਖਾਈ ਜਾ ਰਹੀ ਅਤੇ ਲੋਕਾਂ ਨੂੰ ਸਬਕ ਸਿਖਾਏ ਜਾਣ ਗੱਲਾਂ ਕਰਕੇ ਸਫ਼ਾਈ ਦਾ ਕੰਮ ਰੋਕ ਰੱਖਿਆ ਹੈ । ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਸ਼ਹਿਰ ਦੇ ਰਿਹਾਇਸ਼ੀ ਏਰੀਏ ਵਿਚ ਅਤੇ ਵੱਡੇ ਸ਼ੋਅਰੂਮਾਂ ਅਤੇ ਬੂਥਾਂ ਦੇ ਬਾਹਰ ਬਾਹਰ ਲੋਕਾਂ ਵੱਲੋਂ ਅਣ ਅਧਿਕਾਰਤ ਤੌਰ ਤੇ ਕਬਜ਼ੇ ਕੀਤੇ ਹੋਏ ਹਨ ਜਿਨ੍ਹਾਂ ਨੂੰ ਛੁਡਾਏ ਜਾਣ ਦੇ ਲਈ ਕਾਰਪੋਰੇਸ਼ਨ ਵੱਲੋਂ ਕੁਝ ਨਹੀਂ ਕੀਤਾ ਜਾ ਰਿਹਾ । ਇਸ ਸਭ ਦੇ ਚੱਲਦਿਆਂ ਸ਼ਹਿਰ ਦੀ ਖ਼ੂਬਸੂਰਤੀ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ ਅਤੇ ਸਫ਼ਾਈ ਦੇ ਸ਼ਹਿਰ ਦੀ ਸਫਾਈ ਦੇ ਨਾਲ ਨਾਲ ਹੋਰਨਾਂ ਕੰਮਾਂ ਵਿੱਚ ਰੁਕਾਵਟ ਦੇ ਕਾਰਨ ਸ਼ਹਿਰ ਖ਼ੂਬਸੂਰਤੀ ਦੇ ਗਰੇਡ ਪੱਖੋਂ ਵੀ ਲਗਾਤਾਰ ਪਿੱਛੇ ਹੁੰਦਾ ਜਾ ਰਿਹਾ ਹੈ ।

 

Have something to say? Post your comment

 

ਪੰਜਾਬ

Chief Minister Bhagwant Mann campaigned for Meet Hayer in Sunam

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ 

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਸੈਕਟਰ 34 ਵਿਖੇ ਹੋਈ

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ