ਮਨੋਰੰਜਨ

ਖ਼ਾਲਸਾ ਕਾਲਜ ਵੂਮੈਨ ਵਿਖੇ ਨੁੱਕੜ ਨਾਟਕ ਆਯੋਜਿਤ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | May 12, 2022 08:52 PM

ਅੰਮ੍ਰਿਤਸਰ, -ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਰੈੱਡ ਆਰਟਸ ਪੰਜਾਬ’ ਦੇ ਸਹਿਯੋਗ ਨਾਲ ਇਕ ਨੁੱਕੜ ਨਾਟਕ ਦੀ ਪੇਸ਼ਕਾਰੀ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦੌਰਾਨ ਦੀਪ ਜਗਦੀਪ ਦੁਆਰਾ ਲਿਖੇ ਗਏ ‘ਵਹਿੰਗੀ’ ਨਾਟਕ ਨੂੰ ਕਲਾਕਾਰ ਮਲਕੀਤ ਖਹਿਰਾ, ਹਰਿੰਦਰ ਰੈਬਲ ਅਤੇ ਧਰਮਿੰਦਰ ਗਿੱਲ ਦੁਆਰਾ ਬੜੀ ਖ਼ੂਬਸੂਰਤੀ ਨਾਲ ਨਿਭਾਇਆ ਗਿਆ। ਨਾਟਕ ਦੇ ਰਾਹੀਂ ਮੌਜੂਦਾ ਸਮੇਂ ’ਚ ਵਿਦਿਆਰਥੀ ਮਨਾਂ ਅੰਦਰੋਂ ਖ਼ਤਮ ਹੁੰਦੇ ਜਾ ਰਹੇ ਅਧਿਆਪਕ ਦੇ ਸਤਿਕਾਰ ਜਿਹੇ ਭੱਖਦੇ ਮਸਲੇ ਨੂੰ ਹਾਸ ਰਸੀ ਅਤੇ ਭਾਵੁਕ ਰੰਗ ’ਚ ਮੰਚਿਤ ਕੀਤਾ ਗਿਆ।

ਇਸ ਦੇ ਨਾਲ-ਨਾਲ ਵਰਤਮਾਨ ਸਮੇਂ ਬੱਚਿਆਂ ਅਤੇ ਮਾਪਿਆਂ ਦੀ ਸੋਚ ਉੱਪਰ ਭਾਰੂ ਹੁੰਦੀ ਆਈਲੈਟਸ ਅਤੇ ਉਚੇਰੀ ਵਿੱਦਿਆ ਹਾਸਲ ਕਰਨ ਵੱਲੋਂ ਘੱਟਦੀ ਰੁਚੀ ਨੂੰ ਇਸ਼ਾਰਿਆਂ ਰਾਹੀਂ ਸਮਝਾਇਆ ਗਿਆ। ਕੁਲ ਮਿਲਾ ਕੇ ‘ਵਹਿੰਗੀ’ ਦੇ ਸਿਰਲੇਖ ਨੂੰ ਪ੍ਰਤੀਕ ਦੇ ਤੌਰ ’ਤੇ ਵਰਤਦਿਆਂ ਵਿਦਿਆਰਥੀਆਂ ਨੂੰ ਅਧਿਆਪਕਾਂ ਦਾ ਆਦਰ ਕਰਨ ਅਤੇ ਉਚੇਰੀ ਵਿੱਦਿਆ ਗ੍ਰਹਿਣ ਕਰਕੇ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਕੀਤਾ ਗਿਆ। ਨਾਟਕ ਦੀ ਸਮਾਪਤੀ ’ਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਰਵਿੰਦਰ ਕੌਰ ਨੇ ਸਾਰੀ ਟੀਮ ਦੀ ਸ਼ਲਾਘਾ ਕਰਦਿਆਂ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਜਤਿੰਦਰ ਕੌਰ, ਸਮੂਹ ਪੰਜਾਬੀ ਵਿਭਾਗ ਤੋਂ ਇਲਾਵਾ ਵਿਦਿਆਰਥੀ ਅਤੇ ਹੋਰ ਸਟਾਫ਼ ਮੈਂਬਰ ਸ਼ਾਮਿਲ ਸਨ।

 

Have something to say? Post your comment

 

ਮਨੋਰੰਜਨ

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਦੀ ਫਿਲਮ 'ਜੱਟ ਐਂਡ ਜੂਲੀਅਟ 3' 28 ਜੂਨ ਨੂੰ ਹੋਵੇਗੀ ਰਿਲੀਜ਼ 

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?