ਪੰਜਾਬ

ਪੰਜਾਬ ਸਰਕਾਰ ਸੋਹੀਆਂ ਬੀੜ ਨੂੰ ਬਿਹਤਰੀਨ 'ਈਕੋ ਟੂਰਿਜ਼ਮ' ਕੇਂਦਰ ਵਜੋਂ ਵਿਕਸਤ ਕਰੇਗੀ: ਅਮਨ ਅਰੋੜਾ

ਕੌਮੀ ਮਾਰਗ ਬਿਊਰੋ | September 11, 2022 07:56 PM

ਸੰਗਰੂਰ- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਸ੍ਰੀ ਅਰੋੜਾ ਨੇ ਇਹ ਪ੍ਰਗਟਾਵਾ ਅੱਜ ਚੀਫ਼ ਵਾਈਲਡ ਲਾਈਫ ਵਾਰਡਨ ਪੰਜਾਬ ਸ੍ਰੀ ਪ੍ਰਵੀਨ ਕੁਮਾਰ, ਮੁੱਖ ਵਣਪਾਲ ਵਾਈਲਡ ਲਾਈਫ ਸ੍ਰੀਮਤੀ ਗੀਤਾਂਜਲੀ, ਵਾਈਲਡ ਲਾਈਫ ਇੰਸਟੀਚਿਊਟ ਦੇਹਰਾਦੂਨ ਦੇ ਮਾਹਿਰਾਂ ਡਾ. ਹਬੀਬ ਬਿਲਾਲ ਤੇ ਡਾ. ਸਮਰਾਟ ਅਤੇ ਡਵੀਜ਼ਨਲ ਵਣ ਮੰਡਲ ਅਫ਼ਸਰ ਸ੍ਰੀਮਤੀ ਮੋਨਿਕਾ ਦੇਵੀ ਯਾਦਵ ਨਾਲ ਸੋਹੀਆਂ ਬੀੜ ਵਿਖੇ ਵਿਸਤ੍ਰਿਤ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੀੜ 700 ਏਕੜ ਤੋਂ ਵੀ ਵੱਧ ਖੇਤਰ ਵਿੱਚ ਫੈਲੀ ਹੋਈ ਹੈ ਜੋ ਕਿ ਛੱਤਬੀੜ ਤੋਂ ਵੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖ਼ੂਬਸੂਰਤੀ ਨਾਲ ਭਰਪੂਰ ਇਸ ਅਣਗੌਲੀ ਬੀੜ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਉੱਤੇ ਲੋਕਾਂ ਦੀ ਖਿੱਚ ਦਾ ਕੇਂਦਰ ਬਣਾਉਣ ਲਈ ਉਹ ਜਲਦੀ ਹੀ ਇਸ ਮਾਮਲੇ ਬਾਰੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨੂੰ ਜਾਣੂ ਕਰਵਾਉਣਗੇ ਅਤੇ ਫਿਰ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਇਸ ਬੀੜ ਦੀ ਦਿੱਖ ਨੂੰ ਸੰਵਾਰਨ ਦੀ ਪ੍ਰਵਾਨਗੀ ਲਈ ਜਾਵੇਗੀ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਰਾਜ ਜਾਨਵਰ (ਸਟੇਟ ਐਨੀਮਲ) ਕਾਲੇ ਹਿਰਨ ਦੀ ਅਲੋਪ ਹੋ ਰਹੀ ਪ੍ਰਜਾਤੀ ਨੂੰ ਬਚਾਉਣ ਦੇ ਉਦਮ ਵਜੋਂ ਸੋਹੀਆਂ ਬੀੜ ਵਿਖੇ ਕਾਲੇ ਹਿਰਨ ਲਿਆਉਣ ਬਾਰੇ ਵੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਤਾਂ ਜੋ ਲੋਕ ਕਾਲੇ ਹਿਰਨ ਦੇਖਣ ਲਈ ਇਸ ਬੀੜ ਪ੍ਰਤੀ ਆਕਰਸ਼ਿਤ ਹੋ ਸਕਣ। ਉਨ੍ਹਾਂ ਕਿਹਾ ਕਿ ਜੰਗਲੀ ਜੀਵ ਅਤੇ ਵਣ ਮਾਹਿਰਾਂ ਦੀ ਰਾਏ ਅਨੁਸਾਰ ਇਸ ਬੀੜ ਵਿੱਚ ਅਜਿਹੇ ਰੁੱਖ ਵੀ ਲਗਾਏ ਜਾਣਗੇ ਜੋ ਜੀਵ ਜੰਤੂਆਂ ਦਾ ਬਸੇਰਾ ਬਣਨਗੇ ਅਤੇ ਇਸ ਸਥਾਨ ਦੀ ਖੂਬਸੂਰਤੀ ਵਿਚ ਹੋਰ ਵਾਧਾ ਕਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਲਗਭਗ ਦੋ ਢਾਈ ਮਹੀਨੇ ਪਹਿਲਾਂ ਉਨ੍ਹਾਂ ਵੱਲੋਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਸਮੇਤ ਇਸ ਬੀੜ ਦਾ ਦੌਰਾ ਕੀਤਾ ਗਿਆ ਸੀ ਅਤੇ ਉਸ ਤੋਂ ਬਾਅਦ ਉਹ ਲਗਾਤਾਰ ਇਸ ਬੀੜ ਦੇ ਕਾਇਆ ਕਲਪ ਲਈ ਜੰਗਲੀ ਜੀਵ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੋਹੀਆਂ ਬੀੜ ਨੂੰ ਈਕੋ ਟੂਰਿਜ਼ਮ ਵਜੋਂ ਵਿਕਸਤ ਕਰਨ ਲਈ ਮੁਢਲੇ ਤੌਰ ਉੱਤੇ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਸੁਧਾਰ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।

Have something to say? Post your comment

 

ਪੰਜਾਬ

ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਸੈਕਟਰ 34 ਵਿਖੇ ਹੋਈ

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ

ਬ੍ਰਹਮਪੁਰਾ ਵੱਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ

ਦੇਸ਼ ਅਤੇ ਸੰਵਿਧਾਨ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਐਡਵੋਕੇਟ ਬੱਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਪੁੰਛ 'ਤੇ ਹਮਲਾ ਭਾਜਪਾ ਦਾ 'ਚੋਣਾਂ ਤੋਂ ਪਹਿਲਾਂ ਦਾ ਸਟੰਟ' : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਬੇਅਦਬੀ ਦੀਆਂ ਕਈ ਘਟਨਾਵਾਂ ਰੋਕਣ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪੂਰੀ ਤਰ੍ਹਾਂ ਅਸਫਲ 

ਡਾ: ਧਰਮਵੀਰ ਗਾਂਧੀ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਈ ਕਾਂਗਰਸ