ਖੇਡ

ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋ  ਕੇਸਾਧਾਰੀ ਹਾਕੀ ਟੂਰਨਾਮੈਂਟ ਦਾ ਗੋਲਡ ਕੱਪ ਸੈਕਟਰ 42 ਦੀ ਟੀਮ ਮਿਸਲ ਡੱਲੇਵਾਲੀਆ ਨੇ ਜਿੱਤਿਆ

ਕੌਮੀ ਮਾਰਗ ਬਿਊਰੋ | February 19, 2023 08:58 PM

 ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਵੱਲੋਂ ਕੌਂਸਲ ਦੇ ਡਾਇਰੈਕਟਰ  ਸ੍ਰ ਕਰਨੈਲ ਸਿੰਘ ਪੀਰਮੁਹੰਮਦ  ਅਤੇ ਪ੍ਰਧਾਨ ਸ੍ਰ ਜਸਬੀਰ ਸਿੰਘ  ਦੀ ਦੇਖ ਰੇਖ ਹੇਠ ਕਰਵਾਏ ਜਾ ਰਹੇ ਪੰਜ ਰੋਜਾ ਸਿੱਖ ਕੇਸਾਧਾਰੀ ਹਾਕੀ ਗੋਲਡ ਕੱਪ ਦਾ ਅੱਜ ਪੰਜਵਾਂ ਅਤੇ ਆਖਰੀ ਦਿਨ ਦਾ ਪ੍ਰਧਾਨਗੀ ਭਾਸ਼ਣ ਗਿਆਨੀ ਹਰਪਾਲ ਸਿੰਘ ਜੀ ਹੈਡ ਗ੍ਰੰਥੀ ਫਤਹਿਗੜ੍ਹ ਸਾਹਿਬ ਜੀ ਨੇ ਅਰਦਾਸ ਉਪਰੰਤ ਆਪਣੇ ਸ਼ਬਦਾਂ ਰਾਹੀਂ ਅੱਜ ਦੇ ਫਾਈਨਲ ਮੈਚ ਦੀ ਸ਼ੁਰੂਆਤ ਕੀਤੀ।ਅੱਜ ਦੀ ਇਸ ਮੈਚ ਵਿਚ 42 ਸੈਕਟਰ ਚੰਡੀਗੜ੍ਹ ਹਾਕੀ ਅਕੈਡਮੀ ਦੀ ਟੀਮ ਮਿਸਲ ਡੱਲੇਵਾਲੀਆ ਪਹਿਲੇ ਸਥਾਨ ਤੇ ਜੇਤੂ ਰਹੀ ਦੂਜੇ ਸਥਾਨ ਤੇ ਸ਼ਾਹਬਾਦ ਮਾਰਕੰਡਾ ਦੀ ਮਿਸਲ ਫੂਲਕੀਆ ਟੀਮ ਅਤੇ ਤੀਜੇ ਸਥਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਸਲ ਨਿਸ਼ਾਨਾਵਾਲੀਆ ਰਹੀ। ਅੱਜ ਇਸ ਟੂਰਨਾਮੈਂਟ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਐਕਟਿੰਗ  ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ       ਸ੍ਰ ਕੰਵਰਚੜ੍ਹਤ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ੍ਰ ਸੁਖਮਿੰਦਰ ਸਿੰਘ ਡਾਇਰੈਕਟੋਰੇਟ ਆਫ ਐਜੂਕੇਸ਼ਨ SGPC, ਸ੍ਰ ਰਜਿੰਦਰ ਸਿੰਘ ਟੌਹੜਾ ਮੈਨੇਜਰ ਅੰਬ ਸਾਹਿਬ ਮੁਹਾਲੀ, ਸ੍ਰ ਬਰਜਿੰਦਰ ਸਿੰਘ ਹੁਸੈਨਪੁਰ ਚੈਅਰਮੈਨ ਨਰੋਆ ਪੰਜਾਬ, ਬੀਬੀ ਮਨਦੀਪ ਕੌਰ ਸੰਧੂ ਆਗੂ ਫੈਡਰੇਸ਼ਨ, ਰਾਗੀ ਅਮਨਦੀਪ ਕੌਰ ਮਜੀਠਾ, ਡਾ ਜਸਵਿੰਦਰ ਕੌਰ ਸੋਹਲ ਆਰ ਐਸ ਬਿਲਡਰਜ ਸ੍ਰੀ ਰਕੇਸ਼ ਕੁਮਾਰ ਰੌਕੀ  ਇੰਜੀਨੀਅਰ  ਸਰਬਜੀਤ ਸਿੰਘ ਸੋਹਲ ਐਡਵੋਕੇਟ ਨਵਕਿਰਨ ਸਿੰਘ   ਐਡਵੋਕੇਟ ਤੇਜਿੰਦਰ ਸਿੰਘ ਸੂਦਨ  ਪੰਜਾਬ ਪ੍ਰਧਾਨ ਹਿਊਮਨ ਰਾਈਟਸ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬੀਬੀ ਹਰਲੀਨ ਕੌਰ ਜਰਨਲ ਸਕੱਤਰ , ਬਾਬਾ ਸੁਖਦੇਵ ਸਿੰਘ ਜੀ ਬੁਲਾਰਾ ਦਮਦਮੀ ਟਕਸਾਲ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ,   ਕਰਨਲ ਬੱਗਾ ਤੇ ਪ੍ਰਿੰਸੀਪਲ, ਰਿਪਨਜੋਤ ਕੌਰ ਬੱਗਾ  ਜਥੇਦਾਰ ਗੁਰਚਰਨ ਸਿੰਘ ਕਿਸਾਨ ਆਗੂ, ਸ੍ਰ ਗੁਰਮੁਖ ਸਿੰਘ ਸੰਧੂ, ਡਾ ਕਾਰਜ ਸਿੰਘ, ਸ੍ਰ ਗੁਰਮੀਤ ਸਿੰਘ ਵਾਲੀਆ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ