ਖੇਡ

ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਕੌਮੀ ਗੱਤਕਾ ਸੰਸਥਾ ਵਿੱਚ

ਕੌਮੀ ਮਾਰਗ ਬਿਊਰੋ | June 24, 2023 06:41 PM

ਚੰਡੀਗੜ੍ਹ- ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਦੇ ਬਿਹਤਰ ਸੰਚਾਲਨ ਅਤੇ ਰੋਜਮਰਾ ਗਤੀਵਿਧੀਆਂ ਨੂੰ ਮਜ਼ਬੂਤ ਅਤੇ ਗਤੀਸ਼ੀਲ ਕਰਨ ਦੇ ਉਦੇਸ਼ ਨਾਲ ਦੇਸ਼ ਦੀ ਇਸ ਸਭ ਤੋਂ ਪੁਰਾਣੀ ਰਜਿਸਟਰਡ ਕੌਮੀ ਗੱਤਕਾ ਸੰਸਥਾ ਵਿੱਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ। ਐਸੋਸੀਏਸ਼ਨ ਦੇ ਮੌਜੂਦਾ ਮੀਤ ਪ੍ਰਧਾਨ ਸੁਖਚੈਨ ਸਿੰਘ ਕਲਸਾਣੀ (ਹਰਿਆਣਾ) ਨੂੰ ਕਾਰਜਕਾਰੀ ਪ੍ਰਧਾਨ ਦੇ ਮਾਣਮੱਤੇ ਆਹੁਦੇ ਨਾਲ ਨਿਵਾਜਿਆ ਗਿਆ ਹੈ। ਐੱਨ.ਜੀ.ਏ.ਆਈ. ਦੇ ਸੰਯੁਕਤ ਸਕੱਤਰ ਇੰਦਰਜੋਧ ਸਿੰਘ ਅਤੇ ਰਾਸ਼ਟਰੀ ਕੋਆਰਡੀਨੇਟਰ ਸਿਮਰਨਜੀਤ ਸਿੰਘ ਨੂੰ ਕ੍ਰਮਵਾਰ ਉਪ ਪ੍ਰਧਾਨ ਅਤੇ ਕਾਰਜਕਾਰੀ ਸਕੱਤਰ ਵਜੋਂ ਪਦਉਨਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਨ.ਜੀ.ਏ.ਆਈ. ਦੇ ਕਾਰਜਕਾਰਨੀ ਮੈਂਬਰ ਤੇ ਨੈਸ਼ਨਲ ਕੋਚ ਯੋਗਰਾਜ ਸਿੰਘ ਭਾਂਬਰੀ ਨੂੰ ਸਿਮਰਨਜੀਤ ਸਿੰਘ ਦੀ ਤਰੱਕੀ ਤੋਂ ਬਾਅਦ ਖਾਲੀ ਪਈ ਅਸਾਮੀ 'ਤੇ ਰਾਸ਼ਟਰੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।
ਇਹ ਅਹਿਮ ਫੈਸਲੇ ਵਿਸ਼ਵ ਗੱਤਕਾ ਫੈਡਰੇਸ਼ਨ (ਡਬਲਯੂ.ਜੀ.ਐਫ.) ਅਤੇ ਐਨ.ਜੀ.ਏ.ਆਈ. ਦੇ ਪ੍ਰਮੁੱਖ ਨੁਮਾਇੰਦਿਆਂ ਦੀ ਹੋਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਏ ਗਏ।
ਇਹ ਅਧਿਕਾਰਤ ਐਲਾਨ ਕਰਦਿਆਂ ਐਨ.ਜੀ.ਏ.ਆਈ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਡਾ: ਦੀਪ ਸਿੰਘ ਯੂ.ਐਸ.ਏ. ਨੇ ਕਿਹਾ ਕਿ ਇਹ ਤਿੰਨੋਂ ਸ਼ਖਸੀਅਤਾਂ ਲੰਮਾ ਸਮਾਂ ਗੱਤਕਾ ਖੇਡਦੇ ਹੋਏ ਰਾਸ਼ਟਰੀ ਕੋਚ ਬਣੇ। ਇਨ੍ਹਾਂ ਗੱਤਕਾ ਪ੍ਰਸ਼ਾਸਕਾਂ ਵੱਲੋਂ ਬੀਤੇ ਸਮੇਂ ਵਿੱਚ ਦਿਖਾਈ ਬਿਹਤਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਇਨ੍ਹਾਂ ਸਾਬਕਾ ਨਿਪੁੰਨ ਖਿਡਾਰੀਆਂ ਨੂੰ ਉਕਤ ਗੱਤਕਾ ਐਨ.ਐਸ.ਐਫ. ਦੇ ਉੱਚ ਪੱਧਰੀ ਪ੍ਰਬੰਧਕ ਅਹੁਦਿਆਂ 'ਤੇ ਨਿਯੁਕਤ ਕੀਤਾ ਗਿਆ ਹੈ।
ਕੌਮੀ ਪ੍ਰਧਾਨ ਗਰੇਵਾਲ ਨੇ ਐਨ.ਜੀ.ਏ.ਆਈ. ਦੇ ਕਾਰਜਕਾਰੀ ਪ੍ਰਧਾਨ ਅਤੇ ਸਕੱਤਰ ਨੂੰ ਪੂਰੇ ਦੇਸ਼ ਵਿੱਚ ਰਾਸ਼ਟਰੀ ਗੱਤਕਾ ਐਸੋਸੀਏਸ਼ਨ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਚਲਾਉਣ ਲਈ ਪੂਰੀਆਂ ਸ਼ਕਤੀਆਂ ਅਤੇ ਅਧਿਕਾਰ ਸੌਂਪੇ ਗਏ ਹਨ।
ਇੱਕ ਸਮਰਪਿਤ ਗੱਤਕਾ ਪ੍ਰਮੋਟਰ ਗਰੇਵਾਲ ਨੇ ਭਾਰਤ ਵਿੱਚ ਆਪਣੀਆਂ ਮਾਨਤਾ ਪ੍ਰਾਪਤ ਸਾਰੇ ਰਾਜਾਂ ਦੀਆਂ ਗੱਤਕਾ ਐਸੋਸੀਏਸ਼ਨਾਂ ਨੂੰ ਉਕਤ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਆਪਣਾ ਪੂਰਨ ਸਹਿਯੋਗ ਅਤੇ ਸਮਰਥਨ ਦੇਣ ਲਈ ਕਿਹਾ ਹੈ। ਉਨ੍ਹਾਂ ਸਮੂਹ ਰਾਜਾਂ ਨੂੰ ਆਪਣੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਗੱਤਕਾ ਟੂਰਨਾਮੈਂਟ ਪਹਿਲਾਂ ਤੋਂ ਨਿਰਧਾਰਤ ਗੱਤਕਾ ਕੈਲੰਡਰ ਅਨੁਸਾਰ ਜਲਦ ਮੁਕੰਮਲ ਕਰਵਾਉਣ ਲਈ ਵੀ ਆਖਿਆ ਹੈ। ਗਰੇਵਾਲ ਨੇ ਖੁਲਾਸਾ ਕੀਤਾ ਕਿ ਐਨ.ਜੀ.ਏ.ਆਈ. ਵੱਲੋਂ ਸਤੰਬਰ ਮਹੀਨੇ ਸਬ-ਜੂਨੀਅਰ, ਜੂਨੀਅਰ ਤੇ ਸੀਨੀਅਰ ਨੈਸ਼ਨਲ ਗੱਤਕਾ ਚੈਂਪੀਅਨਸ਼ਿਪਾਂ ਦਾ ਆਯੋਜਨ ਕੀਤਾ ਜਾਣਾ ਹੈ ਜਿੰਨਾਂ ਦੀਆਂ ਤਾਰੀਖਾਂ ਦਾ ਜਲਦੀ ਹੀ ਐਲਾਨ ਕਰ ਦਿੱਤਾ ਜਾਵੇਗਾ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ