ਧਰਮ

ਬਗਦਾਦ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਦੀ ਸੇਵਾ ਸੰਭਾਲ ਲਈ ਸ਼੍ਰੋਮਣੀ ਕਮੇਟੀ ਲਿਖੇਗੀ ਪੱਤਰ- ਭਾਈ ਗਰੇਵਾਲ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | July 28, 2023 06:30 PM

ਅੰਮ੍ਰਿਤਸਰ-ਇਰਾਕ ਦੇ ਬਗਦਾਦ ਅੰਦਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਕ ਪੱਤਰ ਲਿਖਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਭਾਈ ਗਰੇਵਾਲ ਨੇ ਦੱਸਿਆ ਕਿ ਬੀਤੇ ਦਿਨੀਂ ‘ਮਿਸ਼ਨ ਬਾਬਾ ਨਾਨਕ ਬਗਦਾਦ’ ਨਾਂ ਦੀ ਸੰਸਥਾ ਦੇ ਪ੍ਰਧਾਨ ਸ. ਹਰਜੀਤ ਸਿੰਘ ਸੋਢੀ ਅਤੇ ਗੁਰੂ ਸਾਹਿਬ ਦੇ ਸ਼ਰਧਾਲੂ ਸੁਰਾਜ ਸਹੀਦ ਭਵਾਲ ਨੇ ਅੰਮ੍ਰਿਤਸਰ ਆ ਕੇ ਸ਼੍ਰੋਮਣੀ ਕਮੇਟੀ ਪਾਸ ਇਹ ਇੱਛਾ ਪ੍ਰਗਟਾਈ ਸੀ ਕਿ ਬਗਦਾਦ ਵਿਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਈ ਜਾਵੇ। ਇਸ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲੋੜੀਂਦੀ ਲਿਖਾਪੜ੍ਹੀ ਕੀਤੀ ਜਾਵੇ।


ਭਾਈ ਗਰੇਵਾਲ ਨੇ ਕਿਹਾ ਕਿ ਇਤਿਹਾਸਕ ਹਵਾਲਿਆਂ ਅਨੁਸਾਰ ਆਪਣੀ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਗਦਾਦ ਗਏ ਸਨ, ਜਿਥੇ ਉਨ੍ਹਾਂ ਦੀ ਯਾਦ ਵਿਚ ਇਹ ਗੁਰਦੁਆਰਾ ਸਾਹਿਬ ਸਥਿਤ ਸੀ। ਬੀਤੇ ਸਮੇਂ ਇਰਾਕ ਅੰਦਰ ਹਲਾਤ ਵਿਗੜਨ ਕਾਰਨ ਤੇ ਜੰਗ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਵੀ ਨੁਕਸਾਨ ਪੁੱਜਾ ਸੀ। ਉਨ੍ਹਾਂ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਲੋੜੀਂਦੀ ਸੇਵਾ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਵਿਚਾਰ-ਵਟਾਂਦਰਾ ਕਰਕੇ ਭਾਰਤ ਸਰਕਾਰ ਨਾਲ ਲਿਖਾ-ਪੜੀ ਕੀਤੀ ਜਾਵੇਗੀ। ਭਾਈ ਗਰੇਵਾਲ ਨੇ ਕਿਹਾ ਕਿ ਮਿਸ਼ਨ ਬਾਬਾ ਨਾਨਕ ਸੰਸਥਾ ਦੇ ਨੁਮਾਇੰਦਿਆਂ ਵੱਲੋਂ ਗੁਰੂ ਸਾਹਿਬ ਦੀ ਯਾਦ ਵਿਚ ਸਥਿਤ ਗੁਰਦੁਆਰਾ ਸਾਹਿਬ ਦੀ ਸੇਵਾ ਲਈ ਪ੍ਰਗਟਾਈ ਇੱਛਾ ਦਾ ਸ਼੍ਰੋਮਣੀ ਕਮੇਟੀ ਸਤਿਕਾਰ ਕਰਦੀ ਹੈ, ਪਰੰਤੂ ਸਿੱਖ ਸੰਸਥਾ ਲਈ ਢੁੱਕਵਾਂ ਫੈਸਲਾ ਕਰਕੇ ਕਾਰਵਾਈ ਅੱਗੇ ਵਧਾਏਗੀ।

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ