ਧਰਮ

ਜੀਵਨ ਜੁਗਤਿ ਸਮਾਗਮ ਗੁ: ਅਕਾਲੀ ਬਾਬਾ ਫੂਲਾ ਸਿੰਘ ਵਿਖੇ  ਹੋਵੇਗਾ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 02, 2023 09:25 PM


ਅੰਮਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੰਦਰਵਾਂ ਜੀਵਨ ਜੁਗਤਿ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅੱਜ ਸ਼ਾਮ ਨੂੰ ਹੋਵੇਗਾ।
ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਜੀਵਨ ਜੁਗਤਿ ਸਮਾਗਮ ਸਭਾ ਦੇ ਮੁਖੀ ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਵਿਸ਼ੇਸ਼ ਉਦਮ ਤੇ ਸਹਿਯੋਗ ਨਾਲ 03 ਸੰਤਬਰ ਨੂੰ ਸ਼ਾਮ 5:00 ਵਜੇ ਤੋਂ ਅਰੰਭ ਹੋ ਕੇ 9:30 ਵਜੇ ਤੀਕ ਹੋਵੇਗਾ। ਪੰਥ ਦੇ ਮਹਾਨ ਕੀਰਤਨੀ ਜਥੇ ਜਿਨ੍ਹਾਂ ਵਿੱਚ ਭਾਈ ਸਾਹਿਬ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਸਤਿਬੀਰ ਸਿੰਘ ਚੋਜੀ, ਭਾਈ ਹਰਪ੍ਰੀਤ ਸਿੰਘ ਗਿੰਨੀ ਵੀਰ ਜੀ ਅਤੇ ਕੀਰਤਨੀ ਜਥਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਵਿਸ਼ੇਸ਼ ਤੌਰ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਜੋੜਨਗੇਂ ਅਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਬਾਬਾ ਦੀਪ ਸਿੰਘ ਕਥਾ ਰਾਹੀਂ ਹਾਜ਼ਰੀ ਲਵਾਉਣਗੇਂ।

 

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ