ਧਰਮ

ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ ਸ਼੍ਰੋਮਣੀ ਕਮੇਟੀ ਨੇ 

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | November 28, 2023 06:48 PM
ਅੰਮ੍ਰਿਤਸਰ-ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਵੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਭਾਈ ਸਤਵੰਤ ਸਿੰਘ ਕਥਾਵਾਚਕ ਨੇ ਸਰਵਣ ਕਰਵਾਇਆ।
ਇਸ ਮੌਕੇ ਭਾਈ ਸਤਵੰਤ ਸਿੰਘ ਨੇ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਭਾਈ ਮਰਦਾਨਾ ਜੀ ਸੁਸਾਇਟੀ ਵੱਲੋਂ ਸ. ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਸ. ਤਰਸੇਮ ਸਿੰਘ, ਸ. ਅਮਰੀਕ ਸਿੰਘ, ਸ. ਭੁਪਿੰਦਰ ਸਿੰਘ ਪਟਿਆਲਾ, ਰਾਜ ਕੁਮਾਰ ਲਾਡੀ, ਨੋਸ਼ੀ ਗੋਰੀਆ, ਸ. ਸਰਦਾਰਾ ਸਿੰਘ ਪਟਿਆਲਾ, ਬੀਬੀ ਰਮਨਜੀਤ ਕੌਰ, ਬੀਬੀ ਪ੍ਰਵੀਨ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਇੰਦਰਜੀਤ ਕੌਰ, ਬੀਬੀ ਅਮਨਦੀਪ ਕੌਰ, ਸ. ਪ੍ਰਦੀਪ ਸਿੰਘ ਆਦਿ ਮੌਜੂਦ ਸਨ।

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ