ਧਰਮ

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਮਨਾਇਆ ਗਿਆ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | January 06, 2024 04:46 PM

ਨਨਕਾਣਾ ਸਾਹਿਬ- ਸਿੱਖ ਕੌਮ ਦੀ ਅਜਾਦ ਹਸਤੀ ਤੇ ਅਡਰੀ ਹੌਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ।

ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ, ਇਵੈਕੁਈ ਟਰਸਟ ਬੋਰਡ ਅਤੇ ਯੰਗ ਸਿੱਖ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਮਨਾਏ ਗਏ ਇਸ ਦਿਹਾੜੇ ਮੌਕੇ ਸੰਗਤਾਂ ਨੇ ਬੜੇ ਹੀ ਪਿਆਰ ਨਾਲ ਦਸਮ ਪਾਤਸ਼ਾਹ ਦੀ ਉਚਾਰਣ ਕੀਤੀ ਬਾਣੀ ਪੜੀ। ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਨੇ ਦਸਿਆ ਕਿ ਸੰਗਤਾਂ ਵਲੋ 5 ਦਸੰਬਰ ਤੋ ਲਗਾਤਾਰ ਇਕ ਮਹੀਨਾ ਜਾਪ ਸਾਹਿਬ, ਤਵ ਪ੍ਰਸਾਦਿ ਸਵਯੈ ਤੇ ਚੋਪਈ ਦੇ ਕੀਤੇ ਜਾ ਰਹੇ ਪਾਠਾਂ ਦੇ ਭੋਗ ਪਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਤੋ ਉਪਰੰਤ ਕੀਰਤਨ ਦਰਬਾਰ ਵੀ ਸਜਾਇਆ ਗਿਆ, ਜਿਸ ਵਿਚ ਪਾਕਿਸਤਾਨ ਭਰ ਤੋ ਆਏ ਰਾਗੀ ਜਥਿਆ ਨੇ ਕੀਰਤਨ ਕੀਤਾ।ਸਿੰਘ ਸਾਹਿਬ ਨੇ ਅਗੇ ਦਸਿਆ ਕਿ ਉਪਰੰਤ ਵਖ ਵਖ ਬੁਲਾਰਿਆਂ ਨੇ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੀਵਨ ਤੇ ਵਿਚਾਰਾਂ ਸਾਂਝੀਆਂ ਕੀਤੀਆਂ। ਬੁਲਾਰਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪਾਂਸੋ ਮੰਗ ਕੀਤੀ ਕਿ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਲਾਗੂ ਕੀਤਾ ਜਾਵੇ ਤਾਂ ਕਿ ਦੁਨੀਆਂ ਭਰ ਦੇ ਸਿੱਖ ਆਪਣੇ ਪੁਰਬ ਇਕਸਾਰਤਾ ਨਾਲ ਮਨਾਉਣ।ਇਨਾਂ ਸਮਾਗਮਾਂ ਵਿਚ ਪੂਰੇ ਪਾਕਿਸਤਾਨ ਦੀਆਂ ਸੰਗਤਾਂ ਹਾਜਰੀਆਂ ਭਰਦੀਆਂ ਹਨ। ਦਸਣਯੋਗ ਹੈ ਸਾਲ 2003 ਵਿਚ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਸਾਲ 2010 ਵਿਚ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿਚ ਪੰਜ ਸਿੰਘਾਂ ਵਲੋ ਵਾਪਸ ਲੈ ਲਿਆ ਗਿਆ ਸੀ ਤਾਂ ਦੁਨੀਆਂ ਭਰ ਦੀਆਂ ਗੁਰਦਵਾਰਾ ਕਮੇਟੀਆਂ ਦੇ ਨਾਲ ਨਾਲ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਮੂਲ ਕੈਲਡਰ ਨੂੰ ਪੂਰੇ ਪਾਕਿਸਤਾਨ ਵਿਚ ਲਾਗੂ ਕਰਨ ਦਾ ਐਲਾਨ ਕੀਤਾ ਸੀ।ਅੱਜ ਵੀ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਸਾਰੇ ਸਮਾਗਮ ਮੂਲ ਕੈਲੰਡਰ ਮੁਤਾਬਿਕ ਹੀ ਮਨਾਉਦੀ ਆ ਰਹੀ ਹੈ। ਇਸ ਮੌਕੇ ਤੇ ਗੁਰਦਵਾਰਾ ਜਨਮ ਅਸਥਾਨ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ, ਗਿਆਨੀ ਬਲਵੰਤ ਸਿੰਘ, ਗਿਆਨੀ ਦਇਆ ਸਿੰਘ, ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ ਸਰਬਤ ਸਿੰਘ, ਡਾਕਟਰ ਮੀਮਪਾਲ ਸਿੰਘ, ਸ਼ੋ੍ਰਸ਼ਲ ਵਰਕਰ ਸ੍ਰ ਸੁਰਜੀਤ ਸਿੰਘ ਕੰਵਲ, ਸਾਬਕਾ ਐਮ ਪੀ ਏ ਸ੍ਰ ਮੁਹਿੰਦਰਪਾਲ ਸਿੰਘ ਅਤੇ ਗੋਪਾਲ ਸਿੰਘ ਚਾਵਲਾ ਵੀ ਹਾਜਰ ਸਨ।

Have something to say? Post your comment

 

ਧਰਮ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ ਐਡਵੋਕੇਟ ਧਾਮੀ ਨੇ 

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ