ਹਰਿਆਣਾ

ਹਰਿਆਣਾ ਤੋਂ ਲੋਕਸਭਾ ਦੀ ਸਾਰੀ ਸੀਟਾਂ 'ਤੇ ਖਿਲੇਗਾ ਕਮਲ, ਜਨਤਾ ਮਨ ਬਣਾ ਚੁੱਕੀ - ਨਾਇਬ ਸਿੰਘ

ਕੌਮੀ ਮਾਰਗ ਬਿਊਰੋ | March 14, 2024 06:08 PM

 

ਚੰਡੀਗੜ੍ਹ- ਹਰਿਆਣਾ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਸ੍ਰੀ  ਨਾਇਬ ਸਿੰਘ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸਰਕਾਰ ਨੇ ਜਨਭਲਾਈਕਾਰੀ ਯੋਜਨਾਵਾਂ ਲਾਗੂ ਕਰ ਗਰੀਬ ਪਰਿਵਾਰਾਂ ਤਕ ਲਾਭ ਪਹੁੰਚਾਉਣ ਦਾ ਕੰਮ ਕੀਤਾ ਹੈ। ਲੋਕਸਭਾ ਚੋਣ ਵਿਚ ਤੀਜੀ ਵਾਰ ਫਿਰ ਤੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣੇਗੀ,  ਅਜਿਹਾ ਦੇਸ਼ ਦੀ ਜਨਤਾ ਫੈਸਲਾ ਲੈ ਚੁੱਕੀ ਹੈ। ਹਰਿਆਣਾ ਦੀ ਜਨਤਾ ਵੀ ਲੋਕਸਭਾ ਚੋਣ ਵਿਚ ਸਾਰੀ 10 ਸੀਟਾਂ 'ਤੇ ਕਮਲ ਖਿਲਾ ਕੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਝੋਲੀ ਵਿਚ ਪਾਉਣ ਦਾ ਕੰਮ ਕਰੇਗੀ।

          ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੋਂ ਦਿੱਲੀ ਵਿਚ ਉਨ੍ਹਾਂ ਦੇ ਆਵਾਸ 'ਤੇ ਮੁਲਾਕਾਤ ਦੇ ਬਾਅਦ ਹਰਿਆਣਾ ਭਵਨ ਵਿਚ ਮੀਡੀਆ ਨਾਲ ਗਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਆਸ਼ੀਰਵਾਦ ਮਿਲਿਆ ਹੈ,  ਕਈ ਵਿਸ਼ਿਆਂ 'ਤੇ ਚਰਚਾ ਹੋਈ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਕੋਦੀ ਦੀ ਸੋਚ ਹੈ ਕਿ ਸਾਰਿਆਂ ਨੂੰ ਨਾਲ ਲੈ ਕੇ ਦੇਸ਼ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਦੀ ਅਗਵਾਈ ਹੇਠ ਡਬਲ ਇੰਜਨ ਦੀ ਸਰਕਾਰ ਨੇ ਪਿਛਲੇ ਸਾਢੇ ਨੌ ਸਾਲਾਂ ਵਿਚ ਜੋ ਕੰਮ ਕੀਤੇ ਹਨ,  ਉਨ੍ਹਾਂ ਨਾਲ ਦੇਸ਼ ਅਤੇ ਸੂਬੇ ਵਿਚ ਨਵਾਂ ਭਾਰਤ -ਨਵਾਂ ਹਰਿਆਣਾ,  ਵਿਕਸਿਤ ਭਾਰਤ -ਵਿਕਸਿਤ ਹਰਿਆਣਾ ਅੱਜ ਲੋਕਾਂ ਨੂੰ ਨਜਰ ਆ ਰਿਹਾ ਹੈ। ਹਰਿਆਣਾ ਵਿਚ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਬਹੁਤ ਵਿਕਾਸ ਹੋਇਆ ਹੈ ਅਤੇ ਗੁੱਡ ਗਵਰਨੈਂਸ ਦਾ ਉਦਾਹਰਣ ਰਿਹਾ ਹੈ। ਅਸੀਂ ਉਨ੍ਹਾਂ ਕੰਮਾਂ ਨੂੰ ਅੱਗੇ ਵਧਾਉਣਗੇ।

          ਕੈਬਨਿਟ ਵਿਸਤਾਰ ਨੂੰ ਲੈ ਕੇ ਪੁੱਛੇ ਗਏ ਸੁਆਲ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿਚ ਚਰਚਾ ਹੋਈ ਹੈ। ਜਲਦੀ ਇਸ ਵਿਸ਼ਾ ਨੂੰ ਅੱਗੇ ਵਧਾਇਆ ਜਾਵੇਗਾ। ਸਾਬਕਾ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਜ ਸਾਹਬ ਸਾਡੇ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਸਾਡੇ ਨਾਲ ਹੈ। ਕੱਲ ਵੀ ਵਿਧਾਨਸਭਾ ਵਿਚ ਅਸੀਂ ਇਕੱਠੇ ਸਨ।

          ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਲੋਕਸਭਾ ਦੀ ਛੇ ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਚਾਰ ਦਾ ਵੀ ਜਲਦੀ ਐਲਾਨ ਹੋ ਜਾਵੇਗਾ। ਇਸ ਦੇ ਨਾਲ ਉਨ੍ਹਾਂ ਨੇ ਦਾਵਾ ਕੀਤਾ ਕਿ ਹਰਿਆਣਾ ਵਿਚ ਜਨਤਾ ਸਾਰੇ 10 ਸੀਟਾਂ 'ਤੇ ਕਮਲ ਖਿਲਾਉਣ ਦਾ ਮਨ ਬਦਾ ਚੁੱਕੀ ਹੈ। ਸ੍ਰੀ ਨਾਇਬ ਸਿੰਘ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਜਨਤਾ ਕਾਂਗਰਸ ਦੇ ਕੁਸ਼ਾਸਨ ਨੂੰ ਭੁੱਲੀ ਨਹੀਂ ਹੈ,  ਉਦੋਂ ਇਕ ਗੈਸ ਸਿਲੇਂਡਰ ਦੇ ਲਈ ਤਿੰਨ ਦਿਨ ਤਕ ਲਾਇਨ ਵਿਚ ਲਗਨਾ ਪੈਂਦਾ ਸੀ ਅਤੇ ਹਰ ਮਾਮਲੇ ਵਿਚ ਭ੍ਰਿਸ਼ਟਾਚਾਰ ਬਹੁਤ ਸੀ।

          ਜਨਨਾਇਕ ਜਨਤਾ ਪਾਰਟੀ ਨਾਲ ਗਠਜੋੜ ਟੁੱਟਣ ਦੇ ਬਾਰੇ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਵਿਚ ਜਨ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਉੱਚ ਪੱਧਰ 'ਤੇ ਫੈਸਲਾ ਕੀਤਾ ਗਿਆ ਹੈ। ਇਹ ਗਠਜੋੜ ਸੰਗਠਨ ਪੱਧਰ 'ਤੇ ਨਹੀਂ ਸੀ।

Have something to say? Post your comment

 

ਹਰਿਆਣਾ

ਜੇਜੇਪੀ ਦੇ ਸਾਬਕਾ ਹਰਿਆਣਾ ਪ੍ਰਧਾਨ ਸਮੇਤ ਹੋਰ ਆਗੂ ਕਾਂਗਰਸ ਵਿੱਚ ਸ਼ਾਮਲ

ਸੀਐਮ ਨਾਇਬ ਸੈਣੀ ਅਤੇ ਸਾਬਕਾ ਸੀਐਮ ਮਨੋਹਰ ਲਾਲ ਕਾਂਗਰਸ ਦਾ ਸਫ਼ਾਇਆ ਕਰਨ ਲਈ ਕਰ ਰਹੇ ਹਨ ਵਿਸ਼ਾਲ ਰੈਲੀਆਂ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ