ਨੈਸ਼ਨਲ

ਡਿਬਰੂਗੜ੍ਹ ਅਤੇ ਅੰਮ੍ਰਿਤਸਰ ਜੇਲ੍ਹ ਵਿਚ ਬੰਦੀ ਸਿੰਘਾਂ ਦੀ ਭੁੱਖ-ਹੜਤਾਲ ਸੰਬੰਧੀ, ਅਸਾਮ ਤੇ ਪੰਜਾਬ ਸਰਕਾਰ ਸਹੀ ਜਾਣਕਾਰੀ ਦੇਣ : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 14, 2024 06:50 PM

ਨਵੀਂ ਦਿੱਲੀ-“ਡਿਬਰੂਗੜ੍ਹ (ਅਸਾਮ) ਅਤੇ ਅੰਮ੍ਰਿਤਸਰ ਜੇਲ੍ਹ ਵਿਚ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਿੰਘਾਂ ਨੂੰ ਜੋ ਸੈਟਰ ਤੇ ਪੰਜਾਬ ਦੀਆਂ ਸਰਕਾਰਾਂ ਨੇ ਗੈਰ ਕਾਨੂੰਨੀ ਤਰੀਕੇ ਜ਼ਬਰੀ ਬੰਦੀ ਬਣਾਕੇ ਰੱਖਿਆ ਹੋਇਆ ਹੈ ਅਤੇ ਜੇਲ੍ਹ ਵਿਚ ਇਨ੍ਹਾਂ ਨਾਲ ਜੇਲ੍ਹ ਨਿਯਮਾਂ ਅਤੇ ਵਿਧਾਨ ਅਨੁਸਾਰ ਵਿਵਹਾਰ ਕਰਨ ਤੋ ਇਨਕਾਰ ਕੀਤਾ ਜਾ ਰਿਹਾ ਹੈ, ਉਸ ਨੂੰ ਮੁੱਖ ਰੱਖਕੇ ਦੋਵੇ ਜੇਲ੍ਹਾਂ ਵਿਚ ਬੰਦੀ ਸਿੰਘਾਂ ਨੂੰ ਭੁੱਖ ਹੜਤਾਲ ਰੱਖਿਆ ਕਈ ਦਿਨ ਹੋ ਗਏ ਹਨ । ਪਰ ਪੰਜਾਬ ਤੇ ਅਸਾਮ ਸਰਕਾਰ ਵੱਲੋਂ ਕੋਈ ਇਸ ਗੰਭੀਰ ਵਿਸੇ ਉਤੇ ਸਾਨੂੰ ਜਾਣਕਾਰੀ ਨਹੀ ਦਿੱਤੀ ਗਈ ਕਿ ਉਨ੍ਹਾਂ ਨੂੰ ਸਹੀ ਢੰਗ ਨਾਲ ਡਾਕਟਰੀ ਸਹੂਲਤਾਂ ਅਤੇ ਹੋਰ ਜੇਲ੍ਹ ਨਿਯਮਾਂ ਦੀਆਂ ਸਹੂਲਤਾਂ ਦਿੱਤੀਆ ਜਾ ਰਹੀਆ ਹਨ ਜਾਂ ਨਹੀ । ਅਜਿਹੀ ਜਾਣਕਾਰੀ ਨਾ ਦੇਣਾ ਵਿਧਾਨਿਕ ਅਤੇ ਜੇਲ੍ਹ ਨਿਯਮਾਂ ਦੀ ਘੋਰ ਉਲੰਘਣਾ ਹੈ । ਜਿਸਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਖਤ ਸ਼ਬਦਾਂ ਵਿਚ ਨਿੰਦਾ ਕਰਦਾ ਹੋਇਆ ਇਨ੍ਹਾਂ ਦੋਵਾਂ ਜੇਲ੍ਹਾਂ ਵਿਚ ਭੁੱਖ ਹੜਤਾਲ ਤੇ ਬੈਠੇ ਬੰਦੀਆਂ ਦੀ ਤੁਰੰਤ ਸਹੀ ਜਾਣਕਾਰੀ ਉਪਲੱਬਧ ਕਰਵਾਉਣ ਦੀ ਵਿਧਾਨਿਕ ਮੰਗ ਕਰਦਾ ਹੈ ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਐਮ.ਪੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਵਿਚ ਜਬਰੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਿੰਘਾਂ ਨੂੰ ਬੰਦੀ ਬਣਾਉਣ ਅਤੇ ਉਨ੍ਹਾਂ ਨਾਲ ਜੇਲ੍ਹ ਨਿਯਮਾਂ ਦੇ ਉਲਟ ਅਣਮਨੁੱਖੀ ਤੇ ਗੈਰ ਇਨਸਾਨੀਅਤ ਵਿਵਹਾਰ ਕਰਨ ਉਤੇ ਸਮੁੱਚੀ ਸਥਿਤੀ ਦੀ ਰਿਪੋਰਟ ਦੀ ਜਾਣਕਾਰੀ ਪ੍ਰਾਪਤ ਕਰਨ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿ ਇਥੋ ਤੱਕ ਕਿ ਦੋਵਾਂ ਜੇਲ੍ਹਾਂ ਵਿਚ ਬੰਦੀ ਸਿੱਖਾਂ ਦੇ
ਸੰਬੰਧਤ ਪਰਿਵਾਰਾਂ ਦੇ ਮੈਬਰਾਂ ਵੱਲੋ ਵੀ ਅੰਮ੍ਰਿਤਸਰ ਵਿਖੇ ਨਿਰੰਤਰ ਇਸ ਹੋ ਰਹੀ ਜਿਆਦਤੀ ਨੂੰ ਬੰਦ ਕਰਵਾਉਣ ਅਤੇ ਡਿਬਰੂਗੜ੍ਹ ਜੇਲ ਵਿਚ ਬੰਦੀ ਸਿੱਖਾਂ ਦੀ ਬਦਲੀ ਪੰਜਾਬ ਦੀਆਂ ਜੇਲ੍ਹਾਂ ਵਿਚ ਕਰਨ ਦੇ ਮੁੱਦਿਆ ਨੂੰ ਮੁੱਖ ਰੱਖਦੇ ਹੋਏ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਭੁੱਖ ਹੜਤਾਲ ਰੱਖੀ ਹੋਈ ਹੈ । ਇਸ ਸੰਬੰਧੀ ਸਮੁੱਚੀ ਸਥਿਤੀ ਤੋ ਸਹੀ ਜਾਣਕਾਰੀ ਦੇਣਾ ਅਸਾਮ ਤੇ ਪੰਜਾਬ ਸਰਕਾਰ ਦੀ ਇਖਲਾਕੀ ਜਿੰਮੇਵਾਰੀ ਬਣਦੀ ਹੈ । ਕਿਉਂਕਿ ਇਨ੍ਹਾਂ ਅਤੇ ਇਨ੍ਹਾਂ ਦੇ ਪਰਿਵਾਰਾਂ ਵੱਲੋ ਚੱਲ ਰਹੀ ਭੁੱਖ ਹੜਤਾਲ ਹੋਰ ਵੀ ਗਹਿਰੀ ਚਿੰਤਾ ਦਾ ਵਿਸਾ ਹੈ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵਿਧਾਨਿਕ ਨਿਯਮਾਂ ਤੇ ਕਾਨੂੰਨਾਂ ਅਨੁਸਾਰ ਇਨ੍ਹਾਂ ਬੰਦੀਆਂ ਨੂੰ ਤੁਰੰਤ ਪੰਜਾਬ ਦੀਆਂ ਜੇਲ੍ਹਾਂ ਵਿਚ ਹੁਕਮ ਕੀਤੇ ਜਾਣ ਅਤੇ ਜਿੰਨੀ ਜਲਦੀ ਹੋ ਸਕੇ ਇਨ੍ਹਾਂ ਨੂੰ ਬਾਇੱਜਤ ਰਿਹਾਅ ਕੀਤਾ ਜਾਵੇ ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ