ਨੈਸ਼ਨਲ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜੇਲ੍ਹ ਤਬਦੀਲੀ ਲਈ 17 ਮਾਰਚ ਦੇ ਇਕੱਠ ਅੰਦਰ ਜੱਥੇਦਾਰ ਅਕਾਲ ਤਖਤ ਹਾਜ਼ਿਰੀ ਭਰ ਕੇ  ਦੇਣ ਠੋਸ ਪ੍ਰੋਗਰਾਮ: ਕੈਨੇਡੀਅਨ ਸਿੱਖ ਸੰਗਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 15, 2024 08:52 PM

ਨਵੀਂ ਦਿੱਲੀ -ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਦੇ ਨਾਲ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਨਜਰਬੰਦ ਸਾਰੇ ਹੀ ਸਿੰਘਾਂ ਦੇ
ਪਰਿਵਾਰਾਂ ਵੱਲੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਨਿਰੰਤਰ ਜਾਰੀ ਹੈ। ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੈਨੇਡੀਅਨ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਜੱਥੇਦਾਰ ਅਕਾਲ ਸਾਹਿਬ ਨੂੰ ਪੱਤਰ ਲਿਖਿਆ ਹੈ । ਮਿਲ ਰਹੀ ਜਾਣਕਾਰੀ ਅਨੁਸਾਰ ਜੇਲ੍ਹ ਅੰਦਰ ਕੁਝ ਸਿੰਘਾਂ ਦੀ ਸਿਹਤ ਬਹੁਤ ਨਾਜੁਕ ਬਣੀ ਹੋਈ ਹੈ। ਭਾਈ ਅੰਮ੍ਰਿਤਪਾਲ ਸਿੰਘ ਸਮੇਤ ਡਿਬਰੂਗੜ੍ਹ ਜੇਲ੍ਹ ਦੇ 10 ਕੈਦੀ ਸਿੰਘਾਂ ਨੂੰ ਤਕਰੀਬਨ 1 ਸਾਲ ਤੋਂ ਨੈਸ਼ਨਲ ਸੁਰੱਖਿਅਤ ਐਕਟ ਹੇਠ ਨਜ਼ਰਬੰਦ ਕੀਤਾ ਗਿਆ ਹੈ। ਇਨ੍ਹਾਂ ਸਿੰਘਾਂ ਨੂੰ ਉਨ੍ਹਾਂ ਦੇ ਹੌਂਸਲੇ ਤੋੜਨ ਵਾਸਤੇ ਪੰਜਾਬ ਅਤੇ ਅਪਣੇ ਪਰਿਵਾਰਾਂ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ ਜੇਲ੍ਹ ਵਿਚ ਕੈਦ ਕੀਤਾ ਗਿਆ ਹੈ । ਪਰ ਗੁਰੂ ਦੇ ਸਿੰਘ ਚੜਦੀ ਕਲਾ ਵਿਚ ਰਹਿੰਦਿਆਂ ਸਰਕਾਰ ਦੇ ਹਰ ਤਸ਼ੱਦਦ ਦਾ ਸਾਹਮਣਾ ਕਰ ਰਹੇ ਹਨ ।
ਵਾਰਿਸ ਪੰਜਾਬ ਦੇ ਜਥੇਬੰਦੀ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ 17 ਮਾਰਚ ਦਿਨ ਐਤਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਕ ਵੱਡਾ ਇਕੱਠ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਕਿ ਪੰਜਾਬ ਅਤੇ ਸੈਂਟਰ ਸਰਕਾਰ ਦੇ ਬੋਲੇ ਕੰਨਾਂ ਤੱਕ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਤੇ ਕੀਤੇ ਜਾ ਰਹੇ ਜ਼ੁਲਮਾਂ ਦੀ ਅਵਾਜ ਪਹੁੰਚਦੀ ਕੀਤੀ ਜਾ ਸਕੇ । ਅਸੀਂ ਕੈਨੇਡਾ ਦੇ ਓਨਟਾਰੀਓ ਅਤੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀਆਂ ਉਨਟਾਰੀਉ ਗੁਰਦੁਆਰਾ ਕਮੇਟੀ ਅਤੇ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਵੱਲੋਂ ਸਮੁੱਚੇ ਪੰਜਾਬੀਆਂ ਨੂੰ, ਪੰਥ ਦਰਦੀਆਂ ਨੂੰ, ਸੰਸਥਾਵਾਂ ਨੂੰ ਪੁਰਜੋਰ ਅਪੀਲ ਕਰਦੇ ਹਾਂ ਕੇ ਕੌਮ ਦੇ ਇਹ ਸੇਵਾਦਾਰਾਂ ਨੂੰ ਬਚਾਉਣ ਦੇ ਲਈ 17 ਮਾਰਚ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਡੀ ਗਿਣਤੀ ਅੰਦਰ ਪਹੁੰਚ ਉਨ੍ਹਾਂ ਨੂੰ ਸਮਰਥਨ ਦਿੱਤਾ ਜਾਏ ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਗਠਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨੂੰ ਅਸੀਂ ਬੇਨਤੀ ਕਰਨੀ ਚਾਹੁੰਦੇ ਹਾਂ ਕਿ ਇਸ ਵੇਲੇ
ਸਾਰੇ ਪੰਥ ਦੀਆਂ ਨਜਰਾਂ ਤੁਹਾਡੇ ਉੱਤੇ ਟਿਕੀਆਂ ਹੋਈਆਂ ਹਨ । 17 ਮਾਰਚ ਨੂੰ ਇਹਨਾਂ ਸਿੰਘਾਂ ਪ੍ਰਤੀ ਪੰਥ ਨੂੰ ਕੋਈ ਠੋਸ ਪ੍ਰੋਗਾਮ ਦਿੱਤਾ ਜਾਵੇ ਤਾਂ ਕਿ ਇਹਨਾਂ ਸਿੰਘਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸ੍ਰੀ ਆਕਾਲ ਤਖਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਪੰਜਾਬ ਦੀਆ ਸਿੱਖ ਜਥੇਬੰਦੀਆ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਓਹ ਮੂਹਰੇ ਹੋ ਕਿ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਸਾਥੀ ਕੈਦੀ ਸਿੰਘਾਂ ਦੀ ਸਹਾਇਤਾ ਕਰਨ ਅਤੇ ਸਿੰਘਾਂ ਨੂੰ ਪੰਜਾਬ ਵਿੱਚ ਤੁਰੰਤ ਲਿਆਏ ਜਾਣ ਅਤੇ ਉਨ੍ਹਾਂ ਦੀ ਰਿਹਾਈ ਵਾਸਤੇ ਸੰਘਰਸ਼ ਕੀਤਾ ਜਾਵੇ । 

 

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ