ਨੈਸ਼ਨਲ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਸੁੱਟਿਆ ਜਾਵੇ: ਦਿੱਲੀ ਗੁਰਦੁਆਰਾ ਕਮੇਟੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 18, 2024 05:58 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਚ ਬਰਗਾੜੀ ਬੇਅਦਬੀ ਕਾਂਡ ਵਿਚ ਡੇਰਾ ਸਿਰਸਾ ਪ੍ਰੇਮੀ ਤੇ ਮੁੱਖ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮਤਰੇਈ ਧੀ ਹਨੀਪ੍ਰੀਤ ਨੂੰ ਵੀਂ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਬਹੁਤ ਲੰਬੇ ਸਮੇਂ ਤੋਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਬਰਗਾੜੀ ਬੇਅਦਬੀ ਮਾਮਲੇ ਅਤੇ ਕੋਟਕਪੁਰ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦਾ ਇਨਸਾਫ ਮੰਗ ਰਹੀਆਂ ਹਨ। ਉਹਨਾਂ ਕਿਹਾ ਕਿ ਹੁਣ ਜਦੋਂ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਧਾਰਾ 164 ਤਹਿਤ ਮੈਜਿਸਟਰੇਟ ਸਾਹਮਣੇ ਬਿਆਨ ਦਰਜ ਕਰਵਾ ਕੇ ਦੱਸਿਆ ਹੈ ਕਿ ਇਕ ਮੀਟਿੰਗ ਦੌਰਾਨ ਹਨੀਪ੍ਰੀਤ ਨੇ ਸਪਸ਼ਟ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਜਾਵੇ ਅਤੇ ਮੌਕੇ ’ਤੇ ਹਾਜ਼ਰ ਡੇਰਾ ਗੁਰਮੀਤ ਰਾਮ ਰਹੀਮ ਨੇ ਵੀ ਹਾਮੀ ਭਰੀ ਸੀ ਕਿ ਹਨੀਪ੍ਰੀਤ ਦੇ ਕਹਿਣ ਮੁਤਾਬਕ ਬੇਅਦਬੀ ਕੀਤੀ ਜਾਵੇ।
ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਜਿਹਨਾਂ ਵਿਚ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ ਤੇ ਹੋਰ ਪਾਰਟੀਆਂ ਸ਼ਾਮਲ ਹਨ, ਨੇ ਇਸ ਬਾਰੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਤੇ ਸਭ ਨੇ ਮੋਨ ਧਾਰਿਆ ਹੋਇਆ ਹੈ।
ਉਹਨਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਤੁਰੰਤ ਮਾਮਲੇ ਵਿਚ ਕਾਰਵਾਈ ਕਰਦਿਆਂ ਹਨੀਪ੍ਰੀਤ ਤੇ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।

 

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ