ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਦਾ ਵਧਿਆ ਦਾਇਰਾ, ਵੱਡੀ ਗਿਣਤੀ ਅੰਦਰ ਬੀਬੀਆਂ ਨੇ ਕੀਤੀ ਸ਼ਮੂਲੀਅਤ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 19, 2024 07:21 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾਂ ਵਿੰਗ ਵਿਚ ਵੱਡੀ ਗਿਣਤੀ ਅੰਦਰ ਬੀਬੀਆਂ ਵਲੋਂ ਸ਼ਮੂਲੀਅਤ ਕਰਣ ਨਾਲ ਪਾਰਟੀ ਦਾ ਦਾਇਰਾ ਹੋਰ ਵੱਧ ਗਿਆ ਹੈ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਮਹਿਲਾਂ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਵਲੋਂ ਪਾਰਟੀ ਨੂੰ ਮਜਬੂਤ ਕਰਣ ਲਈ ਜਿੱਥੇ ਪੁਰਾਣੇ ਵਰਕਰਾਂ ਅਤੇ ਲੀਡਰਾਂ ਨੂੰ ਵਾਪਿਸ ਪਾਰਟੀ ਅੰਦਰ ਜੋੜਿਆ ਜਾ ਰਿਹਾ ਹੈ ਉੱਥੇ ਨਾਲ ਹੀ ਨਵੇਂ ਵਰਕਰਾਂ ਨੂੰ ਵੀਂ ਪਾਰਟੀ ਦੀਆਂ ਪ੍ਰਾਪਤੀ ਅਤੇ ਨਿਸ਼ਾਨੇ ਬਾਰੇ ਜਾਗਰੂਕ ਕਰਕੇ ਉਨ੍ਹਾਂ ਨੂੰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸਦੇ ਨਤੀਜੇ ਵਜੋਂ ਅਜ ਵੱਡੀ ਗਿਣਤੀ ਅੰਦਰ ਬੀਬੀਆਂ ਨੇ ਸ਼੍ਰੋਮਣੀ ਅਕਾਲੀ ਦਲ ਅੰਦਰ ਆਪਣੀ ਸ਼ਮੂਲੀਅਤ ਕਰਕੇ ਪਾਰਟੀ ਨੂੰ ਮਜਬੂਤ ਕੀਤਾ ਹੈ । ਇਸ ਮੌਕੇ ਉਨ੍ਹਾਂ ਵਲੋਂ ਬੀਬੀ ਗੁਰਮੀਤ ਕੌਰ, ਬੀਬੀ ਮਨਮੀਤ ਕੌਰ, ਬੀਬੀ ਅਮਰਜੀਤ ਕੌਰ ਅਤੇ ਬੀਬੀ ਡੇਜ਼ੀ ਕੌਰ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ ਗਿਆ ਜਿਨ੍ਹਾਂ ਦੀ ਮਿਹਨਤ ਸਦਕਾ ਅਜ ਵੱਡੀ ਗਿਣਤੀ ਅੰਦਰ ਬੀਬੀਆਂ ਪਾਰਟੀ ਅੰਦਰ ਸ਼ਾਮਿਲ ਹੋਈਆਂ ਸਨ ।
ਉਨ੍ਹਾਂ ਦਸਿਆ ਕਿ ਸਿੱਖਾਂ ਦੇ ਘਰਾਂ ਅੰਦਰ ਵੱਧ ਰਹੇ ਆਪਸੀ ਮਨਮੁਟਾਵਾਂ ਨੂੰ ਦੇਖਦਿਆਂ ਇਸ ਮੌਕੇ ਇਕ ਵਿਚੋਲਗੀ ਕੇਂਦਰ ਦੀ ਮੁੜ ਸਥਾਪਨਾ ਕੀਤੀ ਗਈ ਹੈ । ਅਤੇ ਇਨ੍ਹਾਂ ਮਾਮਲਿਆਂ ਨੂੰ ਵਕੀਲਾਂ ਦਾ ਪੈਨਲ ਜਿਨ੍ਹਾਂ ਅੰਦਰ ਐਡਵੋਕੇਟ ਇਸ਼ਪ੍ਰੀਤ ਸਿੰਘ, ਰਵਿੰਦਰ ਕੌਰ ਬਤਰਾ, ਆਯੂਸ਼ ਖੇਤਰਪਾਲ, ਅੰਮ੍ਰਿਤ ਸਿੰਘ ਖਾਲਸਾ ਅਤੇ ਹਿਤੈਸ਼ੀ ਕੱਕਰ ਦੇਖਣਗੇ ।

 

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ