ਨੈਸ਼ਨਲ

ਜਥੇਦਾਰ ਸੰਤੋਖ ਸਿੰਘ ਨੂੰ ਹੋਰ ਉਮਰ ਮਿਲਦੀ ਤਾਂ ਸਾਨੂੰ ਆਪ੍ਰੇਸ਼ਨ ਨੀਲਾ ਤਾਰਾ ਨਾ ਵੇਖਣਾ ਪੈਂਦਾ : ਲਾਲਪੁਰਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 21, 2024 08:49 PM

ਨਵੀਂ ਦਿੱਲੀ - ਦਿੱਲੀ ਵਿਚਲੇ ਪੰਥਕ ਸਿੱਖਿਆ ਅਦਾਰਿਆਂ ਦੇ ਬਾਨੀ ਜਥੇਦਾਰ ਸੰਤੋਖ ਸਿੰਘ ਜੀ ਦੇ 96ਵੇਂ ਜਨਮ ਦਿਹਾੜੇ ਮੌਕੇ ਕਾਂਸਟੀਚਿਊਸ਼ਨ ਕਲੱਬ ਵਿਖੇ "ਪੰਥਕ ਸਿੱਖਿਆ ਤੇ ਜਥੇਦਾਰ ਸੰਤੋਖ ਸਿੰਘ" ਵਿਸੇ਼ ਉਤੇ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ। ਇਸ ਗੋਸ਼ਟੀ ਦੌਰਾਨ ਸਮਾਜਿਕ, ਧਾਰਮਿਕ, ਵਿਦਿਅਕ, ਬੈਂਕਿੰਗ ਅਤੇ ਸਿਆਸੀ ਖੇਤਰ ਦੇ ਵਿਦਵਾਨਾਂ ਨੇ ਜਥੇਦਾਰ ਸੰਤੋਖ ਸਿੰਘ ਦੀ ਪੰਥਕ ਮਸਲਿਆਂ ਪ੍ਰਤੀ ਭੂਮਿਕਾ ਬਾਰੇ ਸੰਜੀਦਗੀ ਨਾਲ ਆਪਣੇ ਵਿਚਾਰ ਰੱਖੇ। ਬੁਲਾਰਿਆਂ ਵਿੱਚ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਜਸਪਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਇਲਾਹਾਬਾਦ ਬੈਂਕ ਦੇ ਸਾਬਕਾ ਚੇਅਰਮੈਨ ਹਰਭਜਨ ਸਿੰਘ, ਗੁਰੂ ਨਾਨਕ ਦੇਵ ਖਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਹਰਮੀਤ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਸ਼ਾਮਲ ਸਨ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਈ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਲਾਲਪੁਰਾ ਨੇ ਬਤੌਰ ਪੁਲਿਸ ਅਫਸਰ 20 ਸਤੰਬਰ 1981 ਨੂੰ ਚੌਂਕ ਮਹਿਤਾ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗਿਰਫਤਾਰੀ ਮੌਕੇ 50 ਹਜ਼ਾਰ ਸੰਗਤਾਂ ਦੇ ਇਕੱਠ 'ਚ ਜਥੇਦਾਰ ਸੰਤੋਖ ਸਿੰਘ ਵੱਲੋਂ ਦਿੱਤੀ ਗਈ ਤਕਰੀਰ ਦਾ ਚੇਤਾ ਕਰਦਿਆਂ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਚੰਗੇ ਸਿਆਸਤਦਾਨ ਦੇ ਨਾਲ ਘਟਗਿਣਤੀਆਂ ਦੇ ਵੱਡੇ ਆਗੂ ਸਨ। ਉਹ ਪ੍ਰਧਾਨ ਮੰਤਰੀ ਦਾ ਬੂਹਾ ਖੜਕਾ ਕੇ ਗੱਲ ਕਰਨ ਦੀ ਤਾਕਤ ਰੱਖਦੇ ਸਨ। ਜੇਕਰ ਜਥੇਦਾਰ ਸੰਤੋਖ ਸਿੰਘ ਨੂੰ ਹੋਰ ਉਮਰ ਮਿਲਦੀ ਤਾਂ ਸਾਨੂੰ ਆਪ੍ਰੇਸ਼ਨ ਨੀਲਾ ਤਾਰਾ ਨਾ ਵੇਖਣਾ ਪੈਂਦਾ। ਕਿਉਂਕਿ ਭਿੰਡਰਾਂਵਾਲੇ ਤੇ ਇੰਦਰਾ ਗਾਂਧੀ ਦੋਵੇਂ ਜਥੇਦਾਰ ਸੰਤੋਖ ਸਿੰਘ ਦੀ ਗੱਲ ਮੰਨਦੇ ਸਨ। ਪਰ ਸਾਡੀ ਬਦਕਿਸਮਤੀ ਹੈ ਕਿ 40 ਸਾਲ ਬਾਅਦ ਵੀ ਅਸੀਂ ਜਥੇਦਾਰ ਸੰਤੋਖ ਸਿੰਘ ਵਰਗਾ ਆਗੂ ਪੈਦਾ ਨਹੀਂ ਕਰ ਸਕੇ। ਹਾਲਾਂਕਿ ਜਥੇਦਾਰ ਸੰਤੋਖ ਸਿੰਘ ਕੋਲ ਕਿਤਾਬੀ ਗਿਆਨ ਨਹੀਂ ਸੀ, ਪਰ ਆਤਮਬਲ ਸੀ।

ਡਾਕਟਰ ਜਸਪਾਲ ਸਿੰਘ ਨੇ ਜਥੇਦਾਰ ਸੰਤੋਖ ਸਿੰਘ ਦੇ ਨਾਲ ਗੁਜ਼ਾਰੇ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਨੇ ਵਿਰਾਸਤ ਦੀ ਸੰਭਾਲ ਅਤੇ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁਚਾਉਣ ਲਈ ਖੁਲਦਿਲੀ ਨਾਲ ਕਾਰਜ ਕੀਤੇ ਸਨ। ਇਨ੍ਹਾਂ ਮੁੱਖ ਕਾਰਜਾਂ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੀ ਕੈਦ ਦੀ ਪ੍ਰਤੀਕ ਕੋਤਵਾਲੀ ਕੌਮ ਨੂੰ ਦਿਵਾਉਣਾ, ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਸਥਾਨ ਦੀ ਡਾਕਟਰ ਗੰਡਾ ਸਿੰਘ ਤੋਂ ਮਹਿਰੋਲੀ ਵਿਖੇ ਕੁਤੁਬ ਮੀਨਾਰ ਨੇੜੇ ਨਿਸ਼ਾਨਦੇਹੀ ਕਰਵਾਕੇ ਗੁਰਦੁਆਰਾ ਸਾਹਿਬ ਦੀ ਸਥਾਪਨਾ ਕਰਵਾਉਣਾ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਤੇ ਖਾਲਸਾ ਕਾਲਜਾਂ ਦੀ ਸਥਾਪਨਾ ਕਰਵਾਉਣਾ ਸ਼ਾਮਲ ਸਨ। ਸਰਨਾ ਨੇ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਆਪਣੇ ਨਾਲ ਸੂਝਵਾਨ ਤੇ ਸਤਿਕਾਰਤ ਸਿੱਖਾਂ ਨੂੰ ਨਾਲ ਰੱਖਦੇ ਸਨ। ਇਹੀ ਕਾਰਨ ਸੀ ਕਿ ਉਨ੍ਹਾਂ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਲਾਇਆ ਗਿਆ ਬੂਟਾ ਹੁਣ ਦਰਖੱਤ ਬਣ ਗਿਆ ਸੀ। ਪਰ ਮੌਜੂਦਾ ਦਿੱਲੀ ਕਮੇਟੀ ਪ੍ਰਬੰਧਕਾਂ ਦੀ ਨਾਲਾਇਕੀ ਕਰਕੇ ਇਹ ਦਰਖੱਤ ਹੁਣ ਢਹਿਣ ਦੇ ਕਗਾਰ ਉਤੇ ਖੜ੍ਹਾ ਹੈ। ਸਭ ਤੋਂ ਅਮੀਰ ਕਮੇਟੀ ਹੁਣ 700 ਕਰੋੜ ਰੁਪਏ ਦੇ ਕਰਜ਼ੇ ਥੱਲ੍ਹੇ ਖੜ੍ਹੀ ਹੈ। ਸਰਨਾ ਨੇ ਦਿੱਲੀ ਕਮੇਟੀ ਪ੍ਰਬੰਧਕਾਂ 'ਚ ਮੀਰ ਮੰਨੂ ਤੇ ਜ਼ਕਰੀਆ ਖਾਨ ਦੀ ਰੂਹ ਆਉਣ ਦਾ ਦਾਅਵਾ ਕਰਦੇ ਹੋਏ ਸੰਗਤਾਂ ਨੂੰ ਇਨ੍ਹਾਂ ਦਾ ਸਮਾਜਿਕ ਬਾਇਕਾਟ ਕਰਨ ਦਾ ਸੱਦਾ ਦਿੱਤਾ।
ਹਰਭਜਨ ਸਿੰਘ ਨੇ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਨੇ ਕੁੜੀਆਂ ਲਈ ਮਾਤਾ ਸੁੰਦਰੀ ਕਾਲਜ ਦੀ ਸਥਾਪਨਾ ਕਰਕੇ ਸਿੱਖ ਪਰਿਵਾਰਾਂ ਦੀ ਤਰੱਕੀ ਦੀ ਰਾਹ ਖੋਲ੍ਹ ਦਿੱਤਾ ਸੀ। ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇੱਕ ਮੁੰਡਾ ਉੱਚ ਸਿੱਖਿਆ ਲੈਕੇ ਸਿਰਫ ਆਪਣਾ ਭਲਾ ਕਰਦਾ ਹੈ, ਪਰ ਇੱਕ ਕੁੜੀ ਉੱਚ ਸਿੱਖਿਆ ਨਾਲ ਪੂਰੇ ਪਰਿਵਾਰ ਦੀ ਤਰੱਕੀ ਦਾ ਰਾਹ ਖੋਲ੍ਹ ਦਿੰਦੀ ਹੈਂ।
ਜੀਕੇ ਨੇ ਬੁਲਾਰਿਆਂ ਦੀਆਂ ਗੱਲਾਂ ਨਾਲ ਸਹਿਮਤੀ ਜਤਾਉਂਦੇ ਹੋਏ ਕਿਹਾ ਕਿ ਜੇਕਰ ਜਥੇਦਾਰ ਸੰਤੋਖ ਸਿੰਘ ਦਾ ਜੀਵਨ 1981 ਤੋਂ ਅੱਗੇ ਵੱਧਦਾ ਤਾਂ ਨਾਂ ਸ੍ਰੀ ਦਰਬਾਰ ਸਾਹਿਬ ਉਤੇ ਫੌਜੀ ਹਮਲਾ ਹੋਣਾ ਸੀ ਤੇ ਨਾ ਹੀ 84 ਕਤਲੇਆਮ ਹੋਣਾ ਸੀ। ਜਥੇਦਾਰ ਸੰਤੋਖ ਸਿੰਘ ਦੀ ਲਿਆਕਤ ਅਤੇ ਨੇਕ ਨੀਤੀ ਨੇ ਦਿੱਲੀ 'ਚ ਪੰਥਕ ਸਿੱਖਿਆ ਦਾ ਮੁੱਢ ਬੰਨ੍ਹਣ ਦਾ ਕੰਮ ਕੀਤਾ ਸੀ। ਸਟੇਜ ਸਕੱਤਰ ਦੀ ਸੇਵਾ ਸੰਭਾਲਦੇ ਹੋਏ ਦਿੱਲੀ ਕਮੇਟੀ ਨੇ ਸਾਬਕਾ ਮੀਡੀਆ ਸਲਾਹਕਾਰ ਡਾਕਟਰ ਪਰਮਿੰਦਰ ਪਾਲ ਸਿੰਘ ਨੇ ਸਿੰਘ ਸਭਾ ਲਹਿਰ ਦੇ ਮੋਢੀ ਪ੍ਰੋਫੈਸਰ ਗੁਰਮੁੱਖ ਸਿੰਘ ਅਤੇ ਗਿਆਨੀ ਦਿੱਤ ਸਿੰਘ ਦੀ ਪੰਥਕ ਸਿੱਖਿਆ ਦੀ ਉਸਾਰੀ ਦੇ ਸਫ਼ਰ ਵਿੱਚ ਦੇਨ ਨੂੰ ਯਾਦ ਕੀਤਾ। ਇਸ ਮੌਕੇ ਉਘੇ ਉਦਯੋਗਪਤੀ ਡਾਕਟਰ ਰਜਿੰਦਰ ਸਿੰਘ ਚੱਡਾ, ਰਘਬੀਰ ਸਿੰਘ ਜੌੜਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਡਾ, ਸ਼੍ਰੋਮਣੀ ਕਮੇਟੀ ਮੈਂਬਰ ਹਰਮਨਜੀਤ ਸਿੰਘ, ਭੁਪਿੰਦਰ ਸਿੰਘ ਅਨੰਦ, ਗੁਰਮਿੰਦਰ ਸਿੰਘ ਮਠਾੜੂ, ਦਿੱਲੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਬੀਬੀ ਰਣਜੀਤ ਕੌਰ, ਸਤਨਾਮ ਸਿੰਘ ਖੀਵਾ, ਮਹਿੰਦਰ ਸਿੰਘ, ਜਤਿੰਦਰ ਸਿੰਘ ਸਾਹਨੀ, ਤਜਿੰਦਰ ਸਿੰਘ ਗੋਪਾ, ਕੁਲਤਾਰਨ ਸਿੰਘ, ਅਨੂਪ ਸਿੰਘ ਘੁੰਮਣ, ਜਤਿੰਦਰ ਸਿੰਘ ਸੋਨੂੰ, ਸੁਖਵਿੰਦਰ ਸਿੰਘ ਬੱਬਰ ਤੇ ਸਤਨਾਮ ਸਿੰਘ ਜੱਗਾ ਦੇ ਨਾਲ ਹੀ ਸਾਬਕਾ ਦਿੱਲੀ ਕਮੇਟੀ ਮੈਂਬਰ ਹਰਿੰਦਰ ਪਾਲ ਸਿੰਘ, ਹਰਜੀਤ ਸਿੰਘ ਜੀਕੇ, ਹਰਜਿੰਦਰ ਸਿੰਘ, ਤੇਜਪਾਲ ਸਿੰਘ, ਗੁਰਦੇਵ ਸਿੰਘ ਭੋਲਾ, ਮੰਗਲ ਸਿੰਘ ਅਤੇ ਰਾਮਗੜ੍ਹੀਆ ਆਗੂ ਸੁਖਦੇਵ ਸਿੰਘ ਰਿਆਤ, ਜਗਜੀਤ ਸਿੰਘ ਮੁਦੱੜ ਆਦਿਕ ਮੌਜੂਦ ਸਨ।

 

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ