ਹਰਿਆਣਾ

ਲੋਕਸਭਾ ਆਮ ਚੋਣਾ ਵਿਚ ਹਰਿਆਣਾ ਵਿਚ ਘੱਟ ਤੋਂ ਘੱਟ 75 ਫੀਸਦੀ ਚੋਣ ਦਾ ਟੀਚਾ - ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ

ਕੌਮੀ ਮਾਰਗ ਬਿਊਰੋ | March 22, 2024 08:26 PM

ਚੰਡੀਗੜ੍ਹ - ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਰਾਜ ਵਿਚ 25 ਮਈ, 2024 ਨੂੰ ਹੋਣ ਵਾਲੇ ਲੋਕਸਭਾ ਆਮ ਚੋਣਾਂ ਦੀ ਵੋਟਿੰਗ ਵਿਚ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਨ ਲਈ ਵਿਭਾਗ ਵੱਲੋਂ ਯੁੱਧ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਹਰ ਯੋਗ ਵੋਟਰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ, ਇਸ ਦੇ ਲਈ ਨਾਗਰਿਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਸਾਲ 2019 ਦੇ ਲੋਕਸਭਾ ਆਮ ਚੋਣਾਂ ਵਿਚ ਰਾਜ ਵਿਚ ਲਗਭਗ 70 ਫੀਸਦੀ ਵੋਟਿੰਗ ਹੋਈ ਸੀ, ਜੋ ਕਿ ਕੌਮੀ ਔਸਤ ਤੋਂ ਵੱਧ ਸੀ। ਇਸ ਵਾਰ ਸਾਡਾ ਟੀਚਾ ਹੈ ਕਿ ਰਾਜ ਵਿਚ ਘੱਟ ਤੋਂ ਘੱਟ 75 ਫੀਸਦੀ ਵੋਟਿੰਗ ਹੋਵੇ।

ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਵਾਰ ਵੋਟਿੰਗ ਫੀਸਦੀ ਵਧਾਉਣ ਲਈ ਭਾਂਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ ਜਾਗਰੁਕ ਕਰਨ ਤਹਿਤ ਭਾਰਤੀ ਡਾਕ ਵਿਭਾਗ ਤੇ ਇੰਡੀਅਨ ਬੈਂਕਸ ਏਸੋਸਇਏਸ਼ਨ ਦੇ ਨਾਲ ਸਮਝੌਤਾ ਮੈਮੋ ਕੀਤਾ ਹੈ। ਇਸ ਦਾ ਮੁੱਖ ਉਦੇਸ਼ ਵੋਟਰਾਂ ਨੂੰ ਸੰਦੇਸ਼ ਦੇਣਾ ਹੈ ਕਿ ਲੋਕਤੰਤਰ ਵਿਚ ਜਨਤਾ ਦੀ ਭਾਗੀਦਾਰੀ ਅਹਿਮ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ 62 ਬੈਂਕਾਂ ਦੀ ਲਗਭਗ 5600 ਤੋਂ ਵੱਧ ਬ੍ਰਾਚਾਂ ਦਾ ਵੱਡਾ ਨੈਟਵਰਕ ਹੈ। ਬੈਂਕਾ ਦੇ ਸਹਿਯੋਗ ਨਾਲ ਏਟੀਐਮ ਤੇ ਬ੍ਰਾਂਚਾਂ ਵਿਚ ਪੋਸਟਰ ਤੇ ਸਟੀਕਰ ਆਦਿ ਚਿਪਕਾਏ ਜਾਣਗੇ ਅਤੇ ਬੈਂਕਾਂ ਵਿਚ ਆਉਣ ਵਾਲੇ ਨਾਗਰਿਕਾਂ ਨੂੰ ਵੋਟਿੰਗ ਕਰਦੇ ਹੋਏ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਥੀਮ ਚੋਣ ਦਾ ਪਰਵ-ਦੇਸ਼ ਦਾ ਗਰਵ ਹੈ, ਇਸ ਲਈ ਨਾਗਰਿਕਾਂ ਦੇ ਵੋਟਅਧਿਕਾਰ ਦੀ ਵਰਤੋ ਦੇ ਬਿਨ੍ਹਾਂ ਇਹ ਪਰਵ ਅਧੂਰਾ ਹੈ। ਜਨਤਾ ਨੂੰ ਹਰ ਪੰਜ ਸਾਲ ਬਾਅਦ ਇਹ ਮੌਕਾ ਮਿਲਦਾ ਹੈ, ਇਸ ਲਈ ਇਸ ਪਰਵ ਵਿਚ ਆਪਣੀ ਭਾਗੀਦਾਰੀ ਯਕੀਨੀ ਕਰਨ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਹਰਿਆਣਾ ਵਿਚ ਇਸ ਵਾਰ 1 ਕਰੋੜ 98 ਲੱਖ 29 ਹਜਾਰ 675 ਰਜਿਸਟਰਡ ਵੋਟਰ ਹਨ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਹਰੇਕ ਵੋਟਰ ਬਿਨ੍ਹਾਂ ਲਾਲਚ ਤੇ ਡਰ ਦੇ ਆਪਣੇ ਵੋਟ ਅਧਿਕਾਰ ਦੀ ਵਰਤੋ ਜਰੂਰ ਕਰਨ। ਰਾਜ ਵਿਚ 19812 ਚੋਣ ਕੇਂਦਰ ਹਨ।c

 

Have something to say? Post your comment

 

ਹਰਿਆਣਾ

ਵਿਜੇ ਸੰਕਲਪ ਰੈਲੀ ਦੌਰਾਨ ਮੀਂਹ, ਮਨੋਹਰ ਲਾਲ ਨੇ ਕਿਹਾ- ਇੰਦਰ ਦੇਵ ਨੇ ਇੰਦਰਜੀਤ ਨੂੰ ਜਿੱਤ ਦਾ ਆਸ਼ੀਰਵਾਦ ਦਿੱਤਾ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਕਮਿਸ਼ਨ ਸਖਤ, ਵੱਖ-ਵੱਖ ਏਜੰਸੀਆਂ ਵੱਲੋਂ ਰੱਖੀ ਜਾ ਰਹੀ ਪੈਨੀ ਨਜਰ

ਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲ ਵਿਆਹ ਦੀ ਤਰ੍ਹਾ ਵੋਟਰਾਂ ਨੂੰ ਭੇਜੇ ਜਾਣਗੇ ਸੱਦਾ ਪੱਤਰ

ਕਾਂਗਰਸ ਦੀ ਸੋਚ ਗਰੀਬਾਂ ਨੂੰ ਗਰੀਬ ਰੱਖ ਕੇ ਰਾਜ ਕਰਨਾ ਹੈ: ਨਾਇਬ ਸੈਣੀ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ