ਨੈਸ਼ਨਲ

ਭਾਜਪਾ ਨੇ ਚੰਡੀਗੜ੍ਹ ਦੀ ਜਨਤਾ 'ਤੇ ਕਰਜ਼ਾ ਲੱਦਿਆ-ਪਵਨ ਬਾਂਸਲ

ਕੌਮੀ ਮਾਰਗ ਬਿਊਰੋ | March 23, 2024 06:33 PM
 
ਚੰਡੀਗੜ੍ਹ; ਚੰਡੀਗੜ੍ਹ 'ਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਪਾਣੀ ਦੀ ਵੱਧ ਰਹੀ ਬਰਬਾਦੀ ਨੂੰ ਲੈ ਕੇ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਭਾਜਪਾ ਸਰਕਾਰ ਦੀ ਲਾਪਰਵਾਹੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਸ਼ਹਿਰ ਵਿੱਚ 24 ਘੰਟੇ ਪਾਣੀ ਮੁਹੱਈਆ ਕਰਵਾਉਣ ਦਾ ਲਗਾਤਾਰ ਵਾਅਦਾ ਕੀਤਾ ਜਾਂਦਾ ਸੀ, ਵੋਟਾਂ ਅਤੇ ਤਾੜੀਆਂ ਬਟੋਰਨ ਲਈ ਭਾਜਪਾ ਨੇ ਸ਼ਹਿਰ ਨੂੰ ਕਈ ਹਜ਼ਾਰ ਕਰੋੜ ਦੇ ਕਰਜ਼ੇ ਦੇ ਬੋਝ ਹੇਠ ਦੱਬ ਕੇ ਇੱਕ ਫਰਾਂਸੀਸੀ ਕੰਪਨੀ ਨਾਲ ਸਮਝੌਤਾ ਕੀਤਾ, ਪਰ ਅਜੇ ਲੰਮਾ ਸਫ਼ਰ ਬਾਕੀ ਹੈ। ਪਾਣੀ ਲਈ ਕਿੰਨਾ ਸਮਾਂ ਲੱਗੇਗਾ ਇਹ ਤਾਂ ਵਕਤ ਹੀ ਦਸੇਗਾ? ਇਸ ਦੇ ਨਾਲ ਹੀ ਚੰਡੀਗੜ੍ਹ ਦੇ ਲੋਕਾਂ ਨੂੰ ਮਹਿੰਗੇ ਬਿੱਲਾਂ ਦੀ ਮਾਰ ਝੱਲਣੀ ਪਵੇਗੀ।
 
“ਪਾਣੀ ਜੀਵਨ ਹੈ, ਇਸ ਦੀ ਬਰਬਾਦੀ ਨੂੰ ਰੋਕਣ ਲਈ ਪਹਿਲਾ ਕਦਮ ਚੁੱਕਣਾ ਚਾਹੀਦਾ ਹੈ। ਜੇਕਰ ਚੰਡੀਗੜ੍ਹ 'ਚ 38 ਫੀਸਦੀ ਪਾਣੀ ਬਰਬਾਦ ਹੋ ਰਿਹਾ ਹੈ, ਤਾਂ ਇਹ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਇੱਥੇ ਵੀ ਬੇਂਗਲੁਰੂ ਦੇ ਹਾਲਾਤ ਬਣਨ 'ਚ ਜ਼ਿਆਦਾ ਸਮਾਂ ਨਹੀਂ ਲੱਗੇਗਾ।''
 
 
ਪਵਨ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਾਅਦਾ ਕੀਤਾ ਹੈ ਕਿ ਅਸੀਂ ਸੱਤਾ ਵਿੱਚ ਆਉਂਦੇ ਹੀ ਸਭ ਤੋਂ ਪਹਿਲਾਂ ਪਾਣੀ ਦੀ ਹਰ ਬੂੰਦ ਦੀ ਬਰਬਾਦੀ ਨੂੰ ਰੋਕਾਂਗੇ। ਇਸ ਦੇ ਲਈ ਰੈਪਿਡ ਐਕਸ਼ਨ ਫੋਰਸ ਦਾ ਗਠਨ ਕੀਤਾ ਜਾਵੇਗਾ। ਕਿਉਂਕਿ ਜੇਕਰ ਅੱਜ ਪਾਣੀ ਨਹੀਂ ਬਚਾਇਆ ਗਿਆ ਤਾਂ ਕੱਲ੍ਹ ਨੂੰ ਵੀ ਨਹੀਂ ਬਚਾਇਆ ਜਾ ਸਕੇਗਾ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ