ਨੈਸ਼ਨਲ

ਕੇਜਰੀਵਾਲ ਆਪਣੀ ਗਿਰਫਤਾਰੀ ਵਿਰੁੱਧ ਪਹੁੰਚੇ ਹਾਈ ਕੋਰਟ, ਮਾਮਲੇ ਦੀ ਤੁਰੰਤ ਸੁਣਵਾਈ ਕਰਣ ਦੀ ਲਗਾਈ ਗੁਹਾਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 23, 2024 08:30 PM

ਨਵੀਂ ਦਿੱਲੀ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜੋ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ, ਨੇ ਦਿੱਲੀ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਰਿਮਾਂਡ ਨੂੰ ਚੁਣੌਤੀ ਦਿੰਦੇ ਹੋਏ ਸ਼ਨੀਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ। ਅਦਾਲਤ ਅੰਦਰ ਦਾਖਿਲ ਕੀਤੀ ਅਪੀਲ ਵਿਚ ਉਨ੍ਹਾਂ ਨੇ ਇਸ ਮਾਮਲੇ ਤੇ ਐਤਵਾਰ 24 ਮਾਰਚ ਤੋਂ ਪਹਿਲਾਂ ਸੁਣਵਾਈ ਦੀ ਮੰਗ ਕੀਤੀ ਹੈ ।

ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਨੂੰ ਕੇਂਦਰੀ ਜਾਂਚ ਏਜੰਸੀ ਨੇ ਵੀਰਵਾਰ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਛੇ ਦਿਨ ਦੇ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ।
ਕੇਜਰੀਵਾਲ ਨੇ ਹਾਈ ਕੋਰਟ ਵਿੱਚ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਕਿ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਤੋਂ ਰਿਹਾਅ ਹੋਣ ਦਾ ਹੱਕਦਾਰ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਿਮਾਂਡ ਅਰਜ਼ੀ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੇਜਰੀਵਾਲ ਦਿੱਲੀ ਆਬਕਾਰੀ ਨੀਤੀ ਘੁਟਾਲੇ ਦਾ "ਮੁੱਖ ਸਾਜ਼ਿਸ਼ਕਰਤਾ ਅਤੇ ਸਰਗਨਾ" ਸੀ। ਈਡੀ ਨੇ ਇਹ ਵੀ ਦਾਅਵਾ ਕੀਤਾ ਕਿ ਕੇਜਰੀਵਾਲ ਤਤਕਾਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਤੇਲੰਗਾਨਾ ਦੇ ਆਗੂ ਕੇ. ਕਵਿਤਾ ਦੇ ਸੰਪਰਕ ਵਿੱਚ ਸਨ, ਜਿਨ੍ਹਾਂ ਦੋਵਾਂ ਨੂੰ ਵੀ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਏਜੰਸੀ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੀਤੀ ਬਣਾਉਣ, ਰਿਸ਼ਵਤ ਮੰਗਣ ਅਤੇ ਜੁਰਮ ਦੀ ਕਮਾਈ ਨਾਲ ਨਜਿੱਠਣ ਵਿਚ ਸਿੱਧੇ ਤੌਰ 'ਤੇ ਸ਼ਾਮਲ ਸੀ। ਇਸ ਦੌਰਾਨ ਕੇਜਰੀਵਾਲ ਨੇ ਦਲੀਲ ਦਿੱਤੀ ਹੈ ਕਿ ਕਥਿਤ ਘੁਟਾਲੇ ਨਾਲ ਉਨ੍ਹਾਂ ਨੂੰ ਜੋੜਨ ਦਾ ਕੋਈ ਸਬੂਤ ਨਹੀਂ ਹੈ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ