ਨੈਸ਼ਨਲ

24 ਘੰਟੇ ਪਾਣੀ ਦਾ ਵਾਅਦਾ ਜੁਮਲਾ ਸਾਬਤ ਹੋਇਆ, 1 ਅਪ੍ਰੈਲ ਤੋਂ ਪਾਣੀ ਮਹਿੰਗਾ ਹੋਣਾ ਭਾਜਪਾ ਦੇ ਅਖੌਤੀ ਸੁਨਹਿਰੀ ਦੌਰ ਦੀ ਅਸਲੀਅਤ - ਪਵਨ ਬਾਂਸਲ

ਕੌਮੀ ਮਾਰਗ ਬਿਊਰੋ | March 24, 2024 07:51 PM

ਚੰਡੀਗੜ੍ਹ ਵਾਸੀਆਂ ਨੂੰ 24 ਘੰਟੇ ਪਾਣੀ ਮੁਹੱਈਆ ਕਰਵਾਉਣ ਦਾ ਵਾਅਦਾ ਤਾਂ ਪੂਰਾ ਨਹੀਂ ਹੋਇਆ, ਪਰ 1 ਅਪ੍ਰੈਲ ਤੋਂ ਘਰੇਲੂ ਅਤੇ ਵਪਾਰਕ ਪਾਣੀ ਦੀਆਂ ਕੀਮਤਾਂ 'ਚ ਵਾਧਾ ਹੋਣ ਜਾ ਰਿਹਾ ਹੈ, ਜਿਸ 'ਤੇ ਟਿੱਪਣੀ ਕਰਦਿਆਂ ਸ਼ਹਿਰ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਬੀ.ਜੇ.ਪੀ. ਸਰਕਾਰ ਨਾ ਤਾਂ 24 ਘੰਟੇ ਪਾਣੀ ਮੁਹੱਈਆ ਕਰਵਾ ਸਕੀ ਅਤੇ ਨਾ ਹੀ 38 ਫੀਸਦੀ ਪਾਣੀ ਦੇ ਲੀਕੇਜ ਨੂੰ ਰੋਕ ਸਕੀ। ਪਰ ਪਾਣੀ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਇਸ ਨੇ ਚੰਡੀਗੜ੍ਹ ਵਾਸੀਆਂ ਦੀਆਂ ਜੇਬਾਂ ’ਤੇ ਜ਼ਰੂਰ ਬੋਝ ਪਾਇਆ ਹੈ।

“ਇਹ ਭਾਜਪਾ ਦੀ ਕਾਰਜਸ਼ੈਲੀ ਹੈ ਜੋ ਸਿਰਫ ਸ਼ਬਦਾਂ ਨਾਲ ਜਨਤਾ ਨੂੰ ਫਸਾਉਣਾ ਜਾਣਦੀ ਹੈ, ਪਰ ਸਹੂਲਤਾਂ ਨਹੀਂ ਦੇ ਸਕਦੀ।
ਪਾਣੀ ਹਰ ਕਿਸੇ ਦੀ ਲੋੜ ਹੈ, ਇਸ ਤੋਂ ਬਿਨਾਂ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਸ਼ਹਿਰ ਦਾ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਲੀਕੇਜ ਕਾਰਨ ਪਾਣੀ ਦੀ ਬਰਬਾਦੀ ਹੋ ਰਹੀ ਹੈ, ਪਰ ਭਾਜਪਾ ਸਰਕਾਰ ਇਸ ਸਭ ਨੂੰ ਹੱਲ ਕਰਨ ਦੀ ਬਜਾਏ ਜਨਤਾ 'ਤੇ ਹੋਰ ਬੋਝ ਪਾ ਰਹੀ ਹੈ , ਜੋ ਪਹਿਲਾਂ ਹੀ ਮਹਿੰਗੇ ਬਿੱਲਾਂ ਤੋਂ ਪ੍ਰੇਸ਼ਾਨ ਹੈ।

ਬਾਂਸਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਭਾਜਪਾ ਦੀ ਪਿਛਲੇ 10 ਸਾਲਾਂ ਦੀ ਕਾਰਗੁਜ਼ਾਰੀ ਅਤੇ ਸਾਲਾਂ ਤੋਂ ਲਟਕ ਰਹੇ ਮੁੱਦਿਆਂ ਨੂੰ ਦੇਖਦਿਆਂ ਵੋਟ ਪਾਉਣ। ਕਿਉਂਕਿ ਭਾਜਪਾ ਦੇ ਰਾਜ ਵਿੱਚ ਚੰਡੀਗੜ੍ਹ ਮੰਦੇ ਵੱਲ ਚਲਾ ਗਿਆ ਹੈ।

Have something to say? Post your comment

 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਦਿੱਲੀ ਪ੍ਰਦੇਸ਼ ਕਾਂਗਰਸ ਨੂੰ ਝਟਕਾ ਦਿੱਲੀ ਕਾਂਗਰਸ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਸਰਦਾਰ ਮਨੋਹਰ ਸਿੰਘ ਅਸ਼ੋਕ ਵਿਹਾਰ ਗੁਰਦਵਾਰਾ ਦੇ ਚੁਣੇ ਗਏ ਪ੍ਰਧਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਦਿੱਲੀ ਗੁਰਦੁਆਰਾ ਕਮੇਟੀ ਦੇ 7 ਮੈਂਬਰ ਭਾਜਪਾਈ ਬਣੇ ਸਰਨਾ ਨੇ ਦਿੱਲੀ ਗੁਰਦਵਾਰਾ ਕਮੇਟੀ ਛੱਡਣ ਅਤੇ ਨਵੇਂ ਸਿਰੇ ਤੋਂ ਚੋਣਾਂ ਲੜਨ ਦੀ ਦਿੱਤੀ ਚੁਣੌਤੀ

ਮਲੇਰੀਆ ਤੋਂ ਬਚਾਅ ਅਤੇ ਕੰਟਰੋਲ ਲਈ ਜਾਗਰੂਕ ਕਰਦਾ ਵਿਸ਼ਵ ਮਲੇਰੀਆ ਦਿਵਸ ਗੁਰੂ ਨਾਨਕ ਪਬਲਿਕ ਸਕੂਲ ਵਿਖ਼ੇ ਮਨਾਇਆ ਗਿਆ

ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਦੇ ਬਾਹਰ ਹੋਏ ਮੁਜਾਹਿਰੇ ਕਰਕੇ ਯੂਕੇ ਦੇ ਇੰਦਰਪਾਲ ਸਿੰਘ ਗਾਬਾ ਹੋਏ ਗ੍ਰਿਫਤਾਰ

ਦਿੱਲੀ ਦੀ ਜ਼ਮੀਨ ਸਿੱਖ ਪੰਥ ਦੀ ਮਲਕੀਅਤ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ