ਪੰਜਾਬ

ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ

ਕੌਮੀ ਮਾਰਗ ਬਿਊਰੋ | March 27, 2024 07:12 PM

ਚੰਡੀਗੜ੍ਹ-ਹਾੜ੍ਹੀ ਦੀ ਸੀਜ਼ਨ ਦੀ ਵਾਢੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸ੍ਰੀ ਵਰਮਾ ਨੇ ਕਿਹਾ ਕਿ ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ ਅਤੇ ਇਸ ਨੂੰ ਸੁਚਾਰੂ ਤਰੀਕੇ ਨਾਲ ਕਰਨ ਲਈ ਸਭ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ 35.07 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਬੀਜੀ ਗਈ ਹੈ ਅਤੇ 161.30 ਲੱਖ ਮੀਟਰਿਕ ਟਨ ਕਣਕ ਦੀ ਪੈਦਾਵਾਰ ਦੀ ਉਮੀਦ ਹੈ। ਖਰੀਦ ਲਈ 30, 776.36 ਕਰੋੜ ਰੁਪਏ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਲੋੜ ਹੈ ਅਤੇ ਇਸ ਵਿੱਚੋਂ 27077.91 ਕਰੋੜ ਰੁਪਏ ਅਪਰੈਲ ਮਹੀਨੇ ਲਈ ਮਿਲ ਗਿਆ ਹੈ ਅਤੇ ਮਈ ਮਹੀਨੇ ਲਈ ਬਾਕੀ ਬਚਦੀ ਰਕਮ ਲੈ ਲਈ ਜਾਵੇਗੀ। ਪੰਜਾਬ ਮੰਡੀ ਬੋਰਡ ਵੱਲੋਂ 1908 ਰੈਗੂਲਰ ਖਰੀਦ ਕੇਂਦਰ ਐਲਾਨੇ ਗਏ ਹਨ ਅਤੇ ਜਿਨ੍ਹਾਂ ਦੀ ਖਰੀਦ ਏਜੰਸੀਆਂ ਦੀ ਤਜਵੀਜ਼ ਅਨੁਸਾਰ ਵੱਖ-ਵੱਖ ਏਜੰਸੀਆਂ ਨੂੰ ਅਲਾਟਮੈਂਟ ਕਰ ਦਿੱਤੀ ਜਾਵੇਗੀ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ ਅਤੇ ਮੰਡੀਆਂ ਵਿੱਚ ਖਰੀਦ ਦੇ ਸੁਚਾਰੂ ਪ੍ਰਬੰਧਾਂ ਦੇ ਨਾਲ ਬੁਨਿਆਦੀ ਸਹੂਲਤਾਂ ਦਾ ਵੀ ਖਾਸ ਖਿਆਲ ਰੱਖਿਆ ਜਾਵੇ। ਕਿਸਾਨਾਂ ਨੂੰ ਖਰੀਦ ਉਪਰੰਤ ਤੁਰੰਤ ਭੁਗਤਾਨ ਕੀਤਾ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਮੀਟਿੰਗ ਵਿੱਚ ਮੌਕੇ ਉਤੇ ਹੀ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿਸ ਵੀ ਖਰੀਦ ਏਜੰਸੀ ਨਾਲ ਸਬੰਧੀ ਕੋਈ ਮਾਮਲਾ ਲੰਬਿਤ ਪਿਆ ਹੈ, ਉਹ ਹੁਣੇ ਧਿਆਨ ਵਿੱਚ ਲਿਆ ਦਿੱਤਾ ਜਾਵੇ ਤਾਂ ਜੋ ਖਰੀਦ ਦੌਰਾਨ ਕੌਈ ਔਕੜ ਨਾ ਆਵੇ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਕੌਰ ਬਰਾੜ, ਪਨਸਪ ਦੀ ਐਮ.ਡੀ. ਸੋਨਾਲੀ ਗਿਰਿ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਪੁਨੀਤ ਗੋਇਲ, ਪੰਜਾਬ ਮੰਡੀਕਰਨ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਬੀ. ਸ੍ਰੀਨਿਵਾਸਨ, ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਕਮਲ ਗਰਗ ਹਾਜ਼ਰ ਸਨ।

Have something to say? Post your comment

 

ਪੰਜਾਬ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਾਈ ਅੰਮ੍ਰਿਤਪਾਲ ਸਿੰਘ ਹਲਕਾ ਖਡੂਰ ਸਾਹਿਬ ਤੋ ਅਜਾਦ ਉਮੀਦਵਾਰ ਵਜੋ ਚੋਣ ਲੜਣਗੇ

ਮੋਦੀ ਮੰਗਲਸੂਤਰ ਸਬੰਧੀ ਬੇਬੁਨਿਆਦ ਹਊਆ ਖੜ੍ਹਾ ਕਰ ਕੇ ਮੁਲਕ ਦੀ ਬਹੁਗਿਣਤੀ ਦੀਆਂ ਵੋਟਾਂ ਬਟੋਰਨਾ ਚਾਹੁੰਦੇ ਹਨ: ਬਲਬੀਰ ਸਿੱਧੂ

ਮੁੱਖ ਮੰਤਰੀ ਮਾਨ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਗੁਰੂ ਚਰਨਾਂ ‘ਚ ਟੇਕਿਆ ਮੱਥਾ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਭਾਜਪਾ ਹਰਾਓ ਤੇ ਭਜਾਓ ਭਜਾਓ ਦਾ ਸੱਦਾ ਦਿੰਦੇ ਫਲੈਕਸ ਕੰਧਾਂ ਉੱਪਰ ਲਗਾਉਣ ਦੀ ਕੀਤੀ ਸ਼ੁਰੂਆਤ 

ਮਾਨ ਦਾ ਮੋਦੀ ਤੋਂ ਬਾਦਲਾਂ ਤੱਕ ਹਰ ਵਿਰੋਧੀ 'ਤੇ ਹਮਲਾ, ਕਿਹਾ ਮੈਂ ਆਪਣੇ ਲੋਕਾਂ ਦੇ ਹੱਕਾਂ ਲਈ ਲੜਦਾ ਰਹਾਂਗਾ