ਧਰਮ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | March 27, 2024 09:35 PM

ਸੰਗਰੂਰ- ਪਿਛਲੇ ਦਿਨਾਂ ਦੌਰਾਨ ਮਿਲਾਵਟੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ ਵਿਅਕਤੀਆਂ ਵਿੱਚੋਂ ਹੁਣ ਕੇਵਲ ਇੱਕ ਵਿਅਕਤੀ ਹੀ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ ਹੈ ਜਦਕਿ ਬਾਕੀ ਦੇ 27 ਵਿਅਕਤੀ ਵੱਖ ਵੱਖ ਹਸਪਤਾਲਾਂ ਵਿੱਚੋਂ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜੇਰੇ ਇਲਾਜ ਇਹ ਵਿਅਕਤੀ, ਲੋੜੀਂਦੀ ਮੈਡੀਕਲ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਤੰਦਰੁਸਤ ਹੋ ਕੇ ਆਪੋ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਸਬੰਧਤ ਸਬ ਡਵੀਜ਼ਨਾਂ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਸਪਤਾਲੋਂ ਪਰਤੇ ਇਨ੍ਹਾਂ ਵਿਅਕਤੀਆਂ ਦੀ ਸਿਹਤ ਦੀ ਢੁਕਵੀਂ ਨਿਗਰਾਨੀ ਕਰਨ ਨੂੰ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਗੁੱਜਰਾਂ, ਰਵਿਦਾਸਪੁਰਾ ਟਿੱਬੀ ਤੇ ਢੰਡੋਲੀ ਖੁਰਦ ਦੇ ਨਾਲ ਨਾਲ ਹੋਰਨਾਂ ਨੇੜਲੇ ਪਿੰਡਾਂ ਵਿੱਚ ਵੀ ਜਾਗਰੂਕਤਾ ਅਭਿਆਨ ਲਗਾਤਾਰ ਜਾਰੀ ਹੈ ਅਤੇ ਲੋਕਾਂ ਨੂੰ ਨਕਲੀ ਸ਼ਰਾਬ ਤੋਂ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਦੋਸ਼ੀਆਂ ਖਿਲਾਫ਼ ਨਿਯਮਾਂ ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਕਾਲੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਗੈਰ ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਤੇ ਐਕਸਾਈਜ਼ ਵਿਭਾਗ ’ਤੇ ਅਧਾਰਿਤ ਟੀਮਾਂ ਜ਼ਿਲ੍ਹੇ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਨਿਰੰਤਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜਿਆ ਪਾਇਆ ਜਾਂਦਾ ਹੈ ਤਾਂ ਉਸ ਬਾਰੇ ਸੂਚਨਾ ਪੁਲਿਸ ਕੰਟਰੋਲ ਰੂਮ ਜਾਂ ਹੈਲਪਲਾਈਨ ਨੰਬਰ 112 ’ਤੇ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ।

 

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ