ਪੰਜਾਬ

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਕੌਮੀ ਮਾਰਗ ਬਿਊਰੋ | March 28, 2024 06:40 PM

ਚੰਡੀਗੜ੍ਹ-ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਕਈ ਸਾਬਕਾ ਕਾਂਗਰਸੀ ਆਗੂ ਅੱਜ ਚੰਡੀਗੜ੍ਹ ਦਫ਼ਤਰ ਵਿਖੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਇੰਚਾਰਜ ਵਿਜੇ ਰੂਪਾਨੀ ਦੀ ਹਾਜ਼ਰੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਸ਼ਾਮਿਲ ਕਰਾਉਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ, "ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਲਗਾਤਾਰ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਮੈਂ ਇਸ ਪਾਰਟੀ ਦਾ ਹਿੱਸਾ ਬਣਕੇ ਆਪਣੇ ਆਪ ਵਿੱਚ ਮਾਣ ਮਹਿਸੂਸ ਕਰ ਰਹੀ ਹਾਂ ਕਿ ਮੈਂ ਅਜਿਹੀ ਲੋਕ ਕੇਂਦਰਿਤ ਪਾਰਟੀ ਦਾ ਹਿੱਸਾ ਹੈ ਅਤੇ ਮੈਂ ਪਟਿਆਲਾ ਜ਼ਿਲ੍ਹੇ ਦੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕਰਦੀ ਹਾਂ ਜੋ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਹਨ।"

ਉਨ੍ਹਾਂ ਅੱਗੇ ਕਿਹਾ, “ਸ਼੍ਰੀ ਸੁਨੀਲ ਜਾਖੜ ਜੀ ਅਤੇ ਸ਼੍ਰੀ ਵਿਜੇ ਰੁਪਾਣੀ ਜੀ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਭਾਜਪਾ ਇਕਾਈ ਪੂਰੀ ਮਿਹਨਤ ਕਰ ਰਹੀ ਹੈ ਅਤੇ ਮੈਨੂੰ ਪੂਰਾ ਯਕੀਨ ਹੈ ਕਿ ਅਸੀਂ ਪੰਜਾਬ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਹਾਸਿਲ ਕਰਾਂਗੇ। ਇਸ ਜਾਅਲੀ ਆਮ ਆਦਮੀ ਪਾਰਟੀ ਦੇ ਝੂਠ ਅਤੇ ਧੋਖੇ ਤੋਂ ਪੰਜਾਬ ਦੇ ਲੋਕ ਅੱਕ ਚੁੱਕੇ ਹਨ ਅਤੇ ਆਉਣ ਵਾਲੇ 1 ਜੂਨ ਨੂੰ ਇਨ੍ਹਾਂ ਨੂੰ ਸ਼ੀਸ਼ਾ ਜ਼ਰੂਰ ਦਿਖਾਉਣਗੇ।"

ਮੀਡੀਆ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ, “ਮੈਂ ਅੱਜ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਨਵੇਂ ਮੈਂਬਰਾਂ ਦਾ ਦਿਲੋਂ ਸੁਆਗਤ ਕਰਦਾ ਹਾਂ ਅਤੇ ਮੈਨੂੰ ਯਕੀਨ ਹੈ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਮੈਂ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਜੀ ਦਾ ਵੀ ਸੁਆਗਤ ਕਰਦਾ ਹਾਂ ਜੋਕਿ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਸਾਡੇ ਸੂਬੇ ਦੇ ਦਫਤਰ ਆਏ ਹਨ।''

ਪਾਰਟੀ ਬਾਰੇ ਗੱਲ ਕਰਦੇ ਹੋਏ ਜਾਖੜ ਨੇ ਅੱਗੇ ਕਿਹਾ, ''ਭਾਜਪਾ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਭਾਰਤ ਵਿਕਾਸ ਅਤੇ ਤਰੱਕੀ ਦੇ ਰਾਹ 'ਤੇ ਅੱਗੇ ਵਧੇ ਅਤੇ 140 ਕਰੋੜ ਭਾਰਤੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਪਿਛਲੇ 10 ਸਾਲਾਂ 'ਚ ਭਾਰਤ ਦੀਆਂ ਵਧ ਰਹੀਆਂ ਸਫਲਤਾਵਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ।'

ਅੱਜ ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਐਸ.ਐਮ.ਐਸ ਸੰਧੂ, ਸਾਬਕਾ ਚੇਅਰਮੈਨ, ਪੰਜਾਬ ਇਨਫੋ ਟੈਕ, ਸ਼੍ਰੀ ਸੰਜੀਵ ਗਰਗ, ਸਾਬਕਾ ਰਾਜ ਸੂਚਨਾ ਕਮਿਸ਼ਨਰ, ਪੰਜਾਬ; ਮਾਰਕਿਟ ਕਮੇਟੀ ਨਾਭਾ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਖਟੜਾ; ਸਾਬਕਾ ਪ੍ਰਿੰਸੀਪਲ ਗੌਰਮਿੰਟ ਟੀਚਰਜ਼ ਐਸੋਸੀਏਸ਼ਨ ਪਟਿਆਲਾ ਅਤੇ ਕਨਵੀਨਰ ਯੂਥ ਬਚਾਓ ਫਰੰਟ ਪੰਜਾਬ ਦੇ ਪ੍ਰਧਾਨ ਹਰਦੀਪ ਸਿੰਘ ਤੇਜਾ, ਸਾਬਕਾ ਮੈਂਬਰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਅਤੇ ਚੇਅਰਮੈਨ ਮੁਸਲਿਮ ਮਹਾਸਭਾ ਪੰਜਾਬ ਬਹਾਦਰ ਖਾਨ, ਡਾ. ਸਰਪੰਚ ਗ੍ਰਾਮ ਪੰਚਾਇਤ, ਸਾਬਕਾ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਦਰਸ਼ਨ ਸਿੰਘ; ਸਾਬਕਾ ਚੇਅਰਮੈਨ ਪੰਚਾਇਤੀ ਰਾਜ ਪ੍ਰਿਤਪਾਲ ਸਿੰਘ ਬਿਸ਼ਨਪੁਰਾ; ਸਾਬਕਾ ਚੇਅਰਮੈਨ, ਪੰਜਾਬ ਖਾਦੀ ਗਰਾਮ ਉਦਯੋਗ ਬੋਰਡ, ਮੈਂਬਰ ਪੀ.ਏ.ਸੀ. ਅਕਾਲੀ ਦਲ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਸ: ਹਰਵਿੰਦਰ ਸਿੰਘ ਹਰਪਾਲਪੁਰ।

Have something to say? Post your comment

 

ਪੰਜਾਬ

ਸਿਆਸੀ ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਤਿੰਦਰ ਜੋਰਵਾਲ

ਜਨਤਕ, ਜਮਹੂਰੀ ਜਥੇਬੰਦੀਆਂ ਵੱਲੋਂ ਮੋਦੀ ਦੀਆਂ ਨਫ਼ਰਤੀ ਅਤੇ ਦੇਸ਼ ਨੂੰ ਵੰਡਣ ਵਾਲੀਆਂ ਤਕਰੀਰਾਂ ਖਿਲਾਫ਼ ਲਾਮਬੰਦੀ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ

ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਸ਼੍ਰੋਮਣੀ ਕਮੇਟੀ ਕਰਮਚਾਰੀਆਂ ਵੱਲੋਂ ਪਾਕਿਸਤਾਨ ਵਿੱਚ ਮੁਸਲਿਮ ਰਹੁਰੀਤਾ ਨਾਲ ਨਮਾਜ਼ ਅਦਾ ਕਰਨ ਤੇ ਕਾਰਵਾਈ ਦੀ ਹੋਈ ਤਿਆਰੀ

ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ