ਪੰਜਾਬ

ਛੀਨਾ ਨੇ ਕੈਬਨਿਟ ਮੰਤਰੀ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਖਿਲਾਫ਼ ਵਰਤੀ ਸ਼ਬਦਾਂਵਲੀ ਕੀਤੀ ਨਿਖੇਧੀ

ਕੌਮੀ ਮਾਰਗ ਬਿਊਰੋ | April 15, 2024 08:34 PM

ਅੰਮ੍ਰਿਤਸਰ-ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਵੱਲੋਂ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਖਿਲਾਫ਼ ਵਰਤੀ ਗਈ ਸ਼ਬਦਾਂਵਲੀ ਦੀ ਨਿਖੇਧੀ ਕਰਦਿਆਂ ਨੈਤਿਕਤਾ ਦੇ ਅਧਾਰ ’ਤੇ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਕਲਗੀਧਰ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕਰ ਕੇ ਸਿੱਖਾਂ ਨੂੰ ਜਾਤ ਪਾਤ ਦੇ ਬੰਧਨ ਤੋਂ ਮੁਕਤ ਕੀਤਾ ਸੀ। ਪਰ ਬੜ੍ਹੇ ਅਫ਼ਸੋਸ ਦੀ ਗੱਲ ਹੈ ਕਿ ਅਜੋਕੇ ਸਮਾਜ ’ਚ ਵੀ ਅਜਿਹੀ ਛੋਟੀ ਸੋਚ ਦੇ ਮਾਲਕ ਵੀ ਹਨ ਜੋ ਕਿ ਇਹੋ ਜਿਹਾ ਭੇਦਭਾਵ ਵਾਲਾ ਰਵੱਈਆ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ: ਭੁੱਲਰ ਜੋ ਕਿ ਸੂਬੇ ਦੇ ਟਰਾਂਸਪੋਰਟ ਮੰਤਰੀ ਹਨ ਵੱਖ-ਵੱਖ ਜਾਤੀਆਂ ਪ੍ਰਤੀ ਭੱਦੀਆਂ ਟਿੱਪਣੀਆਂ ਕਰ ਕੇ ਆਪਣੀ ਸੌੜੀ ਸੋਚ ਨੂੰ ਉਜਾਗਰ ਕਰ ਰਹੇ ਹਨ। ਅਜਿਹੇ ਨੇਤਾ ਦੇ ਹੱਥ ਸੂਬੇ ਦੀ ਵਾਂਗਡੋਰ ਹੋਣਾ ਖਤਰੇ ਤੋ ਖ਼ਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ: ਭੁੱਲਰ ਨੇ ਭਾਸ਼ਣ ਦੌਰਾਨ ਰਾਮਗੜੀਆ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਹੈ, ਜਿਸ ਨਾਲ ਸਮੂਹ ਪੰਜਾਬੀਆਂ ਹਿਰਦੇ ਵਲੂੰਧਰੇ ਗਏ ਹਨ।
ਉਨ੍ਹਾਂ ਕਿਹਾ ਕਿ ਅੱਜ ਦੇ ਅਖੌਤੀ ਬਦਲਾਵ ਵਾਲੇ ਸ਼ਰੇਆਮ ਸਟੇਜਾਂ ’ਤੇ ਸਿੱਖਾਂ ਦਾ ਅਪਮਾਨ ਕਰ ਰਹੇ ਹਨ। ਸਮੁੱਚੇ ਪੰਜਾਬੀਆਂ ਨੂੰ ਜਾਤ ਪਾਤ ਤੋਂ ਉੱਪਰ ਉੱਠ ਕੇ ਇਸਦਾ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਨੀ ਚਾਹੀਦੀ ਹੈ ਨਾ ਕਿ ਅਜਿਹੀ ਘਟੀਆ ਪੱਧਰ ਦੀ ਰਾਜਨੀਤੀ। ਸ: ਛੀਨਾ ਨੇ ਕਿਹਾ ਕਿ ਲਾਲਜੀਤ ਭੁੱਲਰ ਨੂੰ ਤੁਰੰਤ ਸਵਰਨਕਾਰ ਅਤੇ ਰਾਮਗੜ੍ਹੀਆਂ ਬਰਾਦਰੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਇਕ ਸਾਬਕਾ ਕਾਂਗਰਸੀ ਵਿਧਾਇਕ ਤੇ ਉਨ੍ਹਾਂ ਦੇ ਪਰਿਵਾਰ ਖਿਲਾਫ਼ ਕੀਤੀ ਗਈ ਟਿੱਪਣੀ ਦੀ ਵੀ ਨਿੰਦਾ ਕੀਤੀ।
ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕਰਦਿਆਂ ਸ: ਭੁੱਲਰ ਵੱਲੋਂ ਵਰਤੀ ਸ਼ਬਦਾਂਵਲੀ ਸਬੰਧੀ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਵੰਡ ਪਾਊ ਭਾਸ਼ਣਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਕਾਨੂੰਨ ਲਾਗੂ ਕੀਤਾ ਜਾਵੇ ਤਾਂ ਜੋ ਕਿ ਭਵਿੱਖ ’ਚ ਵੀ ਕੋਈ ਅਜਿਹੀ ਟਿੱਪਣੀ ਨਾ ਕਰ ਸਕੇ।

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ