ਪੰਜਾਬ

ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ-ਐਸ.ਡੀ.ਐਮ. ਗਗਨਦੀਪ ਸਿੰਘ

ਗੁਰਜੰਟ ਸਿੰਘ ਬਾਜੇਵਾਲੀਆ/ਕੌਮੀ ਮਾਰਗ ਬਿਊਰੋ | April 15, 2024 09:03 PM

ਮਾਨਸਾ-ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵੋਟਰ ਦਾ ਜਾਗਰੂਕ ਹੋਣਾਂ ਜ਼ਰੂਰੀ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਨਿਰਧਾਰਤ ‘ਇਸ ਵਾਰ 70 ਪਾਰ’ ਦੇ ਵੋਟਿੰਗ ਟੀਚੇ ਨੂੰ ਪੂਰਾ ਕੀਤਾ ਜਾ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਸ਼੍ਰੀ ਗਗਨਦੀਪ ਸਿੰਘ ਨੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਵੀਪ ਰੈਲੀ ਨੂੰ ਬੁਢਲਾਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵੱਲ ਰਵਾਨਾ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਵੋਟ ਦੇ ਅਧਿਕਾਰੀ ਪ੍ਰਤੀ ਜਾਗਰੂਕ ਹੋਣਾ ਬਹੁਤ ਲਾਜ਼ਮੀ ਹੈ ਅਤੇ ਹਰ ਨਾਗਰਿਕ ਨੂੰ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸੇ ਉਦੇਸ਼ ਨੂੰ ਲੈ ਕੇ ਸਵੀਪ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਜਾਗਰੂਕ ਕਰਕੇ ਲੋਕ ਸਭਾ ਚੋਣਾਂ ਵਿਚ ਵਧੇਰੇ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਸਵੀਪ ਰੈਲੀ ਵਿਚ ਕ੍ਰਿਸ਼ਨਾ ਕਾਲਜ ਰੱਲੀ ਦੀਆਂ ਵਿਦਿਆਰਥਣਾਂ ਨੇ ਗਿੱਧਾ ਅਤੇ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਵੱਲੋਂ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਲੋਕਾਂ ਨੂੰ ਮਤਦਾਨ ਕਰਨ ਦਾ ਸੁਨੇਹਾ ਦਿੱਤਾ। ਸਵੀਪ ਆਈਕਨ ਉਧਮ ਸਿੰਘ ਨੇ ਵੱਖ ਵੱਖ ਗੀਤਾਂ ਜ਼ਰੀਏ ਵੋਟ ਦੇ ਹੱਕ ਦੀ ਮਹੱਤਤਾ ਦਾ ਹੋਕਾ ਦਿੱਤਾ।
ਸਵੀਪ ਜਾਗਰੂਕਤਾ ਰੈਲੀ ਸ.ਸ. ਸਕੂਲ ਤੋਂ ਰਾਮਲੀਲਾ ਗਰਾਊਂਡ, ਗਾਂਧੀ ਮਾਰਕੀਟ ਗੋਲ ਚੱਕਰ, ਅਨਾਜ ਮੰਡੀ ਤੋਂ ਹੁੰਦੇ ਹੋਏ ਬੱਸ ਸਟੈਂਡ ਵਿਖੇ ਸਮਾਪਤ ਹੋਈ। ਇਸ ਸਵੀਪ ਰੈਲੀ ਵਿੱਚ ਲਗਭਗ 100 ਵਿਦਿਆਰਥੀ ਅਤੇ ਵਿਦਿਆਰਥਣਾ ਨੇ ਭਾਗ ਲਿਆ।
ਇਸ ਮੌਕੇ ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਸ੍ਰੀ ਪ੍ਰਵੀਨ ਕੁਮਾਰ, ਮਾਸਟਰ ਟਰੇਨਰ ਨਾਇਬ ਸਿੰਘ, ਨਵਨੀਤ ਕੁਮਾਰ ਹੈਡ ਮਾਸਟਰ, ਹਰਜਿੰਦਰ ਸਿੰਘ ਹੈਡ ਮਾਸਟਰ, ਮਨਦੀਪ ਸਿੰਘ, ਇੰਦਰਜੀਤ ਸਿੰਘ, ਜਸਕੀਰਤ ਸਿੰਘ ਲੈਕਚਰਾਰ, ਬਿਮਲ ਕੁਮਾਰ, ਹਰਪ੍ਰੀਤ ਸਿੰਘ, ਧਰਮਪਾਲ ਸ਼ਰਮਾ, ਨਿਰਮਲ ਸਿੰਘ ਅਤੇ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ ਦਾ ਸਮੂਹ ਸਟਾਫ ਹਾਜਰ ਸੀ।

 

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ