ਪੰਜਾਬ

ਸ੍ਰੀ ਅਕਾਲ ਤਖ਼਼ਤ ਸਾਹਿਬ ਦੇ ਜਥੇਦਾਰ ਦੀ ਜਿੰਮੇਵਾਰੀ ਬਣਦੀ ਸੀ ਕਿ ਉਹ ਖੁਦ ਚੇਤਨਾ ਮਾਰਚ ਅਰੰਭ ਕਰਵਾਉਦੇ-ਮਾਤਾ ਬਲਵਿੰਦਰ ਕੌਰ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | April 16, 2024 07:35 PM

ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਕਿਹਾ ਹੈ ਕਿ ਜਦ ਪੁਲੀਸ ਸਾਨੂੰ ਬੇਹਦ ਜਾਲਮਾਨਾ ਢੰਗ ਨਾਲ ਗ੍ਰਿਫਤਾਰ ਕਰਕੇ ਲੈ ਗਈ ਸੀ ਤਾਂ ਸ੍ਰੀ ਅਕਾਲ ਤਖ਼਼ਤ  ਸਾਹਿਬ ਦੇ ਜਥੇਦਾਰ ਦੀ ਜਿੰਮੇਵਾਰੀ ਬਣਦੀ ਸੀ ਕਿ ਉਹ ਖੁਦ ਤਖ਼ਤ ਸ੍ਰੀ ਦਮਦਮਾ ਸਾਹਿਬ ਤੋ ਚੇਤਨਾ ਮਾਰਚ ਅਰੰਭ ਕਰਵਾਉਦੇ।ਅੱਜ ਵਿਰਾਸਤੀ ਗਲੀ ਵਿਚ ਚਲ ਰਹੇ ਮੋਰਚੇ ਵਿਚ ਬੈਠੇ ਬੀਬੀ ਬਲਵਿੰਦਰ ਕੌਰ ਨੇ ਕਿਹਾ ਕਿ 3 ਅਪ੍ਰੈਲ ਨੂੰ ਜਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ ਹੋਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਮਿਲੇ ਸਨ ਤਾਂ ਜਥੇਦਾਰ ਨੇ ਖੁਦ ਉਨਾਂ ਨੂੰ ਸੁਝਾਅ ਦਿੱਤਾ ਸੀ ਕਿ ਬੰਦੀ ਸਿੱਖਾਂ ਨੂੰ ਲੈ ਕੇ ਚੇਤਨਾ ਮਾਰਚ ਕਢੇ ਜਾਣ ਦੀ ਜਰੂਰਤ ਹੈ ਤੇ ਜਥੇਦਾਰ ਦੇ ਸੁਝਾਅ ਤੇ ਹੀ ਪਰਿਵਾਰ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਪੰਥਕ ਵਕੀਲ ਸ੍ਰ ਭਗਵੰਤ ਸਿੰਘ ਸਿਆਲਕਾ ਨੇ 8 ਅਪ੍ਰੈਲ  ਨੂੰ ਚੇਤਨਾ ਮਾਰਚ ਕਢਣ ਦਾ ਐਲਾਨ ਕੀਤਾ ਸੀ।ਜ਼ੇਕਰ ਪੁਲੀਸ ਨੇ ਸਾਨੂੰ ਹਿਰਾਸਤ ਵਿਚ ਲੈ ਲਿਆ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਖੁਦ ਅਗਵਾਈ ਕਰਕੇ ਮਾਰਚ ਸ੍ਰੀ ਅੰਮ੍ਰਿਤਸਰ ਸਾਹਿਬ ਤਕ ਲੈ ਕੇ ਆਉਦੇ। ਪੁਲੀਸ ਨੇ ਬੇਹਦ ਜਾਲਮਾਨਾਂ ਢੰਗ ਨਾਲ ਸਾਨੂੰ ਲੇਡੀਜ ਪੁਲੀਸ ਦੀ ਗੈਰ ਮੌਜ਼ੂਦਗੀ ਵਿਚ ਹਿਰਾਸਤ ਵਿਚ ਲਿਆ। ਸਾਰੀਆਂ ਪੰਥਕ ਧਿਰਾਂ ਖਾਮੌਸ਼ੀ ਧਾਰਨ ਕਰ ਗਈਆਂ।  ਉਨਾ ਉਲਾਮਾਂ ਦਿੱਤਾ ਕਿ ਪੰਥਕ ਜਥੇਬੰਦੀਆਂ ਨੇ ਸਾਨੂੰ ਬਿਲਕੁਲ ਵਿਸਾਰ ਦਿੱਤਾ ਹੈ ਜਦਕਿ ਭਾਈ ਅੰਮ੍ਰਿਤਪਾਲ ਸਿੰਘ ਕਿਸੇ ਨਿਜੀ ਸਵਾਰਥ ਲਈ ਨਹੀ ਬਲਕਿ ਨੌਜਵਾਨ ਪੀੜੀ ਨੂੰ ਜਾਗਰੂਕ ਕਰਨ, ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਗਾਉਣ ਅਤੇ ਨਸ਼ਿਆਂ ਦੀ ਦਲਦਲ ਤੋ ਬਚਾਉਣ ਦੀ ਆਪਣੀ ਜਿੰਮੇਵਾਰੀ ਪੂਰੀ ਕਰ ਰਹੈ ਸਨ ਤੇ ਪੁਲੀਸ ਨੇ ਉਨਾਂ ਨੂੰ ਗ੍ਰਿਫਤਾਰ ਕੀਤਾ, ਐਨ ਐਸ ਏ ਲਗਾਇਆ ਤੇ ਪੰਜਾਬ ਤੋ ਹਜਾਰਾਂ ਮੀਲ ਦੂਰ ਡਿਬਰੂਗੜ੍ਹ ਜ਼ੇਲ ਵਿਚ ਬੰਦ ਕੀਤਾ ਹੋਇਆ ਹੈ। ਇਸ ਮੌਕੇ ਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ੍ਰ ਤਰਸੇਮ ਸਿੰਘ ਨੇ ਕਿਹਾ ਕਿ ਚੇਤਨਾ ਮਾਰਚ ਨੂੰ ਲੈ ਕੇ ਜਿਸ ਤਰਾਂ ਦੀ ਤਿਆਰੀ ਕਰਨੀ ਚਾਹੀਦੀ ਸੀ ਉਹ ਨਹੀ ਕੀਤੀ ਗਈ। ਆਪਸੀ ਤਾਲਮੇਲ ਦੀ ਕਮੀ ਕਾਰਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਤੇ ਜਥੇਦਾਰ ਤਖ਼ਤ ਦਮਦਮਾ ਸਾਹਿਬ ਨੂੰ ਦੇਰ ਰਾਤ ਤਕ ਮਾਰਚ ਬਾਰੇ ਜਿਆਦਾ ਜਾਣਕਾਰੀ ਹੀ ਨਹੀ ਸੀ।ਉਨਾ ਕਿਹਾ ਕਿ ਅਗਲਾ ਪ੍ਰੋਗਰਾਮ ਅਸਾਮ ਦੀ ਡਿਬਰੂਗੜ੍ਹ ਜ਼ੇਲ ਵਿਚ ਨਜਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨਾਲ ਵਿਚਾਰ ਕਰਕੇ ਜਲਦ ਹੀ ਦਿੱਤਾ ਜਾਵੇਗਾ। ਇਸ ਤੋ ਪਹਿਲਾਂ ਦੇਰ ਰਾਤ ਨੂੰ ਬੀਬੀ ਬਲਵਿੰਦਰ ਕੌਰ ਤੇ ਉਨਾਂ ਨਾਲ ਗ੍ਰਿਫਤਾਰ ਕੀਤੇ ਗਏ ਪਰਵਾਰਕ ਮੈਂਬਰਾਂ ਨੂੰ ਪੁਲੀਸ ਨੇ ਜਮਾਨਤ ਤੇ ਰਿਹਾਅ ਕਰ ਦਿੱਤਾ।

 

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ