ਪੰਜਾਬ

ਖ਼ਾਲਸਾ ਕਾਲਜ ਵੂਮੈਨ ਨੇ ਪਲੇਸਮੈਂਟ ਡਰਾਈਵ ਕਰਵਾਈ

ਕੌਮੀ ਮਾਰਗ ਬਿਊਰੋ | April 16, 2024 07:39 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈੱਟ ਸੈੱਲ ਵੱਲੋਂ ‘ਪਲੇਸਮੈੱਟ ਡਰਾਈਵ’ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਪਲੇਸਮੈਂਟ ਮੌਕੇ ਸਾਇੰਸ ਜੈਨਿਕ ਐਜੂਕੇਸ਼ਨ ਇੰਸਟੀਚਿਊਟ ਨੇ ਬਤੌਰ ਪਲੇਸਮੈੱਟ ਟੀਮ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਰਾਕੇਸ਼ ਕੁਮਾਰ ਅਤੇ ਡਾ. ਮਨਦੀਪ ਗੁਲਾਟੀ ਵੱਲੋਂ ਸਾਇੰਸ ਜੈਨਿਕ ਦੇ ਡਾਇਰੈਕਟਰ ਸ. ਨਵਤੇਸ਼ ਸਿੰਘ ਨੂੰ ਪੌਦਾ ਭੇਂਟ ਕਰ ਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਸ. ਨਵਤੇਸ਼ ਸਿੰੰਘ ਨੇ ਸੰਬੋਧਨ ਕਰਦਿਆਂ ਟੀਮ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਅਤੇ ਐਜੂਕੇਸ਼ਨ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਿਰਫ਼ ਤੁਹਾਨੂੰ ਨੌਕਰੀ ਹੀ ਪ੍ਰਦਾਨ ਨਹੀਂ ਕਰਦੀ, ਸਗੋਂ ਭਵਿੱਖ ’ਚ ਤੁਹਾਡੇ ਅਕਾਦਮਿਕ ਵਿਕਾਸ ਦੀਆਂ ਰਾਹਾਂ ਨੂੰ ਵੀ ਖੋਲ੍ਹਦੀ ਹੈ। ਪੀ. ਪੀ. ਟੀ. ਦੇ ਮਾਧਿਅਮ ਰਾਹੀਂ ਉਨ੍ਹਾਂ ਇਸ ਟੀਮ ਨਾਲ ਜੁੜੇ ਵਿਦਿਆਰਥੀਆਂ ਦੀ ਗਿਣਤੀ, ਉਨ੍ਹਾਂ ਦੁਆਰਾ ਪ੍ਰਾਪਤ ਤਜ਼ਰਬਿਆਂ ਨੂੰ ਸਾਂਝਾ ਕੀਤਾ। ਇਸ ਮੌਕੇ ’ਤੇ 100 ਦੇ ਕਰੀਬ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਇੰਟਰਵਿਊ ਲਈ ਫ਼ਾਰਮ ਭਰੇ। ਚਾਰ ਪੜ੍ਹਾਵਾਂ ਦੇ ਤਹਿਤ ਇੰਟਰਵਿੳ ਪੈਨਲ ਦੁਆਰਾ ਇੰਟਰਵਿਊ ਲਈ ਗਈ। ਇਸ ਮੌਕੇ 30 ਵਿਦਿਆਰਥੀ ਨੂੰ ਸ਼ਾਰਟ ਲਿਸਟ ਕਰਦਿਆਂ ਭਵਿੱਖ ’ਚ ਨਿਯੁਕਤੀ ਪੱਤਰ ਦੇਣ ਦੀ ਉਮੀਦ ਜਾਹਿਰ ਕੀਤੀ ਗਈ।

ਇਸ ਦੌਰਾਨ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਉਕਤ ਟੀਮ ਦੇ ਅਜਿਹੇ ਸ਼ਲਾਘਾਯੋਗ ਯਤਨਾਂ ਲਈ ਧੰਨਵਾਦ ਕਰਦੇ ਹੋਏ ਕਾਲਜ ਪਲੇਸਮੈੱਟ ਸੈੱਲ ਦੇ ਅਜਿਹੇ ਉੱਦਮ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਤੇ ਕਾਬਲੀਅਤ ਨੂੰ ਵਡਿਆਉਂਦੇ ਹੋਏ ਭਵਿੱਖ ’ਚ ਅਜਿਹੇ ਮੌਕਿਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਪ੍ਰੋਗਰਾਮ ਦੇ ਅੰਤ ’ਚ ਡਾ. ਰਾਕੇਸ਼ ਕੁਮਾਰ, ਡਾ. ਮਨਦੀਪ ਗੁਲਾਟੀ ਤੇ ਹੋਰ ਟੀਮ ਮੈਂਬਰਾਂ ਨੇ ਸਾਇੰਸ ਜੈਨਿਕ ਟੀਮ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਦੇ ਹੋਏ ਧੰਨਵਾਦ ਕੀਤਾ।

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ