ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 17, 2024 08:11 PM

ਨਵੀਂ ਦਿੱਲੀ -ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ 325 ਵੇ ਸਾਜਨਾ ਦਿਵਸ ਮੌਕੇ ਸੰਗਤਾ ਦਾ ਰਿਕਾਡ ਤੋੜ ਇਕੱਠ ਹੋਇਆ, ਵਿਸਾਖੀ ਪੁਰਬ ਮਣਾਉਣ ਲਈ ਸੰਗਤਾ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।

ਪ੍ਰਿਤਪਾਲ ਸਿੰਘ ਖਾਲਸਾ ਅਤੇ ਕਰਨੈਲ ਸਿੰਘ ਨੇ ਸਾਂਝੇ ਤੋਰ ਤੇ ਦਸਿਆ ਕਿ ਗੁਰਦਵਾਰਾ ਸਾਹਿਬ ਵਿਖੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪ੍ਰੰਤ ਨਿਸ਼ਾਨ ਸਾਹਿਬ ਦਾ ਚੋਹਲਾ ਬਦਲਣ ਦੀ ਸੇਵਾ ਖਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਬੜੇ ਹੀ ਉਤਸ਼ਾਹ ਨਾਲ ਕੀਤੀ ਗਈ ਅਤੇ ਭਾਈ ਕਰਨੈਲ ਸਿੰਘ ਜੀ ਨੇ ਅਰਦਾਸ ਕੀਤੀ।
ਦੀਵਾਨ ਦੀ ਆਰੰਭਤਾ ਸਵਿਟਜ਼ਰਲੈਂਡ ਦੇ ਜੰਮ ਪਲ ਬਚਿੱਆ ਨੇ ਗੁਰਬਾਣੀ ਕੀਰਤਨ ਨਾਲ ਕੀਤੀ, ਉਪ੍ਰੰਤ ਭਾਈ ਸਵਿੰਦਰ ਸਿੰਘ, ਜਸਦੀਪ ਸਿੰਘ ਦੇ ਰਾਗੀ ਜੱਥੇ ਨੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵਿਸਾਖੀ ਦੇ ਤਿਉਹਾਰ ਖਾਲਸਾ ਸਾਜਨਾ ਦਿਵਸ ਵਾਰੇ ਜਾਣਕਾਰੀ ਪੰਜਾਬੀ ਕਲਾਸ ਦੇ ਬੱਚਿਆ ਨੇ ਬਾਖੂਬੀ ਨਾਲ ਸੰਗਤਾ ਵਿਚ ਸਾਂਝੀ ਕੀਤੀ।
ਭਾਈ ਪ੍ਰਿਤਪਾਲ ਸਿੰਘ ਖਾਲਸਾ ਨੇ ਸੰਗਤਾ ਨੂੰ ਸੰਬੋਧਨ ਕਰਦਿਆਂ ਦਸਮ ਪਾਤਸ਼ਾਹ ਵਲੋਂ ਰਚੀ ਗਈ ਅੰਮ੍ਰਿਤ ਸੰਚਾਰ ਦੀ ਅਦੁੱਤੀ ਚੋਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਓਸ ਸਮੇਂ ਦੇ ਹਾਲਾਤਾਂ ਬਾਰੇ ਚਾਨਣ ਪਾਂਦੇ ਹੋਏ ਸਿੱਖਾਂ ਨੇ ਕਿਸ ਤਰ੍ਹਾਂ ਮੁਗਲ ਸਮਰਾਜ ਦੀਆਂ ਜੜਾ ਹਿਲਾ ਕੇ ਖਾਲਸਾ ਰਾਜ ਦੀ ਸਥਾਪਿਤੀ ਕੀਤੀ ਸੀ, ਬਾਰੇ ਵਿਸਥਾਰ ਨਾਲ ਦਸਿਆ । ਇਸ ਪ੍ਰੋਗ੍ਰਾਮ ਦੀ ਸੇਵਾ ਹੂੰਦਲ ਪਰਿਵਾਰ ਵਲੋ ਕੀਤੀ ਗਈ। ਪ੍ਰੋਗ੍ਰਾਮ ਨੂੰ ਸਫਲ ਕਰਨ ਲਈ ਬੀਬੀ ਸੁਖਵਿੰਦਰ ਕੌਰ, ਤਰਸੇਮ ਸਿੰਘ, ਬਲਜੀਤ ਸਿੰਘ ਆਦਿ ਨੇ ਅਹਿਮ ਰੋਲ ਅਦਾ ਕੀਤਾ । ਆਖਿਰ ਵਿੱਚ ਸਟੇਜ ਦੀ ਸੇਵਾ ਨਿਭਾਉਣ ਵਾਲੇ ਭਾਈ ਕਰਨੈਲ ਸਿੰਘ ਨੇ ਸਾਰੀ ਸੰਗਤ ਦਾ ਧੰਨਵਾਦ ਕੀਤਾ।

Have something to say? Post your comment

 

ਸੰਸਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ