ਪੰਜਾਬ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਕੌਮੀ ਮਾਰਗ ਬਿਊਰੋ | April 17, 2024 08:21 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਐਸ. ਸੀ.-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ- ਤੀਜਾ ਅਤੇ ਪੰਜਵਾਂ ਦੀ ਪ੍ਰੀਖਿਆ ਦੇ ਨਤੀਜਿਆਂ ’ਚ ਯੂਨੀਵਰਸਿਟੀ ਦੀਆਂ ਟਾਪ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਨੇ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੁਆਰਾ ਲਗਨ ਅਤੇ ਮਿਹਨਤ ਨਾਲ ਕਰਵਾਈ ਪੜ੍ਹਾਈ ਸਦਕਾ ਹੀ ਵਿਦਿਆਰਥੀਆਂ ਨੇ ਉਕਤ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀ.ਐਸ.ਸੀ.-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਕੋਰਸ ਦੇ ਸਮੈਸਟਰ ਤੀਜਾ ਦੀਆਂ ਵਿਦਿਆਰਥਣਾ ਕ੍ਰਿਤਿਕਾ ਸਲਾਰੀਆ ਨੇ 85.45%, ਬਾਨੀ ਸਿੰਘ (83.64%), ਪ੍ਰਿਅੰਕਾ ਠਾਕੁਰ (80.73%), ਅੰਜਲੀ (79.82%), ਸੁਨੀਧੀ (77.45%), ਗੁਰਮੰਨਤ ਕੌਰ (72.18%), ਹਿਨਾ (70.54%) ਨੀਤਾ (70.36%), ਨਵਕਰਨਦੀਪ ਸਿੰਘ (69.64%) ਅਤੇ ਸਿਮਰਨਪ੍ਰੀਤ ਕੌਰ (68.90%) ਅੰਕ ਹਾਸਲ ਕਰਕੇ ਯੂਨੀਵਰਸਿਟੀ ’ਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ, ਪੰਜਵੀ ਛੇਵੀਂ, ਸੱਤਵੀਂ, ਅੱਠਵੀ, ਨੌਵੀਂ ਅਤੇ ਦੱਸਵੀ ਪੁਜੀਸ਼ਨ ਹਾਸਲ ਕੀਤੀ।

ਇਸ ਮੌਕੇ ਪ੍ਰਿੰ: ਡਾ. ਕੁਮਾਰ ਨੇ ਕਿਹਾ ਕਿ ਇਸੇ ਤਰ੍ਹਾਂ ਬੀ.ਐਸ.ਸੀ.-ਬੀ.ਐਡ (4 ਸਾਲਾ ਇੰਟੀਗ੍ਰੇਟਿਡ) ਸਮੈਸਟਰ ਪੰਜਵਾ ਦੀਆਂ ਵਿਦਿਆਰਥਣਾ ਸਾਂਚੀ (77.43%), ਸ਼ਾਖਸ਼ੀ (76.86), ਜਰਨੈਲ ਸਿੰਘ (75.43%), ਅਵਨੀਤ ਕੌਰ (74.71%), ਸੁਖਦੀਪ ਕੌਰ (74.43%), ਮਨਸ਼ਾ (73.71%), ਪਰਨੀਤ ਕੌਰ (73.57%), ਅਸ਼ਮੀ (73.43%) ਨੇ ਕ੍ਰਮਵਾਰ ਪਹਿਲੀ ਦੂਜੀ, ਤੀਜੀ, ਪੰਜਵੀ, ਛੇਵੀਂ, ਸੱਤਵੀਂ, ਅੱਠਵੀ ਅਤੇ ਨੌਵੀਂ ਪੁਜੀਸ਼ਨ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ’ਚ ਹੋਰ ਵੀ ਮਿਹਨਤ ਕਰਕੇ ਆਪਣੇ ਕਾਲਜ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

Have something to say? Post your comment

 

ਪੰਜਾਬ

ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

ਚੋਣਾਂ 'ਚ ਅਸਲ ਲੋਕ ਮੁੱਦੇ ਉਭਾਰਨ ਲਈ ਬੀਕੇਯੂ ਉਗਰਾਹਾਂ ਨੇ ਸੱਦੀ ਜਨਤਕ ਜਥੇਬੰਦੀਆਂ ਦੀ ਮੀਟਿੰਗ

ਅਕਾਲੀ ਦਲ ਵੱਲੋਂ ਐਨ ਡੀ ਏ ਸਰਕਾਰ ਛੱਡਣ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਮੁਹਿੰਮ ਵਿੱਢੀ: ਸੁਖਬੀਰ ਸਿੰਘ ਬਾਦਲ

ਸ੍ਰੀ ਅਨੰਦਪੁਰ ਸਾਹਿਬ ਸਾਡੀ ਇਤਿਹਾਸਕ ਧਰਤੀ, ਇੱਥੇ ਕਈ ਜੰਗਾਂ ਜਿੱਤੀਆਂ, ਇਸ ਵਾਰ ਵੀ ਅਸੀਂ ਤਾਨਾਸ਼ਾਹੀ ਦੇ ਵਿਰੁੱਧ ਲੜ ਰਹੇ ਹਾਂ: ਭਗਵੰਤ ਮਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਈਲਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਪੰਜਾਬ ਵਿਚ ਸਰਕਾਰ ਦਾ ਕੰਮਕਾਜ ਹੋਇਆ ਠੱਪ: ਸੁਖਬੀਰ ਸਿੰਘ ਬਾਦਲ

ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 

ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ