ਪੰਜਾਬ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਕੌਮੀ ਮਾਰਗ ਬਿਊਰੋ | April 18, 2024 08:47 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਕੇ ਕੀਤੀ ਗਈ।

ਇਸ ਮੌਕੇ ਪ੍ਰਿੰ: ਡਾ.ਅਮਨਪ੍ਰੀਤ ਕੌਰ ਨੇ ਵਿਸ਼ਵ ਸਿਹਤ ਦਿਵਸ ਮਨਾਉਣ ਦੀ ਪਹਿਲਕਦਮੀ ਕਰਦਿਆਂ ਆਪਣੇ ਨਿਵੇਕਲੇ ਵਿਚਾਰਾਂ ਨਾਲ ਉਕਤ ਦਿਵਸ ਨੂੰ ਮਨਾਉਣ ਲਈ ਸੇਧ ਵੀ ਦਿੱਤੀ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਡਾ. ਤਰਨਦੀਪ ਕੌਰ ਨੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ। ਇਸ ਤੋਂ ਇਲਾਵਾ ਪ੍ਰੋਗਰਾਮ ਵੱਖ-ਵੱਖ ਗਤੀਵਿਧੀ ਸੈਸ਼ਨਾਂ ਜਿਵੇਂ ਕਿ ਮਾਸਪੇਸ਼ੀ ਰਿਲੈਕਸੇਸ਼ਨ ਥੈਰੇਪੀ ਦੇ ਨਾਲ ਜਾਰੀ ਰਿਹਾ ਜੋ ਮਾਸਪੇਸ਼ੀਆ ਦੀ ਟੇਂਸ਼ਨ ਨੂੰ ਛੱਡਣ ’ਤੇ ਕੇਂਦ੍ਰਿਤ ਹੈ।

ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੌਰਾਨ ਤਣਾਅ ਨੂੰ ਘਟਾਉਣ ਅਤੇ ਆਰਾਮ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੁਆਰਾ ਇਕ ਸਾਜ਼ ਸੰਗੀਤ ਦੀ ਪੇਸ਼ਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਭਾਗੀਦਾਰਾਂ ਦੁਆਰਾ ਮੋਮਬੱਤੀਆਂ ਅਤੇ ਗੁਬਾਰਿਆਂ ਦੀ ਵਰਤੋਂ ਕਰਕੇ ਡੂੰਘੇ ਸਾਹ ਲੈਣ ਦੇ ਅਭਿਆਸ ਕੀਤੇ ਗਏ ਜੋ ਆਰਾਮ ਲਿਆਉਣ ’ਚ ਬਹੁਤ ਮਦਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰੋਗਰਾਮ ਮੌਕੇ ਲਾਫਟਰ ਥੈਰੇਪੀ ਅਤੇ ਡਾਂਸ ਥੈਰੇਪੀ ਦੇ ਸ਼ੈਸ਼ਨ ਵੀ ਲਗਾਏ ਗਏ। ਇਨ੍ਹਾਂ ਸੈਸ਼ਨਾਂ ਦਾ ਪ੍ਰਬੰਧ ਵਿਦਿਆਰਥੀਆਂ ਅਤੇ ਅਧਿਆਪਕਾ ਲਈ ਕੀਤਾ ਗਿਆ। ਇਹ ਸੈਸ਼ਨ ਵਿਦਿਆਰਥੀਆਂ ’ਚ ਤਬਦੀਲੀ ਲਿਆਉਣ ਲਈ ਇਕ ਨਵਾਂ ਮੀਲ ਪੱਥਰ ਤੈਅ ਕਰਦੇ ਹਨ। ਉਨ੍ਹਾਂ ਉਕਤ ਕਾਰਜ ਸਬੰਧੀ ਮੈਡੀਕਲ ਸਰਜੀਕਲ ਨਰਸਿੰਗ ਟੀਮ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।

Have something to say? Post your comment

 

ਪੰਜਾਬ

7 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ : ਮੁੱਖ ਚੋਣ ਅਧਿਕਾਰੀ

ਮੇਰਾ ਹਮੇਸ਼ਾ ਇਹ ਮੰਨਣਾ ਹੈ ਕਿ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ -ਮੁੱਖ ਮੰਤਰੀ ਭਗਵੰਤ ਮਾਨ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਐਡੀ.ਆਨਰੇਰੀ ਸਕੱਤਰ ਪ੍ਰਿੰਸ ਦੀ ਸਿਹਤ ਦਾ ਹਾਲ ਪੁੱਛਣ  ਪੁੱਜੇ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ

ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ

ਸੁਨਾਮ ਦਾ ਰਹਿਣ ਵਾਲਾ ਮਨਮੋਹਨ ਸਿੰਘ ਸਾਇਕਲ ਯਾਤਰਾ ਰਾਹੀਂ ਪੂਰੇ ਪੰਜਾਬ ਦੇ ਵੋਟਰਾਂ ਨੂੰ ਕਰੇਗਾ ਵੋਟ ਪਾਉਣ ਲਈ ਉਤਸ਼ਾਹਿਤ