ਪੰਜਾਬ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | April 19, 2024 05:39 PM

ਅੰਮ੍ਰਿਤਸਰ-ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਸਾਹਮਣੇ ਆਏ ਤਾਜ਼ਾ ਮਾਮਲੇ ਤੇ ਪ੍ਰਤੀਕਰਮ ਦਿੰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਘਟਨਾ ਨੂੰ ਅਤਿ ਮੰਦਭਾਗਾ ਦੱਸਦਿਆਂ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਦੇਣ ਲਈ ਸਰਕਾਰਾਂ ਤੋਂ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ ਪਰ ਅੱਜ ਪਿੰਡ ਚੀਮਾ ਪੋਤਾ ਦੇ ਗੁਰਦੁਆਰਾ ਸਾਹਿਬ `ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਖੰਡਿਤ ਕੀਤੇ ਜਾਣ ਦੇ ਮਾਮਲੇ ਨੇ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਹੈ ਉਨਾਂ ਕਿਹਾ ਕਿ ਬੇਅਦਬੀ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖਤ ਕਾਨੂੰਨ ਬਣਾ ਕੇ ਅਜਿਹੇ ਕੇਸ ਫਾਸਟ ਟ੍ਰੈਕ ਅਦਾਲਤਾਂ ਚ ਚਲਾਉਣੇ ਚਾਹੀਦੇ ਹਨ ਤਾਂਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜ਼ਾ ਦੁਆਈ ਜਾ ਸਕੇ। ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਵੀ ਅਜਿਹੀਆਂ ਘਟਨਾਵਾਂ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਹਰ ਗੁਰੂਘਰ ਚ ਲਾਉਣੇ ਚਾਹੀਦੇ ਹਨ ਜਿੱਥੇ ਅੱਜ ਤੱਕ ਨਹੀ ਲੱਗੇ। ਉਨ੍ਹਾਂ ਸਮੂਹ ਗੁਰਦੁਆਰਾ ਕਮੇਟੀਆਂ, ਪ੍ਰਬੰਧਕਾਂ, ਸੇਵਾਦਾਰਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਗਰਮੀ ਦਾ ਮੌਸਮ ਹੈ ਗਰਮੀ ਦਿਨੋ ਦਿਨ ਵੱਧ ਰਹੀ ਹੈ, ਤੇਜ਼ ਹਵਾਵਾਂ ਵੀ ਵਗ ਰਹੀਆਂ ਹਨ ਕੋਈ ਸਰਕਟ ਸਾਟ ਦਾ ਬਹਾਨਾ ਨਾ ਬਣੇ, ਪਹਿਲਾਂ ਹੀ ਸੁਚੇਤਤਾ ਨਾਲ ਗੁਰੂਘਰਾਂ ਵਿੱਚ ਲੱਗੇ ਜੋੜਾਂ ਨੂੰ ਉਚਿਤ ਤਰੀਕੇ ਨਾਲ ਠੀਕ ਰੱਖਿਆ ਜਾਵੇ। ਗੁਰੂਘਰਾਂ ਦੀ ਪਹਿਰੇਦਾਰੀ ਵੀ ਤਨਦੇਹੀ ਨਾਲ ਹੋਵੇ। ਕਿਤੇ ਵੀ ਗੁਰੂ ਮਹਾਰਾਜ ਦੇ ਸਰੂਪ ਪ੍ਰਤੀ ਤਾਰਾਂ ਸਾਟ ਹੋ ਜਾਣ ਦਾ ਬਹਾਨਾ ਨਾ ਬਣੇ।

 

Have something to say? Post your comment

 

ਪੰਜਾਬ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਐਨ. ਈ. ਪੀ.-2020’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ -ਜ਼ਿਲ੍ਹਾ ਪੱਧਰੀ ਆਗੂ ਵੀ ਹੋਏ ‘ਆਪ’ ‘ਚ ਸ਼ਾਮਲ ਹੋਏ

ਜਗਰਾਓਂ ਮਹਾਂ ਪੰਚਾਇਤ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ: ਬੂਟਾ ਸਿੰਘ ਬੁਰਜਗਿੱਲ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ

ਸ਼ਹੀਦ ਬੀਬੀਆਂ ਦੀ ਗਾਥਾ ‘‘ਕੌਰਨਾਮਾ’’ ਕਿਤਾਬ ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ ਕੀਤੀ ਜਾਵੇਗੀ ਜਾਰੀ

ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ

ਗੱਤਕੇ ਨੂੰ ਏਸ਼ੀਆਈ ਖੇਡਾਂ 'ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ