ਪੰਜਾਬ

ਭਗਵੰਤ ਮਾਨ ਨੇ ਭਾਰੀ ਮੀਂਹ ਤੇ ਝੱਖੜ ਦੇ ਬਾਵਜੂਦ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਇਕੱਠ ਨੂੰ ਕੀਤਾ ਸੰਬੋਧਨ

ਕੌਮੀ ਮਾਰਗ ਬਿਊਰੋ | April 19, 2024 10:07 PM

ਸ੍ਰੀ ਫ਼ਤਿਹਗੜ੍ਹ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਆਪ' ਦੇ ਮਿਸ਼ਨ 13-0 ਪ੍ਰੋਗਰਾਮ ਤਹਿਤ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਭਾਰੀ ਮੀਂਹ ਅਤੇ ਹਨੇਰੀ ਦੇ ਬਾਵਜੂਦ ਲੋਕਾਂ ਨੂੰ ਸੰਬੋਧਨ ਕੀਤਾ। ਪੰਡਾਲ ਵਿੱਚ ਮੌਜੂਦ ਸੀਐਮ ਭਗਵੰਤ ਮਾਨ ਅਤੇ ਪਾਰਟੀ ਦੇ ਸਾਰੇ ਵਰਕਰ ਮੀਂਹ ਵਿੱਚ ਭਿੱਜ ਗਏ।ਇਕੱਠ ਨੂੰ ਸੰਬੋਧਨ ਕਰਨ ਲਈ ਭਗਵੰਤ ਮਾਨ ਵਰਕਰਾਂ ਨਾਲ ਪੰਡਾਲ ਵਿੱਚ ਹੀ ਰੁਕੇ  ਰਹੇ।

ਲੋਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਦਾ ਦਰਦ ਸਮਝਦੇ ਹਨ।ਇਹ ਮੀਂਹ ਕਣਕ ਦੀ ਵਾਢੀ ਲਈ ਤਿਆਰ ਫ਼ਸਲ ਲਈ ਠੀਕ ਨਹੀਂ ਹੈ। ਮੀਂਹ ਅਤੇ ਹਨੇਰੀ ਅਤੇ ਕੁਝ ਇਲਾਕਿਆਂ ਵਿੱਚ ਗੜੇਮਾਰੀ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਪਰ ਚਿੰਤਾ ਨਾ ਕਰੋ। ਮੈਂ ਤੁਹਾਡੇ ਨਾਲ ਹਾਂ।  ਮੁੱਖ ਮੰਤਰੀ ਹੋਣ ਦੇ ਨਾਤੇ ਅੱਜ ਗੜੇਮਾਰੀ ਦੌਰਾਨ ਪੱਕੀਆਂ ਫ਼ਸਲਾਂ ਦਾ ਜੋ ਵੀ ਨੁਕਸਾਨ ਹੋਇਆ ਹੈ, ਮੈਂ ਤੁਹਾਡੀ ਫ਼ਸਲ ਦੇ ਇੱਕ-ਇੱਕ ਦਾਣੇ ਦੇ ਨੁਕਸਾਨ ਦੀ ਭਰਪਾਈ ਕਰਾਂਗਾ।

 ਮਾਨ ਨੇ ਕਿਹਾ ਕਿ ਮੈਂ ਹਰ ਤਰ੍ਹਾਂ ਦੀ ਔਖੀ ਘੜੀ ਵਿੱਚ ਹਮੇਸ਼ਾ ਲੋਕਾਂ ਦੇ ਨਾਲ ਹਾਂ।ਸਾਡੇ ਗੁਰੂਆਂ ਅਤੇ ਸ਼ਹੀਦਾਂ ਨੇ ਸਾਨੂੰ ਇੱਕ ਦੂਜੇ ਦੀ ਮਦਦ ਕਰਨ ਅਤੇ ਹਮੇਸ਼ਾ ਗ਼ਰੀਬਾਂ ਅਤੇ ਮਜ਼ਲੂਮਾਂ ਦੇ ਨਾਲ ਖੜ੍ਹੇ ਹੋਣ ਲਈ ਪ੍ਰੇਰਿਤ ਕੀਤਾ ਹੈ।  ਥੋੜ੍ਹੀ ਜਿਹੀ ਬਾਰਿਸ਼ ਦੀ ਚਿੰਤਾ ਕਰਨ ਦੀ ਲੋੜ ਨਹੀਂ, ਬੱਦਲ ਭਾਵੇਂ ਕਿੰਨੇ ਵੀ ਕਾਲੇ ਹੋਣ, ਸੂਰਜ ਹਮੇਸ਼ਾ ਚਮਕਦਾ ਹੈ। ਉਨ੍ਹਾਂ ਕਿਹਾ ਕਿ ਉਹ ਹੋਰ ਨੇਤਾਵਾਂ (ਕਾਂਗਰਸ ਅਤੇ ਅਕਾਲੀ ਦਲ ਦੇ ਨੇਤਾਵਾਂ) ਵਾਂਗ ਨਹੀਂ ਹਨ ਜੋ ਸਭ ਤੋਂ ਪਹਿਲਾਂ ਆਪਣੀ ਸੁਰੱਖਿਆ ਲਈ ਭੱਜਦੇ ਹਨ। ਪਰ ਮੇਰੇ ਲਈ ਜਨਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਹੀ ਪਹਿਲ ਹੈ।

ਮਾਨ ਨੇ ਕਿਹਾ ਕਿ ਕੁਦਰਤ ਤੇ ਕੋਈ ਕਾਬੂ ਨਹੀਂ ਪਾ ਸਕਦਾ ਪਰ ਅਜਿਹੇ ਸਮੇਂ ਵਿੱਚ ਅਸੀਂ ਇੱਕ ਦੂਜੇ ਦੇ ਨਾਲ ਖੜੇ ਹੋ ਸਕਦੇ ਹਾਂ। ਮੀਂਹ, ਹਨੇਰੀ ਜਾਂ ਤੂਫ਼ਾਨ ਹੋਵੇ, ਭਗਵੰਤ ਮਾਨ ਤੁਹਾਡੇ ਨਾਲ ਖੜ੍ਹਾ ਰਹੇਗਾ।ਪਾਰਟੀ ਵਰਕਰ ਅਤੇ ਇਕੱਠੀ ਹੋਈ ਭੀੜ ਇਸ ਗੱਲ ਤੋਂ ਵੀ ਕਾਫ਼ੀ ਖ਼ੁਸ਼ ਸੀ ਕਿ 'ਆਪ' ਆਗੂ ਨੇ ਭਾਰੀ ਬਾਰਿਸ਼ ਤੋਂ ਬਾਅਦ ਵੀ ਪ੍ਰੋਗਰਾਮ ਕੈਂਸਲ ਨਹੀਂ ਕੀਤਾ। ਉਨ੍ਹਾਂ ਆਮ ਲੋਕਾਂ ਲਈ ਮੌਜੂਦ ਰਹਿਣ ਅਤੇ ਹਮੇਸ਼ਾ ਸਾਡੇ ਕਿਸਾਨਾਂ ਬਾਰੇ ਸੋਚਣ ਲਈ ਵੀ ਉਨ੍ਹਾਂ ਦੀ ਸ਼ਲਾਘਾ ਕੀਤੀ।

 

Have something to say? Post your comment

 

ਪੰਜਾਬ

ਲੁਧਿਆਣਾ ਲੋਕ ਸਭਾ ਹਲਕੇ ਵਿੱਚ ਕਾਂਗਰਸ ਅਤੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ -ਜ਼ਿਲ੍ਹਾ ਪੱਧਰੀ ਆਗੂ ਵੀ ਹੋਏ ‘ਆਪ’ ‘ਚ ਸ਼ਾਮਲ ਹੋਏ

ਜਗਰਾਓਂ ਮਹਾਂ ਪੰਚਾਇਤ ਲਈ ਕਿਸਾਨਾਂ 'ਚ ਭਾਰੀ ਉਤਸ਼ਾਹ: ਬੂਟਾ ਸਿੰਘ ਬੁਰਜਗਿੱਲ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁਕਵੇਂ ਮਾਹੌਲ ਦੀ ਸਿਰਜਣਾ ਕਰੇਗਾ: ਸੁਖਬੀਰ ਸਿੰਘ ਬਾਦਲ

ਸ਼ਹੀਦ ਬੀਬੀਆਂ ਦੀ ਗਾਥਾ ‘‘ਕੌਰਨਾਮਾ’’ ਕਿਤਾਬ ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ ਕੀਤੀ ਜਾਵੇਗੀ ਜਾਰੀ

ਕੋਵਿਡ ਵੈਕਸੀਨ ਸਬੰਧੀ ਪੈਦਾ ਹੋਏ ਵਿਵਾਦ ਦੀ ਉਚ ਪੱਧਰੀ ਜਾਂਚ ਹੋਵੇ: ਬਾਬਾ ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ

ਗੱਤਕੇ ਨੂੰ ਏਸ਼ੀਆਈ ਖੇਡਾਂ 'ਚ ਸ਼ਾਮਲ ਕਰਵਾਉਣ ਲਈ ਆਲਮੀ ਗੱਤਕਾ ਫੈਡਰੇਸ਼ਨਾਂ ਵੱਲੋਂ ਯਤਨ ਜਾਰੀ : ਗਰੇਵਾਲ

ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ