ਪੰਜਾਬ

ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | April 20, 2024 07:23 PM

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇਸ ਪਵਿੱਤਰ ਦਿਹਾੜੇ 'ਤੇ, ਅਸੀਂ ਅਧਿਆਤਮਿਕ ਗੁਰੂ ਭਗਵਾਨ ਮਹਾਵੀਰ ਨੂੰ ਉਹਨਾਂ ਦੇ ਜਨਮ ਦਿਵਸ ‘ਤੇ ਸਨਮਾਨ ਦਿੰਦੇ ਹਾਂ, ਜਿਨ੍ਹਾਂ ਦੀ ਅਹਿੰਸਾ, ਦਇਆ ਅਤੇ ਧਾਰਮਿਕਤਾ ਦੀਆਂ ਸਿੱਖਿਆਵਾਂ ਵਿਸ਼ਵ ਭਰ ਨੂੰ ਰੌਸ਼ਨ ਕਰਦੀਆਂ ਆ ਰਹੀਆਂ ਹਨ।

ਮਹਾਵੀਰ ਜਯੰਤੀ ਸਾਨੂੰ ਅਹਿੰਸਾ ਦੀ ਮਹੱਤਤਾ ਦੱਸਣ ਦੇ ਨਾਲ-ਨਾਲ ਸਾਰੇ ਜੀਵਾਂ ਨਾਲ ਸਦਭਾਵਨਾ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਰਾਜਪਾਲ ਨੇ ਕਿਹਾ ਕਿ ਆਓ ਅਸੀਂ ਉਹਨਾਂ ਦੀ ਸਦੀਵੀ ਸੋਚ ਨੂੰ ਅਪਣਾਈਏ ਅਤੇ ਆਪਣੇ ਦਿਲਾਂ ਤੇ ਭਾਈਚਾਰਿਆਂ ਵਿੱਚ ਸ਼ਾਂਤੀ, ਹਮਦਰਦੀ ਅਤੇ ਹੋਰਨਾਂ ਦੀ ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੀਏ।

ਭਗਵਾਨ ਮਹਾਂਵੀਰ ਦੀਆਂ ਰੱਬੀ ਅਸੀਸਾਂ ਸਾਨੂੰ ਸੱਚਾਈ ਅਤੇ ਦਇਆ ਦੇ ਮਾਰਗ 'ਤੇ ਚੱਲਣ ਅਤੇ ਸਾਨੂੰ ਅੰਦਰੂਨੀ ਸ਼ਾਂਤੀ ਤੇ ਗਿਆਨ ਵੱਲ ਲੈ ਜਾਣ ਲਈ ਪ੍ਰੇਰਿਤ ਕਰਦੀਆਂ ਹਨ।

ਰਾਜਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮੈਂ ਸਾਰਿਆਂ ਨੂੰ ਸ਼ਾਂਤੀ, ਆਨੰਦ ਅਤੇ ਅਧਿਆਤਮਿਕ ਵਿਕਾਸ ਨਾਲ ਭਰਪੂਰ ਮਹਾਂਵੀਰ ਜਯੰਤੀ ਦੀਆਂ ਮੁਬਾਰਕਾਂ ਦਿੰਦਾ ਹਾਂ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ