ਪੰਜਾਬ

ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | April 20, 2024 08:29 PM

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10, 000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Have something to say? Post your comment

 

ਪੰਜਾਬ

ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਸੈਕਟਰ 34 ਵਿਖੇ ਹੋਈ

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ

ਬ੍ਰਹਮਪੁਰਾ ਵੱਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ

ਦੇਸ਼ ਅਤੇ ਸੰਵਿਧਾਨ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਐਡਵੋਕੇਟ ਬੱਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਪੁੰਛ 'ਤੇ ਹਮਲਾ ਭਾਜਪਾ ਦਾ 'ਚੋਣਾਂ ਤੋਂ ਪਹਿਲਾਂ ਦਾ ਸਟੰਟ' : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਬੇਅਦਬੀ ਦੀਆਂ ਕਈ ਘਟਨਾਵਾਂ ਰੋਕਣ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪੂਰੀ ਤਰ੍ਹਾਂ ਅਸਫਲ 

ਡਾ: ਧਰਮਵੀਰ ਗਾਂਧੀ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਈ ਕਾਂਗਰਸ