ਪੰਜਾਬ

ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ

ਕੌਮੀ ਮਾਰਗ ਬਿਊਰੋ | April 21, 2024 08:22 PM

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਰੋਜ਼ ਆਪਣੇ ਜਿਲ੍ਹੇ ਦੀ ਖਰੀਦ ਏਜੰਸੀਆਂ ਨਾਲ ਮੀਟਿੰਗ ਕਰਨ ਜਿਸ ਵਿੱਚ ਉਹ ਜਿਲ੍ਹੇ ਦੀ ਹਰ ਮੰਡੀ ਦੇ ਵਿੱਚ ਹੋ ਰਹੀ ਖਰੀਦ ਦੀ ਸਮੀਖਿਆ ਕਰਨ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਉਹ ਨਿੱਜੀ ਤੌਰ ਤੇ ਮੰਡੀਆਂ ਦਾ ਦੌਰਾ ਕਰਨ।

ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਆਦੇਸ਼ ਦਿੱਤਾ ਕਿ ਉਹ ਬੇਮੌਸਮੀ ਬਾਰਿਸ਼ ਨਾਲ ਹੋਏ ਕਿਸਾਨਾਂ ਦੇ ਨੁਕਸਾਨ ਸਬੰਧੀ ਸਰਕਾਰ ਨੂੰ ਫੌਰੀ ਤੌਰ ਉਤੇ ਰਿਪੋਰਟ ਭੇਜਣ। ਜਿਸ ਕਿਸੇ ਪਿੰਡ ਵਿੱਚ ਵੀ ਬੇਮੌਸਮੀ ਬਾਰਿਸ਼ ਕਾਰਨ ਫਸਲ ਦਾ ਨੁਕਸਾਨ ਹੋਇਆ ਹੈ, ਉਸ ਪਿੰਡ ਦਾ ਡਿਪਟੀ ਕਮਿਸ਼ਨਰ ਜਾਂ ਐਸ.ਡੀ.ਐਮ. ਵੱਲੋਂ ਨਿੱਜੀ ਤੌਰ ਉਤੇ ਦੌਰਾ ਕੀਤਾ ਜਾਵੇ।

ਸ੍ਰੀ ਵਰਮਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸੀਜ਼ਨ ਵਿੱਚ ਮੰਡੀਆਂ ਵਿੱਚ ਕੁੱਲ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਇਸ ਵਿੱਚੋਂ ਹੁਣ ਤੱਕ ਮੰਡੀਆਂ ਵਿੱਚ 17.14 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਰਾਜ ਦੀਆਂ ਖਰੀਦ ਏਜੰਸੀਆਂ ਵੱਲੋਂ ਇਸ ਵਿੱਚੋਂ 13.23 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ। ਸ੍ਰੀ ਵਰਮਾ ਨੇ ਅੱਗੇ ਦੱਸਿਆ ਕਿ ਨਿਯਮਾਂ ਅਨੁਸਾਰ ਖਰੀਦੀ ਕਣਕ ਦੀ ਕਿਸਾਨ ਨੂੰ 48 ਘੰਟੇ ਦੇ ਅੰਦਰ ਅਦਾਇਗੀ ਕੀਤੀ ਜਾਣੀ ਹੁੰਦੀ ਹੈ।ਇਸ ਅਨੁਸਾਰ ਹੁਣ ਤੱਕ ਕਿਸਾਨਾਂ ਨੂੰ 752 ਕਰੋੜ ਰੁਪਏ ਦੀ ਅਦਾਇਗੀ ਕਰਨੀ ਬਣਦੀ ਸੀ। ਇਸ ਦੇ ਮੁਕਾਬਲੇ ਹੁਣ ਤੱਕ ਕਿਸਾਨਾਂ ਨੂੰ 898 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਭਾਵ ਕਈ ਕਿਸਾਨਾਂ ਨੂੰ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਗਈ ਹੈ।

ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਖਰੀਦੀ ਫਸਲ ਦੀ ਲਿਫਟਿੰਗ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਸਰਕਾਰ ਐਫ.ਸੀ.ਆਈ. ਨਾਲ ਨਿਰੰਤਰ ਤਾਲਮੇਲ ਕਰਕੇ ਰੋਜ਼ਾਨਾ ਸਪੈਸ਼ਲ ਗੱਡੀਆਂ ਲਗਵਾ ਰਹੀ ਹੈ। ਉਨ੍ਹਾਂ ਕਿਹਾ ਕਿ 20 ਅਪਰੈਲ ਤੱਕ ਸਪੈਸ਼ਲ ਗੱਡੀਆਂ ਰਾਹੀਂ 61 ਹਜ਼ਾਰ ਮੀਟਰਿਕ ਟਨ ਕਣਕ ਭੇਜੀ ਜਾ ਚੁੱਕੀ ਹੈ ਅਤੇ ਅੱਜ 21 ਅਪਰੈਲ ਨੂੰ 9 ਸਪੈਸ਼ਲ ਗੱਡੀਆਂ ਰਾਹੀਂ 24 ਹਜ਼ਾਰ ਮੀਟਰਿਕ ਟਨ ਹੋਰ ਕਣਕ ਭੇਜੀ ਜਾ ਰਹੀ ਹੈ ਜਿਸ ਨਾਲ ਕੁੱਲ ਮਿਲਾ ਕੇ 85 ਹਜ਼ਾਰ ਮੀਟਰਿਕ ਟਨ ਕਣਕ ਭੇਜ ਦਿੱਤੀ ਜਾਵੇਗੀ। ਭਲਕੇ 22 ਅਪਰੈਲ ਨੂੰ 26 ਸਪੈਸ਼ਲ ਗੱਡੀਆਂ ਲੱਗਣਗੀਆਂ।

ਸ੍ਰੀ ਵਰਮਾ ਨੇ ਕਿਹਾ ਕਿ ਸਰਕਾਰ ਵਚਨਬੱਧ ਹੈ ਕਿ ਮੰਡੀਆਂ ਦੇ ਵਿੱਚ ਕਿਸਾਨਾਂ ਦੀ ਫਸਲ ਦੀ ਫੌਰੀ ਤੌਰ ਉਤੇ ਖਰੀਦ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਕੀਤੀ ਜਾਵੇਗੀ। ਜੇ ਕਿਸੇ ਕਿਸਾਨ ਭਰਾ ਨੂੰ ਕਿਤੇ ਵੀ ਖਰੀਦ ਜਾਂ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ ਤਾਂ ਉਹ ਸਰਕਾਰ ਦੇ ਟੋਲ ਫਰੀ ਨੰਬਰ 1100 ਉਤੇ ਸੂਚਨਾ ਦੇ ਸਕਦੇ ਹਨ। ਕਿਸਾਨ ਭਰਾਵਾਂ ਵੱਲੋਂ ਦਿੱਤੇ ਸੂਚਨਾ ਉਤੇ ਫੌਰੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਕਾਸ ਗਰਗ, ਖਰੀਦ ਏਜੰਸੀਆਂ ਮਾਰਕਫੈਡ, ਪਨਸਪ, ਪਨਗ੍ਰੇਨ, ਵੇਅਰ ਹਾਊਸਕਾਰਪੋਰੇਸ਼ਨ ਦੇ ਐਮ.ਡੀਜ਼, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ, ਐਫ.ਸੀ.ਆਈ. ਦੇ ਜਨਰਲ ਮੈਨੇਜਰ ਅਤੇ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵੀਡਿਓ ਕਾਨਫਰੰਸ ਰਾਹੀਂ ਹਾਜ਼ਰ ਹੋਏ।

Have something to say? Post your comment

 

ਪੰਜਾਬ

ਭਾਜਪਾ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਕਰਨ ਦਾ ਮੌਲਿਕ ਹੱਕ‌ ਨਾ ਮਿਲਣਾ ਚੋਣ ਅਮਲ ਉੱਤੇ ਸਵਾਲੀਆ ਨਿਸ਼ਾਨ : ਸੁਨੀਲ ਜਾਖੜ

ਕਿਸਾਨ ਹਤੈਸੀ ਕਹਾਉਣ ਵਾਲੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਖਿਲਾਫ ਲਿਆਂਦੇ ਕਾਲੇ ਕਾਨੂੰਨ ਚ ਸਭ ਤੋਂ ਪਹਿਲਾਂ ਹਾਮੀ ਭਰੀ :ਭਗਵੰਤ ਮਾਨ

ਖ਼ਾਲਸਾ ਕਾਲਜ ਐਜੂਕੇਸ਼ਨ, ਰਣਜੀਤ ਐਵੀਨਿਊ ਨੂੰ ਤਜ਼ਰਬੇਕਾਰ ਸੈਂਟਰ ਐਲਾਨਿਆ

ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੋਦੀ ਦੇ ਫਿਰਕੂ ਬਿਆਨਾਂ ਅਤੇ ਭਾਜਪਾ ਦੇ ਫਾਸ਼ੀਵਾਦੀ ਏਜੰਡੇ ਖਿਲਾਫ਼ ਰੋਸ਼ ਮੁਜਾਹਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ

ਚੰਨੀ ਤੇ ਟਰੂਡੋ ਦੀ ਬੋਲੀ ਤੇ ਸ਼ਬਦ ਇੱਕੋ ਸੁਰ ਵਾਲੇ: ਜਾਖੜ

ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ

ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ ਨਾਲ ਇਕੱਤਰਤਾ

ਨਰਾਇਣਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਕਾਰੀ ਦਸਤੇ ਵੱਲੋਂ ਲਈ ਤਲਾਸ਼ੀ ਬਰਦਾਸ਼ਤ ਤੋਂ ਬਾਹਰ : ਬਾਬਾ ਬਲਬੀਰ ਸਿੰਘ ਅਕਾਲੀ