ਪੰਜਾਬ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਕੌਮੀ ਮਾਰਗ ਬਿਊਰੋ | April 22, 2024 07:34 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸੋਮਵਾਰ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਕਈ ਵੱਡੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ।

ਰਣਧੀਰ ਸਿੰਘ ਥਰਾਜ ਜੋ ਕਿ ਜ਼ਿਲ੍ਹਾ ਪ੍ਰਧਾਨ ਐਸ.ਸੀ ਵਿੰਗ ਮੋਗਾ ਅਤੇ ਆਲ ਇੰਡੀਆ ਮਜ਼੍ਹਬੀ ਸਿੱਖ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ ਸਰਪੰਚ ਪਰਮਜੀਤ ਕੌਰ ਧਾਲੀਵਾਲ ਅਤੇ ਮਹਿਲਾ ਵਿੰਗ ਮੋਗਾ ਦੀ ਮੀਤ ਪ੍ਰਧਾਨ ਹਰਿੰਦਰ ਸਿੰਘ ਭਾਟੀਆ (ਐਮਸੀ ਉਮੀਦਵਾਰ), ਐਮਸੀ ਪਰਮਜੀਤ ਸਿੰਘ ਕੈਂਥ (ਕਾਂਗਰਸ) ਅਤੇ ਬਲਵਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ।  ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰਤ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਾਵਾਇਆ। ਇਸ ਮੌਕੇ 'ਆਪ' ਵਿਧਾਇਕ (ਬਾਘਾ ਪੁਰਾਣਾ) ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਰਾਮਪੁਰਾ ਫੁੱਲ ਦੇ ਵਿਧਾਇਕ ਬਲਕਾਰ ਸਿੰਘ ਵੀ ਮੌਜੂਦ ਸਨ।
ਅਕਾਲੀ ਤੇ ਕਾਂਗਰਸੀ ਆਗੂਆਂ ਤੋਂ ਇਲਾਵਾ ਭਾਜਪਾ ਦੇ ਕਈ ਪ੍ਰਮੁੱਖ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ। ਭਾਜਪਾ ਐਸ.ਸੀ ਮੋਰਚਾ ਦੇ ਕੌਮੀ ਸਕੱਤਰ ਸੰਤੋਖ ਸਿੰਘ ਗੁਮਟਾਲਾ, ਭਾਜਪਾ ਐਸ.ਸੀ ਮੋਰਚਾ ਦੇ ਸਵਿੰਦਰ ਸਿੰਘ ਛੱਜਲਵੱਦੀ ਮੈਂਬਰ ਕੋਰ ਕਮੇਟੀ ਅਤੇ ਸੂਬਾ ਸਕੱਤਰ ਪੰਜਾਬ, ਮੰਗਾ ਸਿੰਘ ਮਾਲ੍ਹਾ ਅਡਜੈਕਟਿਵ ਮੈਂਬਰ ਭਾਜਪਾ ਐਸ.ਸੀ ਮੋਰਚਾ ਪੰਜਾਬ, ਰਣਜੀਤ ਸਿੰਘ ਨੱਥੂਚੱਕ ਮੀਤ ਪ੍ਰਧਾਨ ਭਾਜਪਾ ਐਸ.ਸੀ ਮੋਰਚਾ ਤਰਨਤਾਰਨ, ਕੁਲਦੀਪ ਸਿੰਘ ਪਿਲੋਵਾਲ ਅਡਜੈਕਟਿਵ ਮੈਂਬਰ ਭਾਜਪਾ ਐਸ.ਸੀ ਮੋਰਚਾ ਪੰਜਾਬ ਅਤੇ ਸਾਬਕਾ AIG ਰਣਧੀਰ ਸਿੰਘ ਉੱਪਲ (ਸੇਵਾਮੁਕਤ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ) ਆਪ ਵਿੱਚ ਸ਼ਾਮਲ ਹੋਏ।

ਇੱਕ ਹੋਰ ਸ਼ਮੂਲੀਅਤ ਵਿੱਚ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਮੀਤ ਪ੍ਰਧਾਨ ਰਣਧੀਰ ਸਿੰਘ ਧੀਰਾ ਅਤੇ ਕੌਂਸਲਰ ਆਸ਼ੂ ਵਿਨਾਇਕ ਕਾਂਗਰਸ ਛੱਡ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਸਾਰੇ ਆਗੂਆਂ ਵੱਲੋਂ ‘ਆਪ’ ਨੂੰ ਦਿੱਤੇ ਸਮਰਥਨ ਦੀ ਸ਼ਲਾਘਾ ਕੀਤੀ।

ਇਸ ਮੌਕੇ 'ਆਪ' ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੰਡਿਆਲਾ ਗੁਰੂ ਨਗਰ ਕੌਂਸਲ ਦੇ ਸਹਿਯੋਗ ਨਾਲ ਖਡੂਰ ਸਾਹਿਬ ਲੋਕ ਸਭਾ ਹਲਕੇ ਵਿੱਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ 2 ਸਾਲਾਂ ਵਿੱਚ ਬੇਮਿਸਾਲ ਕੰਮ ਕੀਤੇ ਹਨ ਅਤੇ ਲੋਕ ਸਭਾ ਤੋਂ ਪਹਿਲਾਂ ਹੀ ਲੋਕ ਵੱਡੀ ਗਿਣਤੀ ਵਿੱਚ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਦਾ ਮਤਲਬ ਹੈ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਨੂੰ 2022 ਦੀ ਤਰ੍ਹਾਂ ਇਸ ਵਾਰ ਵੀ ਭਾਰੀ ਵੋਟਾਂ ਨਾਲ 13 ਦੀਆਂ 13 ਸੀਟਾਂ ਤੇ ਜਿੱਤਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੂੰ ਹਰ ਵਰਗ ਅਤੇ ਸਮਾਜ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਕਿਉਂਕਿ ਅਸੀਂ ਬਿਨਾਂ ਕਿਸੇ ਭੇਦਭਾਵ ਤੋਂ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਾਂ।  ‘ਆਪ’ ਦੀ ਸਰਕਾਰ ਵਿੱਚ ਹਰ ਆਮ ਵਿਅਕਤੀ ਨੂੰ ਬਰਾਬਰ ਸਹੂਲਤਾਂ ਅਤੇ ਮੌਕੇ ਮਿਲ ਰਹੇ ਹਨ, ਜੋ ਭਵਿੱਖ ਵਿਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਹ ਤੈਅ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤ ਰਹੀ ਹੈ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ