ਪੰਜਾਬ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਕੌਮੀ ਮਾਰਗ ਬਿਊਰੋ | April 23, 2024 09:01 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ ਦਸਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ।

ਇਸ ਦੌਰਾਨ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਪ੍ਰੀਖਿਆ ’ਚ ਪਾਸ ਆਏ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਸ ਸੈਸ਼ਨ ’ਚ 10ਵੀਂ ਜਮਾਤ ਦੇ ਕੁਲ 399 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪ੍ਰੀਖਿਆ ’ਚੋਂ ਸਕੂਲ ਦੇ ਹੋਣਹਾਰ ਵਿਦਿਆਰਥੀ ਯਸ਼ ਕੁਮਾਰ ਨੇ 616 ਅੰਕ ਹਾਸਲ ਕਰਕੇ 94.77% ਪ੍ਰਤੀਸ਼ਤ ਅੰਕਾਂ ਨਾਲ ਸਕੂਲ ’ਚੋਂ ਪਹਿਲਾ ਸਥਾਨ, ਦਿਲਪ੍ਰੀਤ ਸਿੰਘ ਨੇ 94% ਅੰਕ ਪ੍ਰਾਪਕ ਕਰਕੇ ਦੂਜਾ ਸਥਾਨ ਅਤੇ ਵੈਭਵ ਨੇ 93% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਪ੍ਰਿੰ: ਡਾ. ਗੋਗੋਆਣੀ ਨੇ ਕਿਹਾ ਕਿ ਸਕੂਲ ਦੇ ਸਮੂਹ ਵਿਦਿਆਰਥੀ ਫਸਟ ਡਵੀਜ਼ਨ ’ਚ ਪਾਸ ਹੋਏ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸ. ਸ਼ਰਨਜੀਤ ਸਿੰਘ ਭੰਗੂ, ਮਨਦੀਪ ਕੌਰ ਗਿੱਲ, ਮਨਜੀਤ ਕੌਰ, ਕਾਰਤਿਕ ਸਹਿਗਲ, ਮੋਨਿਕਾ ਸ਼ਰਮਾ, ਹਰਦੀਪ ਕੌਰ ਆਦਿ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ