ਪੰਜਾਬ

ਜ਼ਿਲ੍ਹਾ ਸੰਗਰੂਰ ਦੇ 1006 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | April 25, 2024 07:21 PM

ਸੰਗਰੂਰ- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੀ ਨਿਗਰਾਨੀ ਹੇਠ ਅੱਜ ਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਪ੍ਰਕਿਰਿਆ ਮੁਕੰਮਲ ਹੋਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਤਹਿਤ ਜ਼ਿਲ੍ਹਾ ਸੰਗਰੂਰ ’ਚ ਆਉਂਦੇ ਵਿਧਾਨ ਸਭਾ ਹਲਕਿਆਂ ਦੇ 1006 ਪੋਲਿੰਗ ਸਟੇਸ਼ਨਾਂ ਵਿਖੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਵੰਡ ਸਬੰਧੀ ਪਹਿਲੀ ਰੈਂਡੇਮਾਈਜੇਸ਼ਨ ਅੱਜ ਪੂਰੀ ਹੋ ਗਈ ਹੈ ਜਿਸ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਸੰਗਰੂਰ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਜਾ ਰਹੀ ਹੈ ਜਿਨ੍ਹਾਂ ਦੀ ਪਹਿਲੀ ਰਿਹਰਸਲ 5 ਮਈ ਨੂੰ ਹੋਵੇਗੀ। ਪਹਿਲੀ ਰੈਂਡਮਾਈਜੇਸ਼ਨ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਵਿਸ਼ਾਲ ਮਨੋਚਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਕਾਨੂੰਗੋ ਚਮਕੌਰ ਸਿੰਘ ਵੀ ਹਾਜ਼ਰ ਸਨ।

 

Have something to say? Post your comment

 

ਪੰਜਾਬ

ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਸੈਕਟਰ 34 ਵਿਖੇ ਹੋਈ

ਇਕ ਤੋਂ ਬਾਅਦ ਇਕ ਦਿੱਲੀ ਆਧਾਰਿਤ ਪਾਰਟੀਆਂ ਦਾ ਤਜ਼ਰਬਾ ਕਰਨਾ ਪੰਜਾਬ ਨੂੰ ਬਹੁਤ ਮਹਿੰਗਾ ਪਿਆ: ਸੁਖਬੀਰ

ਬ੍ਰਹਮਪੁਰਾ ਵੱਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਦੀ ਮੰਗ

ਦੇਸ਼ ਅਤੇ ਸੰਵਿਧਾਨ ਬਚਾਉਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਜਰੂਰੀ- ਐਡਵੋਕੇਟ ਬੱਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ

ਪੁੰਛ 'ਤੇ ਹਮਲਾ ਭਾਜਪਾ ਦਾ 'ਚੋਣਾਂ ਤੋਂ ਪਹਿਲਾਂ ਦਾ ਸਟੰਟ' : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਬੇਅਦਬੀ ਦੀਆਂ ਕਈ ਘਟਨਾਵਾਂ ਰੋਕਣ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪੂਰੀ ਤਰ੍ਹਾਂ ਅਸਫਲ 

ਡਾ: ਧਰਮਵੀਰ ਗਾਂਧੀ ਦੀ ਜਿੱਤ ਯਕੀਨੀ ਬਣਾਉਣ ਲਈ ਪੱਬਾਂ ਭਾਰ ਹੋਈ ਕਾਂਗਰਸ