ਪੰਜਾਬ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ

ਕੌਮੀ ਮਾਰਗ ਬਿਊਰੋ | April 30, 2024 07:21 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਅਕਾਊਂਟੈਂਟ ਸ. ਹਰਦੇਵ ਸਿੰਘ, ਸੁਪਰਵਾਈਜ਼ਰ ਸ. ਤਰਸੇਮ ਸਿੰਘ, ਸ. ਨਰਿੰਦਰ ਸਿੰਘ, ਪ੍ਰਚਾਰਕ ਸ. ਜਸਬੀਰ ਸਿੰਘ, ਸ. ਜਸਵੰਤ ਸਿੰਘ ਹੈਲਪਰ ਤੇ ਸ. ਸ਼ਮਸ਼ੇਰ ਸਿੰਘ ਸੇਵਾਦਾਰ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਨ੍ਹਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸੇਵਾਮੁਕਤ ਹੋਏ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸੁਪਰਡੰਟ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

Have something to say? Post your comment

 

ਪੰਜਾਬ

ਸੁਭਾਸ਼ ਸ਼ਰਮਾ ਨੇ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਮੁਖੀ ਸ. ਗੁਰਿੰਦਰ ਸਿੰਘ ਢਿੱਲੋਂ ਤੋਂ ਵੀ ਲਿਆ ਅਸ਼ੀਰਵਾਦ

1 ਜੂਨ ਨੂੰ ਤੁਸੀਂ ਪਹਿਰਾ ਦਿਓ, ਉਸ ਤੋਂ ਬਾਅਦ ਪੰਜ ਸਾਲ ਮੈਂ ਤੁਹਾਡੇ ਲਈ ਪਹਿਰਾ ਦੇਵਾਂਗਾ- ਪਵਨ ਕੁਮਾਰ ਟੀਨੂੰ

ਭਾਜਪਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਉਸ ਨੂੰ ਹਰਾਉਣਾ ਬਹੁਤ ਜ਼ਰੂਰੀ ਹੈ-ਭਗਵੰਤ ਮਾਨ

ਭਾਈ ਅੰਮ੍ਰਿਤਪਾਲ ਨੂੰ ਮਿਲਿਆ ਚੋਣ ਨਿਸ਼ਾਨ ਮਾਈਕ ਅਤੇ ਅੰਮ੍ਰਿਤਸਰ ਅਕਾਲੀ ਦਲ ਨੂੰ ਮਿਲਿਆ ਚੋਣ ਨਿਸ਼ਾਨ ਬਾਲਟੀ

ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀ ਕੁਸ਼ਲਦੀਪ ਸਿੰਘ, ਵਿਸ਼ਵਦੀਪ ਸਿੰਘ, ਜ਼ਪਨੀਤ ਕੌਰ ਤੇ ਜ਼ਸਲੀਨ ਕੌਰ ਨੇ ਦਸਵੀ ਕਲਾਸ ਦੇ ਬਣੇ ਟਾਪਰ

328 ਉਮੀਦਵਾਰ 13 ਲੋਕ ਸਭਾ ਸੀਟਾਂ ਤੋਂ ਪੰਜਾਬ ਵਿੱਚ ਅਜਮਾ ਰਹੇ ਹਨ ਆਪਣੀ ਕਿਸਮਤ-ਸਿਬਿਨ ਸੀ

ਪੰਜਾਬ ਪੁਲਿਸ ਨੇ ਅਮਰੀਕਾ ਵਿੱਚ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ

ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰੀ ਸਿੰਘ ਗਰੇਵਾਲ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਵੜਿੰਗ ਨੇ ਔਰਤਾਂ ਲਈ 8500 ਰੁਪਏ ਮਹੀਨਾ ਭੱਤਾ, ਐਮਐਸਪੀ ਨੂੰ ਕਾਨੂੰਨੀ ਦਰਜਾ ਅਤੇ ਨੌਜਵਾਨਾਂ ਲਈ ਨੌਕਰੀਆਂ ਦਾ ਕੀਤਾ ਵਾਅਦਾ