ਪੰਜਾਬ

ਲੋਕ ਸਭਾ ਚੋਣਾ ਵਿਚ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ ਤੇ ਸਬਰਜੀਤ ਸਿੰਘ ਨੂੰ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ- ਬਾਬਾ ਰਾਮ ਸਿੰਘ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | April 30, 2024 09:10 PM

ਦਮਦਮੀ ਟਕਸਾਲ ਦੇ ਮੁਖੀ ਬਾਬਾ ਰਾਮ ਸਿੰਘ ਖ਼ਾਲਸਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ, ਸੰਗਰੂਰ ਤੇ ਫਿਰੋਜਪੁਰ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਇਨਾਂ ਚੋਣਾ ਵਿਚ ਕੁਰਬਾਨੀ ਵਾਲੇ ਸਿੰਘਾਂ ਨੂੰ ਚੋਣ ਜਿਤਾ ਕੇ ਪਾਰਲੀਮੈਂਟ ਵਿਚ ਭੇਜਣ। ਅੱਜ ਜਾਰੀ ਬਿਆਨ ਵਿਚ ਬਾਬਾ ਰਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਭਾਈ ਅੰਮ੍ਰਿਤਪਾਲ ਸਿੰਘ, ਸੰਗਰੂਰ ਤੋ ਸ੍ਰ ਸਿਮਰਨਜੀਤ ਸਿੰਘ ਮਾਨ ਤੇ ਫਿਰੋਜਪੁਰ ਤੋ ਸ੍ਰ ਸਬਰਜੀਤ ਸਿੰਘ ਸਪੱਤਰ ਸ਼ਹੀਦ ਭਾਈ ਬੇਅੰਤ ਸਿੰਘ ਨੂੰ ਜਿਤ; ਕੇ ਪਾਰਲੀਮੈਂਟ ਵਿਚ ਭੇਜਣਾ ਚਾਹੀਦਾ ਹੈ ਤਾਂ ਕਿ ਕੁਰਬਾਨੀ ਵਾਲੇ ਸਿੰਘ ਪਾਰਲੀਮੈਂਟ ਵਿਚ ਜਾ ਕੇ ਕੌਮ ਦੇ ਹਿਤਾ ਤੇ ਹੱਕਾਂ ਦੀ ਗਲ ਕਰਨ। ਉਨਾ ਕਿਹਾ ਕਿ ਇਨਾਂ ਹਲਕਿਆਂ ਦੇ ਵੋਟਰਾਂ ਲੁੰ ਵੀ ਚਾਹੀਦਾ ਹੈ ਕਿ ਇਨਾਂ ਕੁਰਬਾਨੀ ਵਾਲੇ ਸਿੰਘਾਂ ਨੂੰ ਜਿਤ ਦਿਵਾ ਕੇ ਪੰਥਕ ਹੋਣ ਦਾ ਸਬੂਤ ਦੇਣ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੰਦੇ ਹੋਏ ਬਾਬਾ ਰਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅਕਾਲੀ ਦਲ ਪੰਥ ਦੀ ਪਾਰਟੀ ਹੈ ਤੇ ਅਕਾਲੀ ਦਲ ਪੰਥ ਦੇ ਉਮੀਦਵਾਰਾਂ ਦੀ ਮਦਦ ਕਰੇ। ਜ਼ੇਕਰ ਅਕਾਲੀ ਦਲ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਭਾਈ ਅੰਮ੍ਰਿਤਪਾਲ ਸਿੰਘ, ਸੰਗਰੂਰ ਤੋ ਸ੍ਰ ਸਿਮਰਨਜੀਤ ਸਿੰਘ ਮਾਨ ਤੇ ਫਿਰੋਜਪੁਰ ਤੋ ਸ੍ਰ ਸਬਰਜੀਤ ਸਿੰਘ ਸਪੱਤਰ ਸ਼ਹੀਦ ਭਾਈ ਬੇਅੰਤ ਸਿੰਘ ਦੀ ਮਦਦ ਕਰਦਾ ਹੈ ਤੇ ਇਨਾਂ ਸੀਟਾਂ ਤੇ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਵਾਪਸ ਲੈ ਲੈਂਦਾ ਹੈ ਤਾਂ ਪੰਥਕ ਏਕਤਾ ਦਾ ਮੁਢ ਬਝੇਗਾ। ਉਨਾਂ ਅਕਾਲੀ ਦਲ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸ੍ਰ ਹਰਪਾਲ ਸਿੰਘ ਬਲੇਰ ਨੂੰ ਸ਼ਾਬਾਸ਼ੀ ਦਿੰਦੇ ਕਿਹਾ ਕਿ ਸ੍ਰ ਬਲੇਰ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹਕ ਵਿਚ ਆਪਣਾ ਨਾਮ ਵਾਪਸ ਲੈ ਕੇ ਭਰਾਤਰੀ ਭਾਵ ਦੀ ਮਿਸਾਲ ਕਾਇਮ ਕੀਤੀ ਹੈ ਜਿਸ ਲਈ ਉਹ ਪਾਰਟੀ ਪ੍ਰਧਾਨ ਸ੍ਰ ਸਿਮਰਨਜੀਤ ਸਿੰਘ ਮਾਨ ਤੇ ਸ੍ਰ ਹਰਪਾਲ ਸਿੰਘ ਬਲੇਰ ਦੇ ਧਨਵਾਦੀ ਹਨ। ਉਨਾਂ ਖਡੂਰ ਸਾਹਿਬ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1989 ਵਾਲਾ ਇਤਿਹਾਸ ਦੁਹਰਾ ਦੇਣ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ