ਪੰਜਾਬ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਪੱਤਰਕਾਰ ਰਜਿੰਦਰ ਸਿੰਘ ਤੱਗੜ ਕੇਸ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕਰਾਉਣ ਦਾ ਦਿੱਤਾ ਭਰੋਸਾ

ਕੌਮੀ ਮਾਰਗ ਬਿਊਰੋ | April 30, 2024 09:28 PM

ਮੋਹਾਲੀ- ਪੱਤਰਕਾਰ ਰਜਿੰਦਰ ਸਿੰਘ ਤੱਗੜ ਦੀ ਝੂਠੇ ਕੇਸ ਵਿਚ ਗ੍ਰਿਫ਼ਤਾਰੀ ਖਿ਼ਲਾਫ਼ ਅੱਜ ਮੋਹਾਲੀ ਅਤੇ ਚੰਡੀਗੜ੍ਹ ਦੇ ਪੱਤਰਕਾਰਾਂ ਦੇ ਇਕ ਵਫਦ ਨੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵਲੋਂ ਮਿਲੇ ਭਰੋਸੇ ਤੋਂ ਬਾਦ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨਾਲ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਹੈਡਕੁਆਰਟਰ ਵਿਖੇ ਮੁਲਾਕਾਤ ਕੀਤੀ । ਵਫ਼ਦ ਵਿਚ ਮੋਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਚੰਡੀਗੜ੍ਹ ਪ੍ਰੈੱਸ ਕਲੱਬ ਦੇ ਪ੍ਰਧਾਨ ਨਲਿਨ ਅਚਾਰੀਆ, ਪੰਜਾਬ ਐਂਡ ਚੰਡੀਗੜ੍ਹ ਜਨਰਾਲਿਸਟ ਯੂਨੀਅਨ ਦੇ ਚੇਅਰਮੈਨ ਅਤੇ ਸਾਬਕਾ ਮੈਂਬਰ ਪ੍ਰੈਸ ਕੌਂਸਲ ਆਫ ਇੰਡੀਆ ਬਲਵਿੰਦਰ ਜੰਮੂ, ਕਾਰਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਚੰਡੀਗੜ੍ਹ ਯੂਨਿਟ ਦੇ ਚੇਅਰਮੈਨ ਜਗਤਾਰ ਸਿੰਘ ਭੁੱਲਰ, ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਜਵਾ, ਸੀਨੀਅਰ ਪੱਤਰਕਾਰ ਅਨਿਲ ਭਾਰਦਵਾਜ, ਮੋਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਅਤੇ ਕੈਸ਼ੀਅਰ ਗੁਰਮੀਤ ਸਿੰਘ ਸ਼ਾਹੀ ਤੇ ਮਨਜੀਤ ਸਿੰਘ ਚਾਨਾ ਸ਼ਾਮਲ ਸਨ।

। ਵਫ਼ਦ ਨੇ ਇਹ ਵੀ ਸਵਾਲ ਚੁੱਕਿਆ ਗਿਆ ਕਿ ਪੁਲਿਸ ਵੱਲੋਂ ਰਜਿੰਦਰ ਤੱਗੜ ਨਾਲ ਇਕ ਗੈਂਗਸਟਰ ਵਰਗਾ ਸਲੂਕ ਕੀਤਾ, ਜੋ ਕਿ ਅਤਿ ਨਿੰਦਣਯੋਗ ਹੈ। ਵਫ਼ਦ ਨੇ ਇਸ ਕੇਸ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਸ੍ਰੀ ਤੱਗੜ ਨੂੰ ਇਨਸਾਫ ਦੇਣ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ।


ਇਸ ਦੌਰਾਨ ਸਪੈਸ਼ਲ ਡੀਜੀਪੀ ਸ੍ਰੀ ਅਰਪਿਤ ਸ਼ੁਕਲਾ ਨੇ ਵਫ਼ਦ ਨੂੰ ਵਿਸ਼ਵਾਸ਼ ਦਿਵਾਇਆ ਕਿ ਇਸ ਕੇਸ ਦੀ ਜਾਂਚ ਪੂਰੀ ਪਾਰਦਰਸ਼ਤਾ ਨਾਲ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਡੀਪੀਜੀ ਪੰਜਾਬ ਸ੍ਰੀ ਗੌਰਵ ਯਾਦਵ ਵੀ ਇਸ ਕੇਸ ਨੂੰ ਬਾਰੀਕੀ ਨਾਲ ਦੇਖ ਰਹੇ ਹਨ। ਉਹਨਾਂ ਮੌਕੇ ਉਤੇ ਹੀ ਡੀ.ਆਈ.ਜੀ. ਰੋਪੜ ਰੇਂਜ ਸ੍ਰੀਮਤੀ ਨਿਲੰਬਰੀ ਵਿਜੇ ਜਗਦਲੇ ਨੂੰ ਭਲਕੇ ਦਿਨ ਬੁੱਧਵਾਰ ਸਵੇਰੇ ਕਲੱਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਪੁਲਿਸ ਦੀ ਕਾਰਵਾਈ ਦੀ ਰਿਪੋਰਟ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਜੇਕਰ ਲੋੜ ਪਈ ਤਾਂ ਇਸ ਕੇਸ ਦੀ ਜਾਂਚ ਕਿਸੇ ਬਾਹਰਲੇ ਜ਼ਿਲ੍ਹੇ ਦੇ ਸੀਨੀਅਰ ਆਈ ਪੀ ਐਸ ਅਧਿਕਾਰੀ ਤੋਂ ਵੀ ਕਰਵਾਈ ਜਾ ਸਕਦੀ ਹੈ।


ਵਫ਼ਦ ਨੇ ਸਪੈਸ਼ਲ ਡੀਜਪੀ ਜੀ ਦੇ ਇਹ ਵੀ ਧਿਆਨ ਵਿਚ ਲਿਆਂਦਾ ਗਿਆ ਕਿ ਰਜਿੰਦਰ ਤੱਗੜ ਦੇ ਵੀਡੀਓ ਐਡੀਟਰ ਨੂੰ ਮੋਹਾਲੀ ਪੁਲਿਸ ਵੱਲੋਂ ਨਜਾਇਜ਼ ਤੌਰ ਉਤੇ ਚੁੱਕ ਕੇ ਮਟੌਰ ਥਾਣੇ ਵਿਖੇ ਲਿਆਂਦਾ ਗਿਆ ਅਤੇ ਡੀਐਸਪੀ ਦੀ ਹਾਜ਼ਰੀ ਵਿਚ ਉਸਦੀ ਪੱਗ ਉਤਾਰ ਕੇ ਸਿਰ ਉਤੇ ਚੱਪਲਾਂ ਮਾਰੀਆਂ ਗਈਆਂ। ਉਸ ਨੂੰ ਮੋਹਾਲੀ ਸ਼ਹਿਰ ਤੋਂ ਭੱਜ ਜਾਣ ਅਤੇ ਤੱਗੜ ਕੋਲ ਭਵਿੱਖ ਵਿਚ ਨੌਕਰੀ ਛੱਡ ਜਾਣ ਦਾ ਹੁਕਮ ਸੁਣਾਇਆ।
ਵਫ਼ਦ ਨੇ ਐਸ.ਐਚ.ਓ. ਫੇਜ਼-1 ਸੁਖਬੀਰ ਸਿੰਘ ਦੀ ਪੱਤਰਕਾਰਾਂ ਨਾਲ ਕੀਤੀ ਬਦਸਲੂਕੀ ਅਤੇ ਧੱਕੇਸ਼ਾਹੀ ਦੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ।

ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਸੋਮਵਾਰ ਨੂੰ ਮੋਹਾਲੀ ਦੇ ਪੱਤਰਕਾਰ, ਵਕੀਲ, ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਐਸ.ਐਸ.ਪੀ. ਮੋਹਾਲੀ ਦੇ ਦਫ਼ਤਰ ਸਾਹਮਣੇ ਰੋਹ ਭਰਪੂਰ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਦੌਰਾਨ ਡੀ.ਆਈ.ਜੀ. ਰੋਪੜ ਰੇਂਜ ਅਤੇ ਡੀ.ਸੀ. ਮੋਹਾਲੀ ਨੂੰ ਐਸ.ਐਸ.ਪੀ. ਮੋਹਾਲੀ ਖਿਲਾਫ ਮੰਗ ਪੱਤਰ ਦਿੱਤਾ ਗਿਆ।

Have something to say? Post your comment

 

ਪੰਜਾਬ

ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ

ਰੋਡ ਸ਼ੋਅ 'ਚ ਹੋਏ ਭਾਰੀ ਇਕੱਠ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਸ ਵਾਰ ਜਨਤਾ 13-0 ‘ਤੇ ਲਾਵੇਗੀ ਮੋਹਰ -ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ

ਯੋਗੀ ਅਦਿੱਤਿਆਨਾਥ ਆਪਣੀ ਕੁਰਸੀ ਬਚਾਉਣ 'ਤੇ ਧਿਆਨ ਦੇਣ, ਸ਼ਿਵਰਾਜ ਸਿੰਘ ਅਤੇ ਵਸੁੰਧਰਾ ਰਾਜੇ ਤੋਂ ਬਾਅਦ ਹੁਣ ਉਨ੍ਹਾਂ ਦੀ ਵਾਰੀ ਹੈ: ਆਪ 

ਗੁਰਮੀਤ ਖੁਡੀਆਂ ਦੇ ਹੱਕ ਚ ਸਰਦੂਲਗੜ ਹਲਕੇ ਚ ਰੋਡ ਮਾਰਚ ਤੋਂ ਆਪ ਪਾਰਟੀ ਸੰਤੁਸ਼ਟ: ਬਣਾਂਵਾਲੀ

ਕਾਂਗਰਸ ਪਾਰਟੀ ਔਰਤਾਂ ਤੋਂ ਉਹਨਾਂ ਦੀਆਂ ਵੋਟਾਂ ਖੋਹਣ ਦੀ ਸਾਜ਼ਿਸ਼ ਰਚ ਰਹੀ ਹੈ: ਹਰਸਿਮਰਤ ਕੌਰ ਬਾਦਲ ਨੇ ਔਰਤਾਂ ਨੂੰ ਕੀਤਾ ਚੌਕਸ

ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ

ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ- ਪ੍ਰਨੀਤ ਕੌਰ

ਗਰਮੀਂ ਕਾਰਨ ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਅਖਾੜਾ ਪਿੰਡ ਤੋ ਇੱਕ ਸੋ ਤੋ ਉੱਪਰ ਟਰੈਕਟਰ ਟਰਾਲੀਆਂ ਦਾ ਕਾਫਲਾ ਪੰਚਾਇਤ ਚ ਪੁੱਜੇਗਾ