ਪੰਜਾਬ

ਸ੍ਰੀ ਗੁਰੂ ਤੇਗ ਬਹਾਦਰ ਵੂਮੈਨ ਦੀ ਵਿਦਿਆਰਥਣ ਨੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ

ਕੌਮੀ ਮਾਰਗ ਬਿਊਰੋ | May 02, 2024 02:10 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ. ਸੀ. ਏ. ਸਮੈਸਟਰ-ਪਹਿਲਾਂ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਸਬੰਧਿਤ ਵਿਸ਼ੇ ’ਚ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਮੌਕੇ ਕਾਲਜ ਪ੍ਰਿੰਸੀਪਲ ਸ: ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਨੂੰ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਨਵਜੀਤ ਕੌਰ ਨੇ 8.91 ਐਸ. ਜੀ. ਪੀ. ਏ. ਪ੍ਰਾਪਤ ਕਰਕੇ ਜ਼ਿਲ੍ਹੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸ: ਨਾਨਕ ਸਿੰਘ ਨੇ ਕੌਂਸਲ ਦੁਆਰਾ ਦਿੱਤੇ ਜਾ ਰਹੇ ਸਹਿਯੋਗ ਖ਼ਾਸ ਕਰਕੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਸਮੇਂ-ਸਮੇਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ: ਸ: ਨਾਨਕ ਸਿੰਘ ਨੇ ਕੰਪਿਊਟਰ ਵਿਭਾਗ ਅਤੇ ਵਿਸ਼ੇਸ਼ ਤੌਰ ’ਤੇ ਐਚ. ਓ. ਡੀ. ਸ੍ਰੀਮਤੀ ਜਗਦੀਪ ਕੌਰ ਨੂੰ ਵਧਾਈ ਦਿੰਦਿਆਂ ਹੋਰਨਾਂ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਦਿਆਂ ਨਵਜੀਤ ਕੌਰ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ। 

Have something to say? Post your comment

 

ਪੰਜਾਬ

ਬੀਕੇਯੂ ਉਗਰਾਹਾਂ ਵੱਲੋਂ ਬੀਜੇਪੀ ਦੇ ਉਮੀਦਵਾਰਾਂ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ 

ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ: ਜਤਿੰਦਰ ਜੋਰਵਾਲ

ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ, ਲੋਕਾਂ ਦੀ ਭਲਾਈ ਲਈ ਕੀਤੀ ਅਰਦਾਸ

ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ: ਮੀਤ ਹੇਅਰ

400 ਪਾਰ ਦੇ ਨਾਅਰੇ ਪਿੱਛੇ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ : ਅਰਵਿੰਦ ਕੇਜਰੀਵਾਲ

ਗੁਰਜੀਤ ਸਿੰਘ ਤਲਵੰਡੀ ਨੂੰ ਹਲਕਾ ਬੱਸੀ ਪਠਾਣਾ ਦਾ ਕੋਆਰਡੀਨੇਟਰ ਲਾਇਆ

ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ: ਹਰਸਿਮਰਤ ਕੌਰ ਬਾਦਲ

ਬੀਬੀ ਹਰਜਿੰਦਰ ਕੌਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਬੰਨੇ ਉਸਤਤ ਦੇ ਪੁੱਲ

ਮੁਲਕ ਵਿਚੋਂ ਮਹਿੰਗਾਈ, ਬੇਰੋਜ਼ਗਾਰੀ ਅਤੇ ਗਰੀਬੀ ਦੇ ਖ਼ਾਤਮੇ ਲਈ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਉਮੀਦਵਾਰਾਂ ਨੂੰ ਜਿਤਾਉ-ਬਲਬੀਰ ਸਿੱਧੂ